Fake Police Officer Arrested: ਪੁਲਿਸ ਅਫ਼ਸਰ ਬਣ ਕੇ ਲੋਕਾਂ ਨੂੰ ਲੁੱਟਣ ਵਾਲਾ ‘ਲਾਡੀ’ ਚੜ੍ਹਿਆ ਪੁਲਿਸ ਹੱਥੇ!

On: ਜੂਨ 13, 2026 8:12 ਪੂਃ ਦੁਃ

 

Fake Police Officer Arrested: ਪੁਲਿਸ ਅਫ਼ਸਰ ਬਣ ਕੇ ਲੋਕਾਂ ਨੂੰ ਲੁੱਟਣ ਵਾਲਾ ‘ਲਾਡੀ’ ਚੜ੍ਹਿਆ ਪੁਲਿਸ ਹੱਥੇ! ਦੋਸ਼ੀ ਦੇ ਕਬਜ਼ੇ ‘ਚੋਂ 11 ਮੋਬਾਇਲ ਫ਼ੋਨ ਅਤੇ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ 

ਲੁਧਿਆਣਾ, 13 ਜੂਨ 2026-

Fake Police Officer Arrested: ਲੁਧਿਆਣਾ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਅਤੇ ਠੱਗੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਬੇਹੱਦ ਸ਼ਾਤਰ ਅਪਰਾਧੀ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਦੋਸ਼ੀ ਇਲਾਕੇ ਵਿੱਚ ਖ਼ੁਦ ਨੂੰ ਇੱਕ ਪੁਲਿਸ ਅਫ਼ਸਰ ਵਜੋਂ ਪੇਸ਼ ਕਰਦਾ ਸੀ ਅਤੇ ਆਮ ਲੋਕਾਂ ‘ਤੇ ਰੋਅਬ ਪਾ ਕੇ ਉਨ੍ਹਾਂ ਨੂੰ ਅਗਵਾਹ ਜਾਂ ਡਰਾ-ਧਮਕਾ ਕੇ ਮੋਬਾਇਲ ਫ਼ੋਨ ਅਤੇ ਹੋਰ ਕੀਮਤੀ ਸਾਮਾਨ ਖੋਹ ਲੈਂਦਾ ਸੀ।

ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ ਦੇ ਕਬਜ਼ੇ ਵਿੱਚੋਂ 11 ਵੱਖ-ਵੱਖ ਕੰਪਨੀਆਂ ਦੇ ਮੋਬਾਇਲ ਫ਼ੋਨ ਅਤੇ 2 ਚੋਰੀਸ਼ੁਦਾ ਹੀਰੋ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਅਹਿਮ ਕਾਰਵਾਈ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ (IPS), ਡੀ.ਸੀ.ਪੀ. ਰੂਰਲ ਜਸਕਿਰਨਜੀਤ ਸਿੰਘ ਤੇਜਾ, ਡਿਪਟੀ ਕਮਿਸ਼ਨਰ ਪੁਲਿਸ ਜ਼ੋਨ-4 ਜਸ਼ਨਦੀਪ ਸਿੰਘ ਗਿੱਲ ਅਤੇ ਏ.ਸੀ.ਪੀ. ਇੰਡਸਟਰੀਅਲ ਏਰੀਆ-ਏ ਇੰਦਰਜੀਤ ਸਿੰਘ ਬੋਪਾਰਾਏ (PPS) ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਲ ਵਿੱਚ ਲਿਆਂਦੀ ਗਈ।

ਥਾਣਾ ਜਮਾਲਪੁਰ ਦੇ ਮੁੱਖ ਅਫ਼ਸਰ ਪਰਮੋਧ ਰਾਜ ਦੀ ਨਿਗਰਾਨੀ ਹੇਠ, ਮੁੰਡੀਆਂ ਕਲਾਂ ਚੌਕੀ ਦੇ ਇੰਚਾਰਜ ਏ.ਐਸ.ਆਈ. ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਇਸ ਸ਼ਾਤਰ ਲੁਟੇਰੇ ਨੂੰ ਦਬੋਚਿਆ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ 10 ਜੂਨ 2026 ਨੂੰ ਸ਼ਿਕਾਇਤਕਰਤਾ (ਮੁਦਈ) ਸੁਨੀਲ ਯਾਦਵ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਜਮਾਲਪੁਰ ਵਿਖੇ ਮੁਕੱਦਮਾ ਨੰਬਰ 145 ਅਧੀਨ, ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 304 ਤਹਿਤ ਕੇਸ ਦਰਜ ਕੀਤਾ ਗਿਆ ਸੀ।

ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਨੂੰ ਅਹਿਮ ਸੁਰਾਗ ਹੱਥ ਲੱਗੇ, ਜਿਸ ਦੇ ਆਧਾਰ ‘ਤੇ 11 ਜੂਨ ਨੂੰ ਗਸ਼ਤ ਦੌਰਾਨ ਨਾਕਾਬੰਦੀ ਕਰਕੇ ਦੋਸ਼ੀ ਗੁਰਜੀਤ ਸਿੰਘ ਉਰਫ਼ ਲਾਡੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫ਼ੜੇ ਗਏ ਦੋਸ਼ੀ ਦੀ ਪਛਾਣ ਗੁਰਜੀਤ ਸਿੰਘ ਉਰਫ਼ ਲਾਡੀ (ਉਮਰ ਕਰੀਬ 28 ਸਾਲ) ਵਜੋਂ ਹੋਈ ਹੈ, ਜੋ ਕਿ ਪਿੰਡ ਝਾਬੇਵਾਲ, ਲੁਧਿਆਣਾ ਦਾ ਰਹਿਣ ਵਾਲਾ ਹੈ।

ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਹ ਭੋਲੇ-ਭਾਲੇ ਰਾਹਗੀਰਾਂ ਨੂੰ ਪੁਲਿਸ ਅਧਿਕਾਰੀ ਹੋਣ ਦਾ ਝਾਂਸਾ ਦੇ ਕੇ ਰੋਕਦਾ ਸੀ ਅਤੇ ਚੈਕਿੰਗ ਜਾਂ ਕਿਸੇ ਕੇਸ ਦਾ ਡਰ ਦਿਖਾ ਕੇ ਉਨ੍ਹਾਂ ਦੇ ਮੋਬਾਇਲ ਝਪਟ ਕੇ ਫ਼ਰਾਰ ਹੋ ਜਾਂਦਾ ਸੀ। ਪੁਲਿਸ ਵੱਲੋਂ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਡੂੰਘਾਈ ਨਾਲ ਕੀਤੀ ਪੁੱਛਗਿੱਛ ਦੌਰਾਨ ਹੋਰ ਵੀ ਕਈ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਉਮੀਦ ਹੈ।

ਲੁਧਿਆਣਾ ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਅਜਿਹੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਜਨਤਾ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

Join WhatsApp

Join Now

More

Punjab Weather Forecast: ਅਗਲੇ ਕੁਝ ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦੇ ਨਾਲ ਤੇਜ਼ ਤੂਫ਼ਾਨ ਦਾ ਅਲਰਟ!

22 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ; 13 ਜੂਨ ਨੂੰ ਪੰਜਾਬ ਭਰ ‘ਚ NEET ਪੇਪਰ ਲੀਕ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰੇ

Teacher Protest: ਪੰਜਾਬ ਦੇ 3704 ਅਧਿਆਪਕਾਂ ਵੱਲੋਂ ‘ਯੁੱਧ ਵਿੱਤ ਮੰਤਰੀ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ; ਵੱਡਾ ਅੰਦੋਲਨ ਹਿਲਾਏਗਾ ਸਰਕਾਰ ਦੀਆਂ ਜੜ੍ਹਾਂ

Anganwadi Employees! ਆਂਗਣਵਾੜੀ ਮੁਲਾਜ਼ਮਾਂ ਦੇ ਬੀਮਾ ਕਵਰੇਜ ਲਈ ਵਿਭਾਗ ਅਤੇ 4 ਜਥੇਬੰਦੀਆਂ ਦੀ ਅਹਿਮ ਮੀਟਿੰਗ

Punjab News: ਮਾਸਟਰ ਜਗਦੀਪ ਸਿੰਘ ਕਤਲ ਕਾਂਡ: ਇਨਸਾਫ਼ ਲਈ SSP ਅੰਮ੍ਰਿਤਸਰ ਦਿਹਾਤੀ ਨੂੰ ਮਿਲਿਆ ਜਨਤਕ ਜਥੇਬੰਦੀਆਂ ਦਾ ਵਫ਼ਦ; ਜਾਂਚ ਲਈ 3 ਮੈਂਬਰੀ ‘SIT’ ਦਾ ਗਠਨ

Punjab News: ਪੈਲੀਆਂ ਬਚਾਉਣ ਲਈ ਆਰ-ਪਾਰ ਦੀ ਲੜਾਈ! ਫ਼ਾਜ਼ਿਲਕਾ ‘ਚ ਸ਼ੁਰੂ ਹੋਵੇਗਾ ਨਵਾਂ ‘ਕਿਸਾਨ ਅੰਦੋਲਨ’? ਡਿਫ਼ੈਂਸ ਬੰਨ੍ਹ ਖਿਲਾਫ਼ ‘ਪੱਕਾ ਮੋਰਚਾ’ ਸ਼ੁਰੂ

Leave a Comment