Good News: ਸਰਕਾਰੀ ਸਕੂਲਾਂ ਲਈ 4 ਕਰੋੜ 37 ਹਜ਼ਾਰ ਰੁਪਏ ਗ੍ਰਾਂਟ ਜਾਰੀ

560

 

Good News: ਪੰਜਾਬ ਸਰਕਾਰ ਦਾ ਸਕੂਲਾਂ ਦੀਆਂ ਚਾਰਦੀਵਾਰੀਆਂ ਅਤੇ ਕਮਰਿਆਂ ਦੇ ਨਿਰਮਾਣ ਵਾਸਤੇ ਗ੍ਰਾਂਟ ਦੇਣ ਲਈ ਧੰਨਵਾਦ- DEO

ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ

Education News- ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦਾ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

ਇਹ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਚਮਕੌਰ ਸਿੰਘ ਸਰਾਂ ਨੇ ਵਿਧਾਨ ਸਭਾ ਹਲਕੇ ਦੇ 100 ਦੇ ਕਰੀਬ ਸਰਕਾਰੀ ਸਕੂਲਾਂ ਦੀ ਨਵੀਂ ਚਾਰਦੀਵਾਰੀ, ਚਾਰਦੀਵਾਰੀ ਦੀ ਰਿਪੇਅਰ ਅਤੇ ਜਮਾਤਾਂ ਦੇ ਨਵੇਂ ਕਮਰਿਆਂ ਲਈ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਕੂਲਾਂ ਦੇ ਮੁਖੀਆਂ ਨੂੰ 4 ਕਰੋੜ 37 ਹਜ਼ਾਰ ਰੁਪਏ ਦੀ ਗ੍ਰਾਂਟ ਦੀ ਜਾਰੀ ਕਰਨ ਮੌਕੇ ਕੀਤਾ।

ਫ਼ਿਰੋਜ਼ਪੁਰ ਹਲਕੇ ਦੇ 49 ਸਰਕਾਰੀ ਸਕੂਲਾਂ ਦੀ ਨਵੀਂ ਚਾਰਦੀਵਾਰੀ ਲਈ 288.45 ਲੱਖ ਰੁਪਏ, 52 ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦੀ ਰਿਪੇਅਰ ਲਈ 81.88 ਲੱਖ ਰੁਪਏ ਅਤੇ 4 ਸਕੂਲਾਂ ਦੇ ਵਿਚ ਨਵੇਂ ਕਮਰਿਆਂ ਲਈ 30.04 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੂਰ ਕਰਨ ਲਈ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਹਰ ਵਰਗ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਨਵੇਂ ਮੀਲ ਪੱਧਰ ਸਥਾਪਿਤ ਕਰਦਿਆਂ ਸਾਰੇ ਜ਼ਿਲ੍ਹਿਆਂ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਰਾਂ ਨੇ ਵਿਭਾਗ ਵੱਲੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਸਕੂਲ ਪਹੁੰਚਣ ਤੇ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਦਾ ਜ਼ਿਲ੍ਹੇ ਦੇ ਸਕੂਲਾਂ ਦੀਆਂ ਚਾਰਦੀਵਾਰੀਆਂ ਅਤੇ ਕਮਰਿਆਂ ਦੇ ਨਿਰਮਾਣ ਵਾਸਤੇ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਸਤੀਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ, ਉਪ ਜ਼ਿਲ੍ਹਾ ਸਿੱਖਿਆ ਕੋਮਲ ਅਰੋੜਾ, ਬੀ.ਪੀ.ਈ.ਓ. ਰਣਜੀਤ ਸਿੰਘ, ਬੀ.ਪੀ.ਈ.ਓ. ਇੰਦਰਜੀਤ ਸਿੰਘ, ਬੀ.ਪੀ.ਈ.ਓ. ਰਾਜਨ ਨਰੂਲਾ, ਮਾਸਟਰ ਹਰੀਸ਼ ਕੁਮਾਰ ਬਾਂਸਲ, ਪ੍ਰਿੰਸੀਪਲ ਰਾਜੇਸ਼ ਮਹਿਤਾ, ਪ੍ਰਿੰਸੀਪਲ ਸਤਿੰਦਰਜੀਤ ਕੌਰ, ਪ੍ਰਿੰਸੀਪਲ ਨੀਲਮ ਧਵਨ, ਏ.ਪੀ.ਸੀ. ਜਨਰਲ ਸਰਬਜੀਤ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਤਲਵਿੰਦਰ ਸਿੰਘ, ਜਸਵੰਤ ਸਿੰਘ, ਈਸ਼ਵਰ ਸ਼ਰਮਾ, ਸੁਰਿੰਦਰ ਸਿੰਘ, ਕੁਲਵੰਤ ਸਿੰਘ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)