Join WhatsApp

Join Now

22 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ; 13 ਜੂਨ ਨੂੰ ਪੰਜਾਬ ਭਰ ‘ਚ NEET ਪੇਪਰ ਲੀਕ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰੇ

On: June 12, 2026 9:51 PM

 

22 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ; 13 ਜੂਨ ਨੂੰ ਪੰਜਾਬ ਭਰ ‘ਚ NEET ਪੇਪਰ ਲੀਕ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰੇ

ਚੰਡੀਗੜ੍ਹ, 12 ਜੂਨ 2026-

ਇਨਕਲਾਬੀ ਨੌਜਵਾਨ ਸਭਾ (ਆਰ ਵਾਈ ਏ), ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਵਿਦਿਆਰਥੀ ਜੱਥੇਬੰਦੀਆਂ ਆਈਸਾ ਅਤੇ ਪੰਜਾਬ ਸਟੂਡੈਂਸ ਫੈਡਰੇਸ਼ਨ ਦੇ ਸੁਬਾਈ ਆਗੂਆਂ ਦੀ ਮੀਟਿਂਗ ਤੋਂ ਬਾਅਦ ਸਾਂਝਾ ਬਿਆਨ ਜਾਰੀ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਦਿਆਂ 13 ਜੂਨ ਨੂੰ ਪੰਜਾਬ ਭਰ ਵਿੱਚ NEET ਪੇਪਰ ਲੀਕ ਖ਼ਿਲਾਫ਼ ਪੁਤਲੇ ਫੂਕ ਮੁਜ਼ਾਹਰੇ ਕਰਨ ਦੀ ਕਾਲ ਦਿੱਤੀ ਗਈ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਧਰਮਿੰਦਰ ਮੁਕੇਰੀਆਂ, ਆਰ ਵਾਈ ਏ ਦੇ ਬਲਕਰਨ ਮੋਗਾ, ਆਈਸਾ ਦੇ ਸੁਖਜੀਤ ਰਾਮਾਨੰਦੀ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਮਨਜਿੰਦਰ ਢੇਸੀ ਸ਼ਾਮਲ ਹੋਏ। ਆਗੂਆਂ ਨੇ ਕਿਹਾ ਕਿ 2014 ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਦੇਸ਼ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਖੋਖਲਾ ਕਰ ਦਿੱਤਾ ਗਿਆ ਹੈ।

ਸਰਕਾਰੀ ਖੇਤਰ ਨੂੰ ਕਮਜ਼ੋਰ ਕਰਕੇ ਕੁਝ ਗਿਣਤੀ ਦੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਪਹੁੰਚਾਉਣ ਦੀ ਨੀਤੀ ਕਾਰਨ ਅੱਜ ਭਾਰਤ ਦੀ ਸਿੱਖਿਆ ਪ੍ਰਣਾਲੀ ਵੈਂਟੀਲੇਟਰ ‘ਤੇ ਨਜ਼ਰ ਆ ਰਹੀ ਹੈ। ਪਿਛਲੇ ਕੁਝ ਸਾਲਾਂ ਦੌਰਾਨ 90 ਤੋਂ ਵੱਧ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਚੁੱਕੇ ਹਨ, ਪਰ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਫਿਰਕੂ ਰੰਗ ਦੇਣ ਵਿੱਚ ਰੁੱਝੀ ਹੋਈ ਹੈ।

NEET ਪੇਪਰ ਲੀਕ ਮਾਮਲੇ ਵਿੱਚ 22 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ। ਦੇਸ਼ ਦੇ ਲੱਖਾਂ ਨੌਜਵਾਨਾਂ ਦੀਆਂ ਆਸਾਂ ਨਾਲ ਜੁੜੀ ਇਸ ਪ੍ਰੀਖਿਆ ਵਿੱਚ ਹੋਈਆਂ ਗੰਭੀਰ ਗੜਬੜੀਆਂ ਲਈ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਨਾਕਾਮੀ ਸਪੱਸ਼ਟ ਹੈ।

ਇਹ ਵੀ ਗੰਭੀਰ ਸਵਾਲ ਹੈ ਕਿ ਪਿਛਲੇ ਵਿਵਾਦਾਂ ਨਾਲ ਜੁੜੀਆਂ ਕੰਪਨੀਆਂ ਨੂੰ ਪ੍ਰੀਖਿਆ ਪ੍ਰਬੰਧਨ ਦੇ ਠੇਕੇ ਕਿਵੇਂ ਦਿੱਤੇ ਗਏ। ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਇਨਕਲਾਬੀ ਨੌਜਵਾਨ ਸਭਾ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਸਾਂਝੇ ਐਕਸ਼ਨ ਦਾ ਐਲਾਨ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ 13 ਜੂਨ ਨੂੰ ਪੰਜਾਬ ਭਰ ਵਿੱਚ ਨੀਟ ਪੇਪਰ ਲੀਕ ਮਾਮਲੇ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰੇ ਕੀਤੇ ਜਾਣਗੇ। ਆਗੂਆਂ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਇਸ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment