Join WhatsApp

Join Now

ਮਾਸਟਾਈਟਿਸ ਦੀ ਰੋਕਥਾਮ ਅਤੇ ਨਿਯੰਤਰਣ ਰਾਹੀਂ ਸਾਫ਼ ਦੁੱਧ ਉਤਪਾਦਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

On: ਜੂਨ 23, 2026 3:09 ਬਾਃ ਦੁਃ

 

ਮਾਸਟਾਈਟਿਸ ਦੀ ਰੋਕਥਾਮ ਅਤੇ ਨਿਯੰਤਰਣ ਰਾਹੀਂ ਸਾਫ਼ ਦੁੱਧ ਉਤਪਾਦਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਮੋਹਾਲੀ , 23 ਜੂਨ 2026- ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਸਾਹਿਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਡਿਪਟੀ ਡਾਇਰੈਕਟਰ ਸਾਹਿਬ ਡਾ. ਅਵਤਾਰ ਸਿੰਘ ਜੀ ਅਤੇ ਐੱਸ ਵੀ ਉ ਡਾ. ਸਵਿਤਾ ਕਾਂਸਲ ਦੀ ਯੋਗ ਅਗਵਾਈ ਹੇਠ ਪਿੰਡ ਚੂੜਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ “ਮਾਸਟਾਈਟਿਸ ਦੀ ਰੋਕਥਾਮ ਅਤੇ ਨਿਯੰਤਰਣ ਰਾਹੀਂ ਸਾਫ਼ ਦੁੱਧ ਉਤਪਾਦਨ” ਵਿਸ਼ੇ ਉੱਤੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।

ਕੈਂਪ ਦੌਰਾਨ ਡਾ. ਅਬਦੁਲ ਮਾਜਿਦ ਅਤੇ ਡਾ. ਮਨਦੀਪ ਕੌਰ, ਵੈਟਰਨਰੀ ਅਫ਼ਸਰਾਂ ਵੱਲੋਂ ਕਿਸਾਨਾਂ ਨੂੰ ਮਾਸਟਾਈਟਿਸ ਬਿਮਾਰੀ ਦੇ ਕਾਰਨਾਂ, ਲੱਛਣਾਂ, ਇਲਾਜ ਅਤੇ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਾਸਟਾਈਟਿਸ ਕਾਰਨ ਦੁੱਧ ਦੀ ਮਾਤਰਾ ਅਤੇ ਗੁਣਵੱਤਾ ਦੋਵਾਂ ਪ੍ਰਭਾਵਿਤ ਹੁੰਦੀਆਂ ਹਨ, ਜਿਸ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਇਸ ਲਈ ਦੁੱਧ ਚੋਣ ਤੋਂ ਪਹਿਲਾਂ ਅਤੇ ਬਾਅਦ ਥਣਾਂ ਦੀ ਸਫ਼ਾਈ, ਸਾਫ਼-ਸੁਥਰੇ ਵਾਤਾਵਰਣ ਦੀ ਵਿਵਸਥਾ ਅਤੇ ਬਿਮਾਰੀ ਦੀ ਸਮੇਂ ਸਿਰ ਪਛਾਣ ਬਹੁਤ ਜ਼ਰੂਰੀ ਹੈ।

ਇਸ ਮੌਕੇ ਵੈਟਰਨਰੀ ਇੰਸਪੈਕਟਰ ਸ. ਸੁਖਜੀਤ ਸਿੰਘ ਅਤੇ ਸ. ਜਗਜੀਵਨ ਸਿੰਘ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਕਿਸਾਨਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।

ਕੈਂਪ ਦੌਰਾਨ ਕਿਸਾਨਾਂ ਨਾਲ ਖੁੱਲ੍ਹਾ ਵਿਚਾਰ-ਵਟਾਂਦਰਾ ਵੀ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਪਸ਼ੂ ਪਾਲਣ ਅਤੇ ਦੁੱਧ ਉਤਪਾਦਨ ਨਾਲ ਸੰਬੰਧਿਤ ਆਪਣੇ ਸਵਾਲ ਰੱਖੇ। ਵਿਭਾਗੀ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ ਅਤੇ ਮਾਸਟਾਈਟਿਸ ਤੋਂ ਬਚਾਅ ਲਈ ਵਿਹਾਰਕ ਸੁਝਾਅ ਸਾਂਝੇ ਕੀਤੇ ਗਏ।

ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਫ਼ ਦੁੱਧ ਉਤਪਾਦਨ ਦੇ ਸਿਧਾਂਤਾਂ ਨੂੰ ਅਪਣਾਉਣ, ਪਸ਼ੂਆਂ ਦੀ ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਕਿਸੇ ਵੀ ਬਿਮਾਰੀ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨੇੜਲੇ ਵੈਟਰਨਰੀ ਹਸਪਤਾਲ ਨਾਲ ਸੰਪਰਕ ਕਰਨ। ਇਸ ਨਾਲ ਨਾ ਸਿਰਫ਼ ਪਸ਼ੂਆਂ ਦੀ ਸਿਹਤ ਵਿੱਚ ਸੁਧਾਰ ਹੋਵੇਗਾ ਸਗੋਂ ਉਪਭੋਗਤਾਵਾਂ ਨੂੰ ਵੀ ਗੁਣਵੱਤਾ ਭਰਪੂਰ ਅਤੇ ਸੁਰੱਖਿਅਤ ਦੁੱਧ ਉਪਲਬਧ ਹੋ ਸਕੇਗਾ।

ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦਾ ਕੈਂਪ ਦੇ ਸਫ਼ਲ ਆਯੋਜਨ ਲਈ ਧੰਨਵਾਦ ਕੀਤਾ ਗਿਆ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਗਈ।

 

More

ਅਧਿਆਪਕ ਭਰਤੀ ਘੁਟਾਲਾ! ਮੋਹਾਲੀ ਕੋਰਟ ਨੇ ਸੁਪਰਡੈਂਟ ਨੂੰ ਸੁਣਾਈ ਕੈਦ ਦੀ ਸਜ਼ਾ

ਆਂਗਣਵਾੜੀ ਵਰਕਰਾਂ ਦਾ AAP ਸਰਕਾਰ ਵਿਰੁੱਧ ਮੋਰਚਾ! ਮਾਣ-ਭੱਤਾ ਦੁੱਗਣਾ ਕਰਨ ਅਤੇ CM ਨਾਲ ਮੀਟਿੰਗ ਦੀ ਮੰਗ ਲਈ 19 ਸਤੰਬਰ ਨੂੰ ਪੰਜਾਬ ਭਰ ‘ਚ ਦਿੱਤੇ ਜਾਣਗੇ ਮੰਗ ਪੱਤਰ-ਮੈਡਮ ਛੀਨਾ

ਰੋਟਰੀ ਕਲੱਬ ਆਸਥਾ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਦੇ ਹੋਏ 2 ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਆਪਰੇਸ਼ਨ ਕਰਵਾਇਆ ਗਿਆ

Punjab News: 15 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੀਟੂ ਛੱਡ ਕੇ ਸਰਵ ਯੂਨੀਅਨ ‘ਚ ਸ਼ਾਮਲ

ਪੰਜਾਬ ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

ਇੰਜੀਨੀਅਰ ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵੱਲੋਂ ਧੂੰਮਧਾਮ ਨਾਲ ਮਨਾਇਆ ਗਿਆ ਅਧਿਆਪਕ ਦਿਵਸ

Leave a Comment