Govt Job: ਪੰਜਾਬ ਸਰਕਾਰ ਨੇ ਕੱਢੀਆਂ 1200 ਕਲਰਕ ਦੀਆਂ ਨੌਕਰੀਆਂ, ਜਾਣੋ ਪੂਰਾ ਵੇਰਵਾ

816

 

PSSSB Clerk Recruitment 2022-

ਪੰਜਾਬ ਸੁਬਾਰਡੀਨੇਟ ਸਿਲੈਕਸ਼ਨ ਬੋਰਡ (PSSSB) ਨੇ ਕਲਰਕ ਦੀਆਂ ਪੋਸਟਾਂ ‘ਤੇ ਭਰਤੀ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਾਰੇ ਯੋਗ ਉਮੀਦਵਾਰ PSSSB Clerk Recruitment 2022 ਲਈ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ sssb.punjab.gov.in ਜ਼ਰੀਏ 15 ਮਈ 2022 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।

1200 ਪੋਸਟਾਂ ਨਿਕਲੀਆਂ

ਅਧਿਕਾਰਤ ਸੂਤਰਾਂ ਅਨੁਸਾਰ ਇਸ ਪ੍ਰਕਿਰਿਆ ਜ਼ਰੀਏ ਕੁੱਲ 1200 ਪੋਸਟਾਂ ਭਰੀਆਂ ਜਾਣਗੀਆਂ ਜਿਨ੍ਹਾਂ ਵਿਚ ਕਲਰਕ ਲਈ 917 ਪੋਸਟਾਂ ਤੇ ਕਲਰਕ (ਲੀਗਲ) ਲਈ 283 ਪੋਸਟਾਂ ਸ਼ਾਮਲ ਹਨ।

ਇਨ੍ਹਾਂ ਪੋਸਟਾਂ ‘ਤੇ ਭਰਤੀ ਲਈ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਤੇ ਟਾਈਪਿੰਗ ਟੈਸਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸ ਲਿਖਤੀ ਪ੍ਰੀਖਿਆ ‘ਚ ਉਮੀਦਵਾਰਾਂ ਤੋਂ 100 ਅੰਕਾਂ ਦੇ 100 ਆਬਜੈਕਟਿਵ ਟਾਈਪ ਸਵਾਲ ਪੁੱਛੇ ਜਾਣਗੇ।

ਕੀ ਹੋਣੀ ਚਾਹੀਦੀ ਹੈ ਯੋਗਤਾ

ਪੰਜਾਬ ‘ਚ ਕਲਰਕ ਪੋਸਟਾਂ ‘ਤੇ ਭਰਤੀ ਲਈ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਅਦਾਰੇ ਤੋਂ ਗ੍ਰੈਜੂਏਟ ਹੋਣਾ ਚਾਹੀਦਾ। ਇਸ ਤੋਂ ਇਲਾਵਾ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੇ ਵੱਧ ਤੋਂ ਵੱਧ ਉਮਰ 37 ਸਾਲ ਨਿਰਧਾਰਤ ਕੀਤੀ ਗਈ ਹੈ। ਹਾਲਾਂਕਿ, ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ ‘ਚ ਛੋਟ ਦਿੱਤੀ ਜਾਵੇਗੀ। ਪੂਰੀ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਚੈੱਕ ਕਰ ਸਕਦੇ ਹਨ।

ਯੋਗ ਉਮੀਦਵਾਰ ਇੱਥੇ ਕਰਨ ਅਪਲਾਈ

ਸਾਰੇ ਯੋਗ ਉਮੀਦਵਾਰ Punjab Clerk Recruitment 2022 ਲਈ ਅਧਿਕਾਰਤ ਵੈੱਬਸਾਈਟ sssb.punjab.gov.in ‘ਤੇ 15 ਮਈ 2022 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਦੇ ਲਈ ਆਮ ਵਰਗ ਦੇ ਉਮੀਦਵਾਰਾਂ ਨੂੰ 1000 ਰੁਪਏ ਅਪਲਾਈ ਫੀਸ ਜਮ੍ਹਾਂ ਕਰਨੀ ਪਵੇਗੀ। ਵਧੇਰੇ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ ‘ਤੇ ਚੈੱਕ ਕਰ ਸਕਦੇ ਹੋ। PJ

LEAVE A REPLY

Please enter your comment!
Please enter your name here