Join WhatsApp

Join Now

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ; ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਖੂਨੀ ਝੜਪ

On: April 14, 2026 1:52 PM

 

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ; ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਖੂਨੀ ਝੜਪ

ਪਟਿਆਲਾ, 14 ਅਪ੍ਰੈਲ 2026:

ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ (PU) ਕੈਂਪਸ ਵਿੱਚ ਅੱਜ ਦਿਨ-ਦਿਹਾੜੇ ਗੋਲੀਆਂ ਚੱਲਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਯੂਨੀਵਰਸਿਟੀ ਪਰਿਸਰ ਵਿੱਚ ਵਿਦਿਆਰਥੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ, ਜਿਸ ਤੋਂ ਬਾਅਦ ਇਹ ਵਿਵਾਦ ਫਾਇਰਿੰਗ ਤੱਕ ਪਹੁੰਚ ਗਿਆ।

ਜਾਣਕਾਰੀ ਅਨੁਸਾਰ ਕਿਸੇ ਗੱਲ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਤਕਰਾਰ ਹੋ ਗਈ, ਜੋ ਦੇਖਦੇ ਹੀ ਦੇਖਦੇ ਹਿੰਸਕ ਰੂਪ ਧਾਰਨ ਕਰ ਗਈ। ਦੋਵਾਂ ਗੁੱਟਾਂ ਵਿਚਾਲੇ ਜੰਮ ਕੇ ਲੱਤਾਂ-ਮੁੱਕੇ ਚੱਲੇ।

ਇਸ ਦੌਰਾਨ ਇੱਕ ਗੁੱਟ ਵੱਲੋਂ ਹਵਾਈ ਫਾਇਰਿੰਗ ਕੀਤੀ ਗਈ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਵਿਦਿਆਰਥੀ ਆਪਸ ਵਿੱਚ ਉਲਝਦੇ ਨਜ਼ਰ ਆ ਰਹੇ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ। ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਝਗੜਾ ਹੋਇਆ ਸੀ, ਜਿਸ ਵਿੱਚ ਗੋਲੀ ਚੱਲਣ ਦੀ ਪੁਸ਼ਟੀ ਹੋ ਰਹੀ ਹੈ।

ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਹਥਿਆਰ ਨਾਲ ਗੋਲੀ ਚਲਾਈ ਗਈ ਹੈ, ਉਸ ਦੀ ਵੀ ਤਲਾਸ਼ ਜਾਰੀ ਹੈ। ਹਥਿਆਰ ਮਿਲਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਹ ਲਾਇਸੰਸੀ ਸੀ ਜਾਂ ਨਾਜਾਇਜ਼।

ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਇਸ ਝਗੜੇ ਦਾ ਅਸਲ ਕਾਰਨ ਕੀ ਸੀ ਅਤੇ ਯੂਨੀਵਰਸਿਟੀ ਦੇ ਅੰਦਰ ਹਥਿਆਰ ਕਿਸ ਤਰ੍ਹਾਂ ਪਹੁੰਚੇ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਇਸ ਘਟਨਾ ‘ਤੇ ਚਿੰਤਾ ਪ੍ਰਗਟਾਈ ਹੈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

 

Leave a Comment