ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ ਡੀ.ਐਮ. ਗਗਨਦੀਪ ਰੰਧਾਵਾ ਦੀ ਮੌਤ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ 

On: ਮਾਰਚ 22, 2026 3:43 ਬਾਃ ਦੁਃ

 

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ ਡੀ.ਐਮ. ਗਗਨਦੀਪ ਰੰਧਾਵਾ ਦੀ ਮੌਤ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ 

ਪੰਜਾਬ ਨੈੱਟਵਰਕ

ਅੰਮ੍ਰਿਤਸਰ, 22 ਮਾਰਚ 2026-

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਆਨਲਾਈਨ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ, ਜਨਰਲ ਸਕੱਤਰ ਬਲਰਾਜ ਸਿੰਘ ਬਾਜਵਾ, ਸਕੱਤਰ ਜਨਰਲ ਰਵਿੰਦਰਪਾਲ ਸਿੰਘ ਅਤੇ ਮੁੱਖ ਸਲਾਹਕਾਰ ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਵਿੱਚ ਵੇਅਰਹਾਊਸ ਅੰਮ੍ਰਿਤਸਰ/ ਤਰਨਤਾਰਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਦੇ ਮੁੱਦੇ ‘ਤੇ ਹੋਈ।

ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਟੈਂਡਰ ਅਲਾਟ ਨਾ ਕਰਨ ਕਰਕੇ ਡੀ. ਐਮ. ਡਾ. ਰੰਧਾਵਾ ਦੀ ਬਹੁਤ ਬੇਇੱਜ਼ਤੀ ਕੀਤੀ, ਜਿਸ ਕਾਰਨ ਦਬਾਅ ਵਿੱਚ ਆ ਕੇ ਉਹਨਾਂ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।

ਇਸ ‘ਤੇ ਆਗੂਆਂ ਨੇ ਸ਼ੋਕ ਮਤਾ ਪਾਸ ਕੀਤਾ ਅਤੇ ਡੂੰਘਾ ਦੁੱਖ ਵਿਅਕਤ ਕੀਤਾ ਅਤੇ ਇਸ ਨੂੰ ਪਰਿਵਾਰ, ਵਿਭਾਗ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਦੱਸਿਆ ਅਤੇ ਕਿਹਾ ਕਿ ਇਹ ਆਤਮਹੱਤਿਆ ਨਹੀਂ ਹੱਤਿਆ ਹੈ।

ਇਸ ਮੌਕੇ ਅਮਨ ਸ਼ਰਮਾ, ਕੌਸ਼ਲ ਸ਼ਰਮਾ, ਕੁਲਦੀਪ ਕੁਮਾਰ ਗਰੋਵਰ ਨੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਤਾਂ ਕਿ ਭਵਿੱਖ ਵਿੱਚ ਕਿਸੇ ਅਧਿਕਾਰੀ/ ਕਰਮਚਾਰੀ ਨਾਲ ਕੋਈ ਅਜਿਹਾ ਮੰਦਭਾਗਾ ਵਰਤਾਰਾ ਨਾ ਹੋ ਸਕੇ। ਮੀਟਿੰਗ ਵਿੱਚ ਹਰਜੀਤ ਸਿੰਘ ਬਲਿਹਾੜੀ, ਬਲਜੀਤ ਸਿੰਘ, ਜਗਤਾਰ ਸਿੰਘ, ਤੇਜਿੰਦਰ ਸਿੰਘ, ਸੰਜੀਵ ਕੁਮਾਰ ਮੋਗਾ, ਜਤਿੰਦਰ ਸਿੰਘ, ਅਰੁਣ ਕੁਮਾਰ, ਹਰਜੀਤ ਸਿੰਘ ਰਤਨ ਹਾਜ਼ਰ ਸਨ।

 

Join WhatsApp

Join Now

Leave a Comment