Join WhatsApp

Join Now

ਪੰਜਾਬ ‘ਚ ਕੱਟੜ ਬੇਈਮਾਨ ਪਾਰਟੀ ਦੀ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ- PM ਮੋਦੀ ਦਾ AAP ‘ਤੇ ਵੱਡਾ ਹਮਲਾ!

On: July 17, 2026 7:40 PM

 

ਪੰਜਾਬ ‘ਚ ਕੱਟੜ ਬੇਈਮਾਨ ਪਾਰਟੀ ਦੀ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ- PM ਮੋਦੀ ਦਾ AAP ‘ਤੇ ਵੱਡਾ ਹਮਲਾ!

PM Modi in Jalandhar: ‘ਪੰਜਾਬ ‘ਚ ਸ਼ਰੇਆਮ ਗੈਂਗਵਾਰ ਤੇ ਕਤਲ, ਸੂਬੇ ਨੂੰ ਸਿਰਫ਼ ਭਾਜਪਾ ਦੀ ਡਬਲ ਇੰਜਣ ਸਰਕਾਰ ਹੀ ਬਚਾ ਸਕਦੀ ਹੈ’

ਜਲੰਧਰ, 17 ਜੁਲਾਈ 2026– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਜਲੰਧਰ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੀ ਸੌਗਾਤ ਦਿੱਤੀ, ਉੱਥੇ ਹੀ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ (AAP) ਦੀ ਸਰਕਾਰ ‘ਤੇ ਸਿਆਸੀ ਹਮਲਿਆਂ ਦੀ ਬੁਛਾੜ ਕਰ ਦਿੱਤੀ। ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਇੱਕ ‘ਕੱਟੜ ਬੇਈਮਾਨ ਪਾਰਟੀ’ ਦੀ ਸਰਕਾਰ ਚੱਲ ਰਹੀ ਹੈ, ਜਿਸ ਦੇ ਮੰਤਰੀ ਅਤੇ ਵਿਧਾਇਕ ਲਗਾਤਾਰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜੇ ਜਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਘੇਰਦਿਆਂ ਕਿਹਾ ਕਿ ਇਸ ਪਾਰਟੀ ਦੇ ਕਈ ਸੀਨੀਅਰ ਆਗੂ ਵੱਖ-ਵੱਖ ਗੰਭੀਰ ਦੋਸ਼ਾਂ ਤਹਿਤ ਜੇਲ੍ਹਾਂ ਦੀ ਹਵਾ ਖਾ ਰਹੇ ਹਨ। ਦਿੱਲੀ ਦਾ ਜ਼ਿਕਰ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਜਿਸ ਸੀਨੀਅਰ ਲੀਡਰ ਨੂੰ ਆਮ ਆਦਮੀ ਪਾਰਟੀ ਕਈ ਸਾਲਾਂ ਤੱਕ ਬਚਾਉਂਦੀ ਰਹੀ ਅਤੇ ਜਿਸ ਦਾ ਪੱਖ ਪੂਰਦੀ ਰਹੀ, ਉਸ ਉੱਤੇ ਦੇਸ਼ ਦੀ ਖੁਫੀਆ ਏਜੰਸੀ (IB) ਦੇ ਇੱਕ ਸੀਨੀਅਰ ਅਧਿਕਾਰੀ ਦੇ ਕਤਲ ਦਾ ਸੰਗੀਨ ਦੋਸ਼ ਹੈ ਅਤੇ ਮਾਨਯੋਗ ਅਦਾਲਤ ਨੇ ਵੀ ਉਸ ਨੂੰ ਇਸ ਗੁਨਾਹ ਲਈ ਸਖ਼ਤ ਸਜ਼ਾ ਸੁਣਾਈ ਹੈ।

ਸੂਬੇ ਦੀ ਸੁਰੱਖਿਆ ਸਥਿਤੀ ‘ਤੇ ਚਿੰਤਾ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਰਹਿ ਗਈ। ਸੂਬੇ ਵਿੱਚ ਸ਼ਰੇਆਮ ਗੈਂਗਵਾਰ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਦਿਨ-ਦਿਹੜੇ ਕਤਲ ਹੋ ਰਹੇ ਹਨ। ਸਾਡੀਆਂ ਧੀਆਂ-ਭੈਣਾਂ ਨੂੰ ਸ਼ਰੇਆਮ ਲੁੱਟਿਆ ਜਾ ਰਿਹਾ ਹੈ, ਜਿਸ ਕਾਰਨ ਆਮ ਜਨਤਾ ਵਿੱਚ ਸਹਿਮ ਦਾ ਮਾਹੌਲ ਹੈ। ਪੰਜਾਬ ਵਿੱਚ ਨਸ਼ਾ ਪਹਿਲਾਂ ਨਾਲੋਂ ਵੀ ਕਿਤੇ ਵੱਧ ਵਧ ਗਿਆ ਹੈ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਪੂਰੀ ਤਰ੍ਹਾਂ ਜਗ-ਜ਼ਾਹਰ ਹੋ ਚੁੱਕੀਆਂ ਹਨ।

ਪੀਐਮ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਦੇਸ਼ ਦੀ ਸੁਰੱਖਿਆ ਦੇ ਲਿਹਾਜ਼ ਨਾਲ ਇੱਥੇ ਬਹੁਤ ਮਜ਼ਬੂਤੀ ਨਾਲ ਕਾਨੂੰਨ ਵਿਵਸਥਾ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਪਰ ਮੌਜੂਦਾ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਤਬਾਹੀ ਦੇ ਰਾਹ ਤੋਂ ਬਚਾਉਣਾ ਹੈ, ਤਾਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਦੀ ਸਰਕਾਰ ਬਣਾਉਣੀ ਪਵੇਗੀ।

ਪ੍ਰਧਾਨ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਵਤੀਰੇ ‘ਤੇ ਵਿਅੰਗ ਕਰਦਿਆਂ ਕਿਹਾ ਕਿ ਇੱਕ ਪਾਸੇ ਸੱਤਾਧਾਰੀ ਧਿਰ ਦੇ ਨੇਤਾ ਰਿਸ਼ਵਤ ਲੈਂਦੇ ਫੜੇ ਜਾ ਰਹੇ ਹਨ ਅਤੇ ਦੂਜੇ ਪਾਸੇ ਇਹ ਲੋਕ ਆਪਣੇ ਮੰਤਰੀਆਂ, ਵਿਧਾਇਕਾਂ ਤੇ ਬੁਲਾਰਿਆਂ ਨੂੰ ਸੁਧਾਰਨ ਦੀ ਬਜਾਏ ਉਲਟਾ ਜਨਤਾ ਨੂੰ ਸਮਝਾ ਰਹੇ ਹਨ ਕਿ ਰਿਸ਼ਵਤ ਨਾ ਦਿਓ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਅਤੇ ਨਸ਼ੇ ਦੇ ਦਲਦਲ ਵਿੱਚ ਲਿਪਤ ਇਹ ਪਾਰਟੀ ਅੱਜ ਪੰਜਾਬ ਨੂੰ ਬਚਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਸੱਚਾਈ ਇਹ ਹੈ ਕਿ ਇਨ੍ਹਾਂ ਨੇ ਪੂਰੇ ਪੰਜਾਬ ਦਾ ਬੇੜਾ ਗਰਕ ਕਰ ਕੇ ਰੱਖ ਦਿੱਤਾ ਹੈ। ਪੰਜਾਬ ਨੂੰ ਸਿਰਫ਼ ਭਾਜਪਾ ਦੀ ਅਗਵਾਈ ਵਾਲੀ ‘ਡਬਲ ਇੰਜਣ’ ਸਰਕਾਰ ਹੀ ਵਿਕਾਸ ਅਤੇ ਸੁਰੱਖਿਆ ਦੇ ਰਾਹ ‘ਤੇ ਲਿਆ ਕੇ ਬਚਾ ਸਕਦੀ ਹੈ।

ਕਾਂਗਰਸ ਅਤੇ ਅਕਾਲੀ ਦਲ ‘ਤੇ ਵੀ ਸਾਧਿਆ ਨਿਸ਼ਾਨਾ

ਪੀਐਮ ਮੋਦੀ ਨੇ ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਿੱਤਾਂ ਨੂੰ ਵਿਸਾਰ ਕੇ ਸਿਰਫ਼ ਕੁਰਸੀ ਦੀ ਲੜਾਈ ਵਿੱਚ ਰੁੱਝੀ ਹੋਈ ਹੈ। ਕਾਂਗਰਸੀ ਆਗੂ ਆਪਸੀ ਖਹਿਬਾਜ਼ੀ ਵਿੱਚ ਵਿਅਸਤ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਦੁੱਖ-ਤਕਲੀਫ਼ਾਂ ਨਾਲ ਕੋਈ ਸਰੋਕਾਰ ਨਹੀਂ ਹੈ। ਇਹੀ ਹਾਲ ਸ਼੍ਰੋਮਣੀ ਅਕਾਲੀ ਦਲ ਦਾ ਹੈ, ਜਿਨ੍ਹਾਂ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕੋਈ ਪਰਵਾਹ ਨਹੀਂ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸਾਰੀਆਂ ਨਾਕਾਮ ਪਾਰਟੀਆਂ ਦੇ ਮੁਕਾਬਲੇ ਪੰਜਾਬ ਦੇ ਵਿਕਾਸ ਅਤੇ ਸੁਰੱਖਿਆ ਲਈ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਦਾ ਇੱਕੋ-ਇੱਕ ਅਤੇ ਅਸਲੀ ਬਦਲ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment