Join WhatsApp

Join Now

ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ; ਕਿਹਾ- ਇਸੇ ਮਹੀਨੇ 5000 ਤੋਂ ਵੱਧ ਅਧਿਆਪਕਾਂ ਨੂੰ ਮਿਲੇਗੀ ਤਰੱਕੀ

On: August 4, 2026 8:36 AM

 

ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ; ਕਿਹਾ- ਇਸੇ ਮਹੀਨੇ 5000 ਤੋਂ ਵੱਧ ਅਧਿਆਪਕਾਂ ਨੂੰ ਮਿਲੇਗੀ ਤਰੱਕੀ

ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀ ਘਾਟ ਜਲਦ ਹੋਵੇਗੀ ਖ਼ਤਮ, ਅਗਸਤ ‘ਚ ਹੋਵੇਗੀ ਇਤਿਹਾਸਕ ਪ੍ਰਮੋਸ਼ਨ: ਹਰਜੋਤ ਬੈਂਸ

ਚੰਡੀਗੜ੍ਹ, 4 ਅਗਸਤ 2026- ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਅਤੇ ਸਿੱਖਿਆ ਢਾਂਚੇ ਵਿੱਚ ਕੀਤੇ ਜਾ ਰਹੇ ਸੁਧਾਰਾਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।

ਸਿੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਅਗਸਤ ਮਹੀਨੇ ਵਿੱਚ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਪ੍ਰਮੋਸ਼ਨ ਹੋਣ ਜਾ ਰਹੀ ਹੈ, ਜਿਸ ਨਾਲ 5,000 ਤੋਂ ਵੱਧ ਪ੍ਰਾਇਮਰੀ ਅਧਿਆਪਕਾਂ ਨੂੰ ਮਾਸਟਰ ਕੈਡਰ ਵਿੱਚ ਪ੍ਰਮੋਟ ਕੀਤਾ ਜਾਵੇਗਾ। ਇਸ ਨਾਲ ਮਾਸਟਰ ਕੈਡਰ ਦੀਆਂ ਭਰੀਆਂ ਅਸਾਮੀਆਂ ਦਾ ਅੰਕੜਾ 73% ਤੱਕ ਪਹੁੰਚ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ 31 ਦਸੰਬਰ 2026 ਤੱਕ ਸਿੱਧੀ ਭਰਤੀ (Direct Recruitment) ਰਾਹੀਂ ਭਰੀਆਂ ਜਾਣ ਵਾਲੀਆਂ 1,032 ਪੋਸਟਾਂ ਇਸ਼ਤਿਹਾਰ (Advertised) ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਅਸਾਮੀਆਂ ਲਈ 40,000 ਤੋਂ ਵੱਧ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨਾਲ ਸਮਝੌਤਾ ਕੀਤਾ ਗਿਆ ਹੈ ਅਤੇ ਜਲਦ ਹੀ ਲਿਖਤੀ ਪ੍ਰੀਖਿਆ ਲੈ ਕੇ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਸਕੂਲ ਪ੍ਰਿੰਸੀਪਲਾਂ ਦੇ ਮੁੱਦੇ ‘ਤੇ ਚਾਨਣਾ ਪਾਉਂਦਿਆਂ ਬੈਂਸ ਨੇ ਦੱਸਿਆ ਕਿ ਇਸ ਸਮੇਂ 50% ਅਸਾਮੀਆਂ ਭਰੀਆਂ ਹੋਈਆਂ ਹਨ। ਪ੍ਰਮੋਸ਼ਨਾਂ ਅਤੇ ਨਵੀਂ ਭਰਤੀ ‘ਤੇ ਲੱਗੀ ਰੋਕ (ਸਟੇਅ) ਹਟਣ ਤੋਂ ਬਾਅਦ ਹੁਣ ਵਿਭਾਗ ਵੱਲੋਂ ਪ੍ਰਿੰਸੀਪਲਾਂ ਦੀਆਂ ਪ੍ਰਮੋਸ਼ਨਾਂ ਦੀ ਪ੍ਰਕਿਰਿਆ ਵੀ ਤੇਜ਼ੀ ਨਾਲ ਸ਼ੁਰੂ ਕੀਤੀ ਜਾ ਰਹੀ ਹੈ।

ਸਿੱਖਿਆ ਮੰਤਰੀ ਨੇ ਦਾਅਵਾ ਕੀਤਾ ਕਿ ਇਨ੍ਹਾਂ ਤਮਾਮ ਚੁਣੌਤੀਆਂ ਦੇ ਬਾਵਜੂਦ ਪੰਜਾਬ ਨੇ ਪੂਰੇ ਭਾਰਤ ਵਿੱਚ ਸਭ ਤੋਂ ਬਿਹਤਰ ਅਧਿਆਪਕ-ਵਿਦਿਆਰਥੀ ਅਨੁਪਾਤ ਹਾਸਲ ਕੀਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰ 22 ਵਿਦਿਆਰਥੀਆਂ ‘ਤੇ 1 ਅਧਿਆਪਕ ਉਪਲਬਧ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵਧੀਆ ਔਸਤ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment