ਨੌਜਵਾਨਾਂ ਲਈ ਖੁਸ਼ਖ਼ਬਰੀ! ਸਰਕਾਰ ਨੇ ਕੱਢੀਆਂ 25487 ਪੋਸਟਾਂ; ਪੰਜਾਬ ‘ਚ ਮਿਲੇਗੀ ਲਿਖਤੀ ਅਤੇ ਫਿਜ਼ੀਕਲ ਦੀ ਮੁਫਤ ਟ੍ਰੇਨਿੰਗ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫਤ ਟ੍ਰੇਨਿੰਗ ਲਈ ਕੈਂਪ ਸੁਰੂ
ਫਾਜਿਲਕਾ 16 ਸਤੰਬਰ 2026- ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿਚ 25487 ਪੋਸਟਾਂ ਸੀ.ਏ.ਪੀ.ਐਫ.(ਜੀ.ਡੀ.), ਬੀ.ਐਸ.ਐਫ., ਸੀ.ਆਈ.ਐਸ.ਐਫ, ਸੀ.ਆਰ.ਪੀ.ਐਫ., ਐਸ.ਐਸ.ਬੀ., ਆਈ.ਟੀ.ਬੀ.ਪੀ., ਏ.ਆਰ., ਐਸ.ਐਸ.ਐਫ. ਅਤੇ ਐਨ.ਆਈ.ਏ. ਲਈ ਕੱਢੀਆਂ ਜਾ ਰਹੀਆਂ ਹਨ।
ਇਨ੍ਹਾਂ ਪੋਸਟਾਂ ਲਈ ਰਿਜਟਰੇਸ਼ਨ ਸਤੰਬਰ ਅਤੇ ਅਕਤੂਬਰ 2026 ਵਿੱਚ ਹੋਣ ਜਾ ਰਹੀ ਹੈ । ਇਨ੍ਹਾਂ ਪੋਸਟਾਂ ਵਿੱਚੋਂ ਕੇਵਲ ਲੜਕਿਆਂ ਨੂੰ ਲਿਖਤੀ ਪੇਪਰ ਅਤੇ ਫਿਜੀਕਲ੍ਹ ਦੀ ਟ੍ਰੇਨਿੰਗ ਕੈਂਪ ਵਿਖੇ ਫਰੀ ਕਰਵਾਈ ਜਾਵੇਗੀ।
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਾਜਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕਾਂ ਦੀ ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਲਿਖਤੀ ਅਤੇ ਫਿਜੀਕਲ ਦੀ ਤਿਆਰੀ ਕਰਨੀ ਹੈ ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।
ਯੁਵਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਹੇਠ ਲਿਖੇ ਦਸਤਾਵੇਜ਼ ਨਾਲ ਲੈ ਕੇ ਰਿਪੋਰਟ ਕਰ ਸਕਦੇ….। ਕੈਂਪ ਵਿੱਚ ਆਉਣ ਸਮੇਂ ਉਪਰੋਕਤ ਕਿਸੇ ਵੀ ਭਰਤੀ ਲਈ ਆਨਲਾਈਨ ਅਪਲਾਈ ਕੀਤਾ ਹੈ।
ਭਰਤੀ ਲਈ ਆਨਲਾਈਨ ਅਪਲਾਈ ਕੀਤਾ- ਉਸਦੀ ਫੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਨੰਬਰ 73476-66557 ਤੇ ਸਪੰਰਕ ਕੀਤਾ ਜਾ ਸਕਦਾ ਹੈ।
















