ਸਰਕਾਰੀ ਮੁਲਾਜ਼ਮਾਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਜਾਣੋ ਕੀ?

139

ਨਵੀਂ ਦਿੱਲੀ : ਦੇਸ਼ ’ਚ ਸਰਕਾਰੀ ਨੌਕਰੀ ਕਰਦੇ ਮੁਲਾਜ਼ਮਾਂ ਨੂੰ ਜਲਦ ਗੁੱਡ ਨਿਊਜ਼ ਮਿਲ ਸਕਦੀ ਹੈ। ਕੇਂਦਰ ਸਰਕਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ ਅਤੇ ਪੈਨਸ਼ਨ ਦੀ ਰਾਸ਼ੀ ਵਧਾਉਣ ’ਤੇ ਵਿਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕਮੇਟੀ ਵੱਲੋਂ ਇਹ ਪ੍ਰਸਤਾਵ ਭੇਜਿਆ ਗਿਆ ਹੈ। ਇਸ ’ਚ ਦੇਸ਼ ’ਚ ਲੋਕਾਂ ਦੇ ਕੰਮ ਕਰਨ ਦੀ ਉਮਰ ਹੱਥ ਵਧਾਈ ਜਾਣ ਦੀ ਗੱਲ ਕੀਤੀ ਗਈ ਹੈ। ਨਾਲ ਹੀ ਆਰਥਿਕ ਸਲਾਹਕਾਰ ਕਮੇਟੀ ਨੇ ਕਿਹਾ ਹੈ ਕਿ ਦੇਸ਼ ’ਚ ਸੇਵਾਮੁਕਤੀ ਦੀ ਉਮਰ ਵਧਾਉਣ ਦੇ ਨਾਲ ਯੂਨੀਵਰਸਲ ਪੈਨਸ਼ਨ ਸਿਸਟਮ ਵੀ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।

ਸੀਨੀਅਰ ਸਿਟੀਜ਼ਨ ਦੀ ਸੁਰੱਖਿਆ

ਕਮੇਟੀ ਦੀ ਰਿਪੋਰਟ ਅਨੁਸਾਰ, ਇਸ ਸੁਝਾਅ ਦੇ ਤਹਿਤ ਕਰਮਚਾਰੀਆਂ ਨੂੰ ਹਰ ਮਹੀਨੇ ਘੱਟੋ-ਘੱਟ 2000 ਰੁਪਏ ਪੈਨਸ਼ਨ ਦਿੱਤੀ ਜਾਣੀ ਚਾਹੀਦੀ ਹੈ। ਆਰਥਿਕ ਸਲਾਹਕਾਰ ਕਮੇਟੀ ਨੇ ਦੇਸ਼ ’ਚ ਸੀਨੀਅਰ ਸਿਟੀਜ਼ਨ ਦੀ ਸੁਰੱਖਆ ਲਈ ਬਿਹਤਰ ਪ੍ਰਬੰਧ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਸਕਿੱਲ ਡਿਵੈਲਪਮੈਂਟ ਜ਼ਰੂਰੀ

ਰਿਪੋਰਟ ’ਚ ਕਿਹਾ ਗਿਆ ਹੈ ਕਿ ਜੇਕਰ ਕੰਮਕਾਜੀ ਉਮਰ ਦੀ ਆਬਾਦੀ ਨੂੰ ਵਧਾਉਣਾ ਹੈ ਤਾਂ ਇਸ ਲਈ ਸੇਵਾਮੁਕਤੀ ਦੀ ਉਮਰ ਨੂੰ ਵਧਾਉਣ ਦੀ ਸਖ਼ਤ ਜ਼ਰੂਰਤ ਹੈ। ਸਮਾਜਿਕ ਸੁਰੱਖਿਆ ਪ੍ਰਣਾਲੀ ’ਤੇ ਦਬਾਅ ਨੂੰ ਘੱਟ ਕਰਨ ਲਈ ਅਜਿਹਾ ਕੀਤਾ ਜਾ ਸਕਦਾ ਹੈ। ਰਿਪੋਰਟ ’ਚ 50 ਸਾਲ ਤੋਂ ਉੱਪਰ ਦੇ ਵਿਅਕਤੀਆਂ ਲਈ ਵੀ ਸਕਿੱਲ ਡਿਵੈਲਪਮੈਂਟ ਦੀ ਗੱਲ ਆਖੀ ਗਈ ਹੈ।

Where to get Psychology Jobs?

ਨਵੀਂ ਨੌਕਰੀ ਦੇ ਤਣਾਅ ਨਾਲ ਕਿਵੇਂ ਨਜਿੱਠੀਏ?

LEAVE A REPLY

Please enter your comment!
Please enter your name here