Join WhatsApp

Join Now

Flood Alert: ਪੰਜਾਬ ‘ਚ ਹੜ੍ਹ ਦਾ ਖ਼ਤਰਾ ਵਧਿਆ, ਉਝ ਦਰਿਆ ‘ਚ ਪਾਣੀ ਦਾ ਪੱਧਰ ਚੜ੍ਹਿਆ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

On: August 2, 2026 10:15 AM

 

Flood Alert: ਪੰਜਾਬ ‘ਚ ਹੜ੍ਹ ਦਾ ਖ਼ਤਰਾ ਵਧਿਆ, ਉਝ ਦਰਿਆ ‘ਚ ਪਾਣੀ ਦਾ ਪੱਧਰ ਚੜ੍ਹਿਆ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ, 2 ਅਗਸਤ 2025

ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦਾ ਅਸਰ ਹੁਣ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਨੇੜੇ ਵਗਦੇ ਉਝ ਦਰਿਆ ਵਿੱਚ ਐਤਵਾਰ ਨੂੰ ਕਰੀਬ 1 ਲੱਖ 10 ਹਜ਼ਾਰ ਕਿਊਸਿਕ ਪਾਣੀ ਦਰਜ ਕੀਤਾ ਗਿਆ, ਜਿਸ ਕਾਰਨ ਹੜ੍ਹ ਦੇ ਖ਼ਤਰੇ ਨੂੰ ਲੈ ਕੇ ਲੋਕਾਂ ਅਤੇ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ।

ਪਾਣੀ ਦੇ ਵਧਦੇ ਪੱਧਰ ਨਾਲ ਦਰਿਆ ਦਾ ਪਾਣੀ ਕਈ ਥਾਵਾਂ ‘ਤੇ ਕਿਨਾਰਿਆਂ ਤੋਂ ਬਾਹਰ ਨਿਕਲ ਕੇ ਖੇਤਾਂ ਵੱਲ ਫੈਲਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਸਰਹੱਦੀ ਪਿੰਡਾਂ ਦੇ ਕਿਸਾਨ ਆਪਣੀਆਂ ਫਸਲਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਜਦੋਂ ਉਝ ਦਰਿਆ ਵਿੱਚ ਕਰੀਬ 1 ਲੱਖ 50 ਹਜ਼ਾਰ ਕਿਊਸਿਕ ਪਾਣੀ ਆਇਆ ਸੀ ਤਾਂ ਸੈਂਕੜੇ ਏਕੜ ਫਸਲਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ।

ਲੋਕਾਂ ਅਨੁਸਾਰ ਜੇਕਰ ਪਾਣੀ ਦਾ ਪੱਧਰ 1 ਲੱਖ 80 ਹਜ਼ਾਰ ਕਿਊਸਿਕ ਦੇ ਨੇੜੇ ਪਹੁੰਚਦਾ ਹੈ ਤਾਂ ਦਰਿਆ ਦਾ ਰੁਖ ਬਮਿਆਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵੱਲ ਹੋ ਸਕਦਾ ਹੈ, ਜਿਸ ਨਾਲ ਹੜ੍ਹ ਦੀ ਸਥਿਤੀ ਪੈਦਾ ਹੋਣ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ।

ਸਥਿਤੀ ਨੂੰ ਦੇਖਦਿਆਂ ਪੰਜਾਬ ਪੁਲਸ ਨੇ ਉਝ ਦਰਿਆ ‘ਤੇ ਬਣੇ ਪੁਲ ‘ਤੇ ਨਾਕਾਬੰਦੀ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਬਿਨਾਂ ਲੋੜ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਵਧਦਾ ਪਾਣੀ ਦੇਖਣ ਲਈ ਪੁਲ ‘ਤੇ ਇਕੱਠੇ ਹੁੰਦੇ ਰਹੇ, ਜਿਸ ਕਾਰਨ ਪੁਲਸ ਨੂੰ ਲੋਕਾਂ ਨੂੰ ਹਟਾਉਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਉੱਧਰ, ਜੰਮੂ-ਕਸ਼ਮੀਰ ਦੇ ਪਹਾੜੀ ਖੇਤਰਾਂ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਕਾਰਨ ਉਝ ਦਰਿਆ ਵਿੱਚ ਪਾਣੀ ਦਾ ਪੱਧਰ ਹੋਰ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਚੇਤ ਰਹਿਣ, ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment