Join WhatsApp

Join Now

Punjab News: ਝੂਠੇ ਬਦਲਾਅ ਨੇ ਪੰਜਾਬ ਨੂੰ ਅਪਰਾਧੀਆਂ ਦਾ ਬਣਾਇਆ ਗੜ੍ਹ; ਰੰਗਲਾ ਪੰਜਾਬ ਹੁਣ ਖ਼ੂਨ ਦੇ ਰੰਗ ‘ਚ ਰੰਗਿਆ: ਕੇਵਲ ਢਿੱਲੋਂ

On: July 8, 2026 8:03 PM

 

Punjab News: ਝੂਠੇ ਬਦਲਾਅ ਨੇ ਪੰਜਾਬ ਨੂੰ ਅਪਰਾਧੀਆਂ ਦਾ ਬਣਾਇਆ ਗੜ੍ਹ; ਰੰਗਲਾ ਪੰਜਾਬ ਹੁਣ ਖ਼ੂਨ ਦੇ ਰੰਗ ‘ਚ ਰੰਗਿਆ: ਕੇਵਲ ਢਿੱਲੋਂ

ਚੰਡੀਗੜ੍ਹ 8 ਜੁਲਾਈ  2026- 

Punjab News: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦਾ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਜਦਕਿ ਸਰਕਾਰ ਬੰਗਲੌਰ ‘ਚ ਛੁੱਟੀਆਂ ਕੱਟ ਰਹੀ ਹੈ ਅਤੇ ਪੰਜਾਬ ਨੂੰ ਲਵਾਰਿਸ ਛੱਡ ਦਿੱਤਾ ਗਿਆ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਅਖ਼ਬਾਰਾਂ ਦੇ ਪੰਨੇ ਰੋਜ਼ਾਨਾ ਕਤਲ, ਫ਼ਿਰੌਤੀਆਂ, ਗੋਲੀਬਾਰੀ, ਤਲਵਾਰਾਂ ਨਾਲ ਹਮਲੇ ਅਤੇ ਲੁੱਟ-ਖੋਹ ਵਰਗੀਆਂ ਖ਼ੂਨ-ਖ਼ਰਾਬੇ ਦੀਆਂ ਖ਼ਬਰਾਂ ਨਾਲ ਭਰੇ ਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਰੋਜ਼ਾਨਾ ਔਸਤਨ 8 ਤੋਂ 10 ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਇੱਕ ਦਿਨ ਵਿੱਚ ਪੰਜਾਬ ਦੇ ਅਜਿਹੇ ਹਾਲਾਤ ਹਨ ਤਾਂ ਹਫ਼ਤੇ ਭਰ ਦਾ ਮੰਜ਼ਰ ਕਿੰਨਾ ਭਿਆਨਕ ਹੋਵੇਗਾ, ਜਿਸ ਦਾ ਖ਼ੌਫ਼ਨਾਕ ਰੂਪ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੂਰੇ ਪੰਜਾਬ ਦੇ ਸਾਹਮਣੇ ਹੈ।

‘ਆਪ’ ਦੀ ਲੀਡਰਸ਼ਿਪ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਝੂਠੇ ਬਦਲਾਅ ਵਾਲੀ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ਕਾਰਨ ਸੂਬੇ ਦਾ ਕੋਈ ਵਾਲੀ-ਵਾਰਸ ਨਜ਼ਰ ਨਹੀਂ ਆ ਰਿਹਾ। ਨਸ਼ਿਆਂ, ਗੋਲੀਆਂ ਅਤੇ ਕਤਲਾਂ ਕਾਰਨ ਅਨੇਕਾਂ ਘਰ ਉੱਜੜ ਚੁੱਕੇ ਹਨ, ਪਰ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ ਤੋਂ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਰਕੇ ਇੱਥੇ ਹਰ ਕੋਈ ਕਾਰੋਬਾਰ ਕਰਨ ਤੋਂ ਭੱਜ ਰਿਹਾ ਹੈ, ਜੋ ਸਰਕਾਰ ਦੀ ਨਲਾਇਕੀ ਦਾ ਨਤੀਜਾ ਹੈ।

ਪਾਰਟੀ ਦੇ ਰੁਖ਼ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਕਾਨੂੰਨ ਵਿਵਸਥਾ ‘ਤੇ ਸਟੈਂਡ ਬਿਲਕੁਲ ਸਾਫ਼ ਹੈ। ਪੰਜਾਬ ਨੂੰ ਇਸ ਭਿਆਨਕ ਸਥਿਤੀ ਵਿੱਚੋਂ ਕੱਢਣ ਲਈ ਸਖ਼ਤ ਕਾਨੂੰਨ ਅਤੇ ਅਪਰਾਧੀਆਂ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਦੀ ਨੀਤੀ ਅਪਣਾਉਣੀ ਲਾਜ਼ਮੀ ਹੈ, ਜਿਸ ਤੋਂ ਬਿਨਾਂ ਸੂਬੇ ਵਿੱਚ ਅਮਨ-ਸ਼ਾਂਤੀ ਮੁੜ ਬਹਾਲ ਨਹੀਂ ਹੋ ਸਕਦੀ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਉੱਤਰ ਪ੍ਰਦੇਸ਼ ਵਿੱਚ ਗੈਂਗਸਟਰਵਾਦ ਦਾ ਖ਼ਾਤਮਾ ਕੀਤਾ ਹੈ, ਉਸੇ ਤਰ੍ਹਾਂ ਭਾਜਪਾ ਹੀ ਪੰਜਾਬ ਵਿੱਚੋਂ ਇਸ ਅਪਰਾਧਿਕ ਨੈੱਟਵਰਕ ਨੂੰ ਖ਼ਤਮ ਕਰਨ ਦੇ ਸਮਰੱਥ ਹੈ।

ਸਰਕਾਰ ਨੂੰ ਚੇਤਾਵਨੀ ਦਿੰਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਫੋਕੇ ਇਸ਼ਤਿਹਾਰਾਂ ਦੀ ਨਹੀਂ ਬਲਕਿ ਆਪਣੀ ਸੁਰੱਖਿਆ ਦੀ ਲੋੜ ਹੈ ਅਤੇ ਹੁਣ ਪੰਜਾਬੀ ਇਸ ਮੁੱਦੇ ‘ਤੇ ਚੁੱਪ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਚੱਲੀਆਂ ਗੋਲੀਆਂ, ਹੋਈਆਂ ਲੁੱਟਾਂ-ਖੋਹਾਂ, ਕਤਲਾਂ ਅਤੇ ਬਦਲਾਅ ਦੇ ਨਾਮ ‘ਤੇ ਕੀਤੇ ਝਗਏ ਧੋਖੇ ਦਾ ਹਿਸਾਬ ਸੂਬੇ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਵੋਟ ਦੀ ਚੋਟ ਰਾਹੀਂ ਜ਼ਰੂਰ ਮੰਗਣਗੇ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment