ਭਾਰਤ ਨੂੰ ਵੱਡਾ ਝਟਕਾ; FIFA ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਕੀਤਾ ਸਸਪੈਂਡ, ਜਾਣੋ ਕੀ ਹੈ ਪੂਰਾ ਮਾਮਲਾ

235

 

FIFA ਨੇ AIFF ਨੂੰ ਕੀਤਾ ਮੁਅੱਤਲ:

ਭਾਰਤੀ ਫੁੱਟਬਾਲ ਖਿਡਾਰੀਆਂ ਅਤੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਹੈ। ਇੰਟਰਨੈਸ਼ਨਲ ਫੈਡਰੇਸ਼ਨ ਆਫ ਐਸੋਸੀਏਸ਼ਨ ਫੁਟਬਾਲ (ਫੀਫਾ) ਨੇ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ। ਫੀਫਾ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਾਰਨ ਇਹ ਫੈਸਲਾ ਲਿਆ ਗਿਆ ਹੈ। ਫੀਫਾ ਨੇ ਇਹ ਫੈਸਲਾ ਤੀਜੀ ਧਿਰ ਦੇ ਦਖਲ ਕਾਰਨ ਲਿਆ ਹੈ।

ਖਾਸ ਗੱਲ ਇਹ ਹੈ ਕਿ ਡੁਰੰਡ ਕੱਪ 16 ਅਗਸਤ ਤੋਂ ਕੋਲਕਾਤਾ ‘ਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿੱਚ ਬੈਂਗਲੁਰੂ ਐਫਸੀ ਦੀ ਟੀਮ ਦਾ ਸਾਹਮਣਾ ਜਮਸ਼ੇਦਪੁਰ ਐਫਸੀ ਨਾਲ ਹੋਣਾ ਹੈ। ਅਗਸਤ ਦੇ ਸ਼ੁਰੂ ਵਿੱਚ, ਫੀਫਾ ਨੇ AIFF ਨੂੰ ਤੀਜੀ ਧਿਰ ਦੇ ਦਖਲ ਨੂੰ ਮੁਅੱਤਲ ਕਰਨ ਦੀ ਚੇਤਾਵਨੀ ਦਿੱਤੀ ਸੀ। ਪਰ ਹੁਣ ਉਨ੍ਹਾਂ ਨੇ ਬਿਆਨ ‘ਚ ਦੱਸਿਆ ਕਿ ਮੁਅੱਤਲੀ ਦਾ ਫੈਸਲਾ ਸਾਰਿਆਂ ਦੀ ਸਹਿਮਤੀ ਤੋਂ ਬਾਅਦ ਲਿਆ ਗਿਆ ਹੈ।

ਫੀਫਾ ਨੇ ਕਿਹਾ, “ਫੀਫਾ ਕੌਂਸਲ ਦੇ ਬਿਊਰੋ ਨੇ ਸਰਬਸੰਮਤੀ ਨਾਲ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏ.ਆਈ.ਐਫ.ਐਫ.) ਨੂੰ ਤੀਜੀ ਧਿਰ ਦੇ ਅਣਉਚਿਤ ਪ੍ਰਭਾਵ ਲਈ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਫੀਫਾ ਦੇ ਨਿਯਮਾਂ ਦੀ ਗੰਭੀਰ ਉਲੰਘਣਾ ਹੈ।”

ਧਿਆਨ ਯੋਗ ਹੈ ਕਿ ਹਾਲ ਹੀ ਵਿੱਚ ਭਾਰਤੀ ਕਪਤਾਨ ਸੁਨੀਲ ਛੇਤਰੀ ਨੇ ਮੁਅੱਤਲੀ ਨੂੰ ਲੈ ਕੇ ਬਿਆਨ ਦਿੱਤਾ ਸੀ। ਉਸ ਨੇ ਆਪਣੇ ਸਾਥੀ ਖਿਡਾਰੀਆਂ ਨੂੰ ਕਿਹਾ ਕਿ ਉਹ ਫੀਫਾ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਨਾ ਲੈਣ। ਮੀਡੀਆ ਰਿਪੋਰਟਾਂ ਮੁਤਾਬਕ ਛੇਤਰੀ ਨੇ ਖਿਡਾਰੀਆਂ ਨੂੰ ਸਿਰਫ ਆਪਣੀ ਖੇਡ ‘ਤੇ ਧਿਆਨ ਦੇਣ ਲਈ ਕਿਹਾ ਸੀ। abp