Join WhatsApp

Join Now

ਪ੍ਰਸਿੱਧ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ ‘ਚ ਮੌਤ- ਕਈ ਫ਼ਿਲਮਾਂ ਅਤੇ ਗੀਤਾਂ ‘ਚ ਕੀਤਾ ਸੀ ਕੰਮ

On: ਅਪ੍ਰੈਲ 20, 2026 12:41 ਬਾਃ ਦੁਃ

 

ਪ੍ਰਸਿੱਧ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ ‘ਚ ਮੌਤ- ਕਈ ਫ਼ਿਲਮਾਂ ਅਤੇ ਗੀਤਾਂ ‘ਚ ਕੀਤਾ ਸੀ ਕੰਮ

Punjab News, 20 ਅਪ੍ਰੈਲ 2026- ਪੰਜਾਬੀ ਫ਼ਿਲਮ ਜਗਤ ਦੇ ਉਭਰਦੇ ਸਿਤਾਰੇ ਅਤੇ ਅਦਾਕਾਰ ਵਿਪਿਨ ਜੋਸ਼ੀ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।

ਵਿਪਿਨ ਜੋਸ਼ੀ ਨੇ ਆਪਣੀ ਮਿਹਨਤ ਸਦਕਾ ਪੰਜਾਬੀ ਇੰਡਸਟਰੀ ਵਿੱਚ ਪਛਾਣ ਬਣਾਉਣੀ ਸ਼ੁਰੂ ਕੀਤੀ ਸੀ, ਪਰ ਅਚਾਨਕ ਵਾਪਰੇ ਇਸ ਹਾਦਸੇ ਨੇ ਉਨ੍ਹਾਂ ਦੇ ਜੀਵਨ ਦਾ ਸਫ਼ਰ ਖ਼ਤਮ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ, ਵਿਪਿਨ ਜੋਸ਼ੀ ਆਪਣੇ ਜੱਦੀ ਪਿੰਡ ਭਾਈ ਕੀ ਪਿਸ਼ੋਰ ਵੱਲ ਜਾ ਰਹੇ ਸਨ। ਰਸਤੇ ਵਿੱਚ ਸੜਕ ‘ਤੇ ਪਏ ਇੱਕ ਡੂੰਘੇ ਟੋਏ ਕਾਰਨ ਉਨ੍ਹਾਂ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਵਿਪਿਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵਿਪਿਨ ਜੋਸ਼ੀ ਨੇ ਪੰਜਾਬੀ ਫ਼ਿਲਮ ‘ਮਿੱਟੀ ਨਾ ਫਰੋਲ ਜੋਗੀਆ’ ਸਮੇਤ ਕਈ ਹੋਰ ਫ਼ਿਲਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਇਸ ਤੋਂ ਇਲਾਵਾ ਉਹ ਇੱਕ ਦਰਜਨ ਤੋਂ ਵੱਧ ਪੰਜਾਬੀ ਗੀਤਾਂ ਵਿੱਚ ਬਤੌਰ ਅਦਾਕਾਰ ਕੰਮ ਕਰ ਚੁੱਕੇ ਸਨ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਸੀ।

ਅਦਾਕਾਰ ਵਿਪਿਨ ਜੋਸ਼ੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਾਈ ਕੀ ਪਿਸ਼ੋਰ ਦੇ ਸ਼ਮਸ਼ਾਨਘਾਟ ਵਿਖੇ ਬਹੁਤ ਹੀ ਗ਼ਮਗੀਨ ਮਾਹੌਲ ਵਿੱਚ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਰਿਵਾਰਕ ਮੈਂਬਰ ਅਤੇ ਕਲਾਕਾਰ ਭਾਈਚਾਰੇ ਦੇ ਲੋਕ ਸ਼ਾਮਲ ਹੋਏ। ਉਨ੍ਹਾਂ ਦੀ ਬੇਵਕਤੀ ਮੌਤ ‘ਤੇ ਪੰਜਾਬੀ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਇਸ ਘਟਨਾ ਨੇ ਇੱਕ ਵਾਰ ਫਿਰ ਸੜਕਾਂ ਦੀ ਮਾੜੀ ਹਾਲਤ ਅਤੇ ਪ੍ਰਸ਼ਾਸਨਿਕ ਲਾਪਰਵਾਹੀ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਇੱਕ ਹੋਰ ਕੀਮਤੀ ਜਾਨ ਚਲੀ ਗਈ।

 

More

“ਅਸੀਂ ਡਰਨ ਵਾਲੇ ਨਹੀਂ”! ਭਤੀਜੇ ਦੇ ਘਰ ED ਦੀ ਛਾਪੇਮਾਰੀ ਮਗਰੋਂ ਬੋਲੇ ਮੰਤਰੀ ਹਰਦੀਪ ਮੁੰਡੀਆਂ, ਕੇਂਦਰ ‘ਤੇ ਲਾਏ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼, ਬਿੱਟੂ ਨੂੰ ਵੀ ਦਿੱਤਾ ਠੋਕਵਾਂ ਜਵਾਬ

Breaking: ਗਮਾਡਾ ਦਫ਼ਤਰ ਦੇ ਬਾਹਰ ਹੰਗਾਮਾ ਜਾਰੀ! ED ਦੀਆਂ ਗੱਡੀਆਂ ਦੇ ਟਾਈਰਾਂ ਦੀ AAP ਵਰਕਰਾਂ ਨੇ ਕੱਢੀ ਹਵਾ- ਸ਼ੀਸ਼ੇ ਵੀ ਤੋੜੇ

ਵੱਡੀ ਖ਼ਬਰ: ਗਮਾਡਾ ਦਫ਼ਤਰ ਬਾਹਰ AAP ਵਰਕਰਾਂ ਨੇ ਹੰਗਾਮਾ ਕਰਦਿਆਂ ਕੀਤੀ ਪੱਥਰਬਾਜ਼ੀ; ਪੁਲਿਸ ਨੇ ਲਾਠੀਚਾਰਜ ਕਰਕੇ ਕਈ ਆਗੂਆਂ ਨੂੰ ਲਿਆ ਹਿਰਾਸਤ ‘ਚ

Punjab Breaking: ਗਮਾਡਾ ਦਫ਼ਤਰ ‘ਚ ED ਦੀ ਰੇਡ; AAP ਵਰਕਰਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਤੋੜੇ ਬੈਰੀਕੇਡ

Punjab News: ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਝੋਨੇ ਦੀ ਬੇਕਦਰੀ!

ਪੰਜਾਬ ‘ਚ ਕੈਬਨਿਟ ਮੰਤਰੀ ਦੇ ਵਿੱਤੀ ਲੇਖਾ-ਜੋਖਾ ਸੰਭਾਲਣ ਵਾਲੇ ਰਿਸ਼ਤੇਦਾਰ ‘ਤੇ ED ਦਾ ਸ਼ਿਕੰਜਾ, ਛਾਪੇਮਾਰੀ ਨਾਲ ਛਿੜੀ ਚਰਚਾ

Leave a Comment