Friday, May 17, 2024
No menu items!
HomeHealth & FitnessHealth Tips in Punjabi: ਗਰਮੀਆਂ 'ਚ ਕਦੇ ਵੀ ਨਾ ਕਰੋ ਇਹ ਕੰਮ!...

Health Tips in Punjabi: ਗਰਮੀਆਂ ‘ਚ ਕਦੇ ਵੀ ਨਾ ਕਰੋ ਇਹ ਕੰਮ! ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

 

Health Tips in Punjabi: ਸਾਵਧਾਨੀਆਂ ਵਰਤ ਕੇ ਗਰਮੀ ਦੀ ਲਹਿਰ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ : ਡਾ ਦਵਿੰਦਰਜੀਤ ਕੌਰ

ਪੰਜਾਬ ਨੈੱਟਵਰਕ, ਫਤਿਹਗੜ੍ਹ ਸਾਹਿਬ

Health Tips in Punjabi: ਪੰਜਾਬ ਅੰਦਰ ਇਸ ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ, ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ਵਿਚਕਾਰ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੈ।

ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਅਡਵਾਈਜਰੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ।

ਉਹਨਾਂ ਕਿਹਾ ਕਿ ਨਵ ਜਨਮੇ ਬੱਚੇ ,ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਨਾ ਨਿਕਲਿਆ ਜਾਵੇ ਇਸ ਲਈ ਸਾਨੂੰ ਬਾਹਰਲੇ ਕੰਮ ਸਵੇਰੇ ਸ਼ਾਮ ਕਰਨੇ ਚਾਹੀਦੇ ਹਨ ,ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਹੋਵੇ ਪਾਣੀ ਪੀਣਾ ਚਾਹੀਦਾ ਹੈ।

ਪਰ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ਤੇ ਹਨ ਨੂੰ ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰ ਲੈਣੀ ਚਾਹੀਦੀ ਹੈ ।

ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੋਲੀਏ ,ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ, ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ।

ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ ,ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ।

ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ।

ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਸਾਨੂੰ ਓਆਰਐਸ , ਨਿੰਬੂ ਪਾਣੀ ,ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਆਪਣੀ ਚਮੜੀ ਦੀ ਰੱਖਿਆ ਲਈ ਸੰਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਕਾਲੇ ਚਸਮੇ ਪਹਿਨੋ ,ਥੋੜਾ ਖਾਣਾ ਖਾਓ ਅਤੇ ਜਿਆਦਾ ਵਾਰ ਖਾਓ, ਠੰਡੇ ਪਾਣੀ ਵਿੱਚ ਅਕਸਰ ਨਹਾਉ ,ਸੂਤੀ ਕੱਪੜੇ ਤੋਂ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ, ਜੇ ਕਸਰਤ ਕਰਦੇ ਹੋ ਤਾਂ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਓ ਤਾਂ ਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ। ਰਵਾਇਤੀ ਉਪਚਾਰ ਜਿਵੇਂ ਪਿਆਜ ਦਾ ਸਲਾਦ, ਕੱਚਾ ਅੰਬ ਦੇ ਨਾਲ ਨਮਕ ਅਤੇ ਜੀਰਾ ਖਾਓ ਇਹ ਗਰਮੀ ਦੇ ਦੌਰੇ ਤੋਂ ਬਚਾ ਸਕਦੇ ਹਨ।

ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋ ,ਕਮਰੇ ਦੀ ਹਵਾ ਨੂੰ ਠੰਡਾ ਕਰਨ ਲਈ ਕਮਰੇ ਵਿੱਚ ਗਿੱਲੇ ਤੋਈਏ ਟੰਗ ਦਿਓ ਅਤੇ ਹੇਠਲੀ ਮੰਜ਼ਿਲ ਤੇ ਰਹਿਣ ਦੀ ਕੋਸ਼ਿਸ਼ ਕਰੋ।

ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ।

ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਓ, ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।

ਉਹਨਾਂ ਕਿਹਾ ਕਿ ਅਸਥਿਰਤਾ ਦੇ ਨਾਲ ਬਦਲਿਆ ਮਾਨਸਿਕ ਸੰਤੁਲਨ, ਗੱਲ ਸਮਝਣ ਵਿੱਚ ਮੁਸ਼ਕਿਲ, ਝਿੜਚਿੜਾਪਣ,ਅਟੈਕਸੀਆ, ਜੁਬਾਨ ਦਾ ਲੜਖੜਾਉਣਾ, ਤੋਰ ਦਾ ਲੜਖੜਾਉਣਾ, ਦੌਰਾ ਪੈਣਾ, ਗਰਮ ਲਾਲ ਅਤੇ ਖੁਸਕ ਚਮੜੀ ਦਾ ਹੋਣਾ, ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਣ, ਬਹੁਤ ਤੇਜ਼ ਸਿਰ ਦਰਦ ,ਚੱਕਰ ,ਬੇਹੋਸ਼ੀ ਅਤੇ  ਮਾਸਪੇਸ਼ੀਆਂ ਦੀ ਕਮਜ਼ੋਰੀ , ਕੜਵਲ  ਪੈਣੇ ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣਾ ਆਦਿ ਲੱਛਣ ਦਿਖਾਈ ਦੇਣ  ਤੇ ਤੁਰੰਤ ਡਾਕਟਰ ਦੀ ਸਲਾਹ ਲਓ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments