Join WhatsApp

Join Now

ਪੰਜਾਬ-ਹਰਿਆਣਾ ਹਾਈਕੋਰਟ ਦਾ DA ਸਬੰਧੀ ਫੈਸਲਾ ਲਾਗੂ ਕਰੇ ਸਰਕਾਰ

On: ਅਗਸਤ 12, 2026 8:42 ਬਾਃ ਦੁਃ

 

ਪੰਜਾਬ-ਹਰਿਆਣਾ ਹਾਈਕੋਰਟ ਦਾ DA ਸਬੰਧੀ ਫੈਸਲਾ ਲਾਗੂ ਕਰੇ ਸਰਕਾਰ; ਪੁਰਾਣੀ ਪੈਨਸ਼ਨ ਬਹਾਲੀ ਲਈ 23 ਦੀ ਸਤੌਜ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰੇਗੀ ਈ.ਟੀ.ਟੀ. ਅਧਿਆਪਕ ਯੂਨੀਅਨ

ਫ਼ਿਰੋਜ਼ਪੁਰ, 12 ਅਗਸਤ 2026- ਈ.ਟੀ.ਟੀ. ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਅਧਿਆਪਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿੱਚ ਸ਼ਾਮਲ ਯੂਨੀਅਨ ਦੇ ਸਰਪ੍ਰਸਤ ਨਿਰਮਲ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਡੀ.ਏ. (DA) ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਲਾਗੂ ਕਰਨ ਦੀ ਚੇਤਾਵਨੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਖਿਲਾਫ਼ ਗੁੰਮਰਾਹਕੁੰਨ ਪ੍ਰਚਾਰ ਨੂੰ ਛੱਡਦੇ ਹੋਏ ਮੁਲਾਜ਼ਮਾਂ ਦੇ ਬਣਦੇ ਹੱਕ ਤੁਰੰਤ ਦੇਣੇ ਚਾਹੀਦੇ ਹਨ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਮੁਲਾਜ਼ਮ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਧਿਰ ਬਣ ਕੇ ਟੱਕਰਣਗੇ। ਮੀਟਿੰਗ ਵਿੱਚ ਸੁਖਵਿੰਦਰ ਕੌਰ ਨੇ ਵਿਚਾਰ ਦੇਂਦਿਆਂ ਕਿਹਾ ਕਿ ਯੂਨੀਅਨ 23 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੇ ਪਿੰਡ ਸਤੌਜ ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਪੈਨਸ਼ਨ ਹਰੇਕ ਮੁਲਾਜ਼ਮ ਦਾ ਹੱਕ ਹੈ, ਜਿਸ ਨੂੰ ਕਿ ਸਰਕਾਰਾਂ ਨੇ ਖੋਹ ਲਿਆ ਹੈ।

ਇਸ ਸਰਕਾਰ ਵੱਲੋਂ ਵਾਅਦਾ ਅਤੇ ਨੋਟਿਫਿਕੇਸ਼ਨ ਕਰਨ ਦੇ ਬਾਵਜੂਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਮੀਟਿੰਗ ਵਿੱਚ ਸ਼ਾਮਲ ਸਾਰੇ ਆਗੂਆਂ ਨੇ ਸਰਕਾਰ ਦੇ ਮੁਲਾਜ਼ਮ ਮਾਰੂ ਫੈਸਲਿਆਂ ਦਾ ਵਿਰੋਧ ਕੀਤਾ ਅਤੇ ਸਰਕਾਰ ਨੁੰ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੱਤੀ। ਇਸ ਮੌਕੇ ਵਿਪਨ ਲੋਟਾ, ਤਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਪੂਜਾ ਗਰਗ, ਬਲਜੀਤ ਕੌਰ, ਗੁਰਪ੍ਰੀਤ ਸਿੰਘ ਸੰਧੂ, ਸੰਤਰਾ ਸਿੰਘ, ਦਰਸ਼ਨ ਸਿੰਘ ਭੁੱਲਰ, ਸਤਨਾਮ ਸਿੰਘ, ਕੁਲਵੰਤ ਸਿੰਘ, ਮਨਦੀਪ ਸਿੰਘ, ਰਾਕੇਸ਼ ਸ਼ਰਮਾ, ਜਗਸੀਰ ਕੰਬੋਜ ਆਦਿ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।

 

Leave a Comment