Join WhatsApp

Join Now

Heatstroke Alert: ਭਿਆਨਕ ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ; ਜਾਣੋ ਲੱਛਣ ਅਤੇ ਬਚਾਅ ਦੇ ਤਰੀਕੇ

On: April 26, 2026 8:15 PM

 

Heatstroke Alert: ਭਿਆਨਕ ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ; ਜਾਣੋ ਲੱਛਣ ਅਤੇ ਬਚਾਅ ਦੇ ਤਰੀਕੇ

Punjab News 26 ਅਪ੍ਰੈਲ 2026: ਗਰਮੀ ਦੇ ਵਧਦੇ ਪ੍ਰਭਾਵ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਸਿਹਤ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਅੱਤ ਦੀ ਗਰਮੀ ਸਰੀਰ ਵਿੱਚ ਪਾਣੀ ਦੀ ਘਾਟ ਪੈਦਾ ਕਰ ਸਕਦੀ ਹੈ, ਜਿਸ ਕਾਰਨ ਚੱਕਰ ਆਉਣੇ ਜਾਂ ਬੇਹੋਸ਼ ਹੋਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਕਿੰਨ੍ਹਾਂ ਲੋਕਾਂ ਨੂੰ ਹੈ ਵਧੇਰੇ ਖ਼ਤਰਾ?

ਸਿਹਤ ਅਧਿਕਾਰੀਆਂ ਅਨੁਸਾਰ ਬੱਚੇ, ਨਵਜਨਮੇ ਬੱਚੇ, ਬਜ਼ੁਰਗ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰ, ਕਿਸਾਨ, ਬੇਘਰੇ ਲੋਕ, ਦਿਲ ਦੀ ਬੀਮਾਰੀ, ਹਾਈ ਬਲੱਡ ਪ੍ਰੈਸ਼ਰ ਅਤੇ ਮੋਟਾਪੇ ਤੋਂ ਪੀੜਤ ਮਰੀਜ਼, ਧੁੱਪ ਵਿੱਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ।

ਲੂ (Heatstroke) ਦੇ ਮੁੱਖ ਲੱਛਣ

ਸਿਰ ਦਰਦ, ਉਲਟੀਆਂ ਲੱਗਣੀਆਂ ਅਤੇ ਬਹੁਤ ਜ਼ਿਆਦਾ ਥਕਾਣ ਹੋਣਾ। ਚੱਕਰ ਆਉਣੇ ਜਾਂ ਪਿੱਤ ਹੋਣਾ। ਬਹੁਤ ਜ਼ਿਆਦਾ ਪਸੀਨਾ ਆਉਣਾ ਜਾਂ ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ। ਚਮੜੀ ਦਾ ਲਾਲ, ਗਰਮ ਅਤੇ ਖ਼ੁਸ਼ਕ ਹੋਣਾ। ਮਾਸਪੇਸ਼ੀਆਂ ਵਿੱਚ ਕਮਜ਼ੋਰੀ ਮਹਿਸੂਸ ਹੋਣਾ।

ਬਚਾਅ ਲਈ ਕੀ ਕਰੀਏ (Dos)

ਤਰਲ ਪਦਾਰਥਾਂ ਦਾ ਸੇਵਨ, ਵੱਧ ਤੋਂ ਵੱਧ ਪਾਣੀ ਪੀਓ। ਲੱਸੀ, ਨਿੰਬੂ ਪਾਣੀ, ਓ.ਆਰ.ਐੱਸ. (ORS) ਅਤੇ ਮੌਸਮੀ ਫ਼ਲਾਂ ਦਾ ਸੇਵਨ ਕਰੋ। ਦਿਨ ਵੇਲੇ ਦਰਵਾਜ਼ੇ ਤੇ ਤਾਕੀਆਂ ਬੰਦ ਰੱਖੋ। ਹਲਕੇ ਰੰਗ ਦੇ ਸੂਤੀ ਕੱਪੜੇ ਪਾਓ। ਬਾਹਰ ਜਾਣ ਵੇਲੇ ਸਿਰ ਢੱਕ ਕੇ ਰੱਖੋ ਅਤੇ ਐਨਕਾਂ ਦੀ ਵਰਤੋਂ ਕਰੋ। ਹਰ ਅੱਧੇ ਘੰਟੇ ਬਾਅਦ ਪਾਣੀ ਪੀਓ ਅਤੇ ਬਾਹਰ ਜਾਂਦੇ ਸਮੇਂ ਪਾਣੀ ਦੀ ਬੋਤਲ ਨਾਲ ਰੱਖੋ।

ਕੀ ਨਾ ਕਰੀਏ (Don’ts)

ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਿਨਾਂ ਵਜ੍ਹਾ ਬਾਹਰ ਜਾਣ ਤੋਂ ਬਚੋ। ਬਾਸੀ ਖਾਣਾ ਨਾ ਖਾਓ। ਸ਼ਰਾਬ, ਚਾਹ ਅਤੇ ਕੌਫ਼ੀ ਵਰਗੇ ਪਦਾਰਥਾਂ ਤੋਂ ਪਰਹੇਜ਼ ਕਰੋ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਬੰਦ ਵਾਹਨ ਵਿੱਚ ਇਕੱਲਾ ਨਾ ਛੱਡੋ। ਗਰਮੀ ਦੇ ਸਿਖ਼ਰ ਦੌਰਾਨ ਸਖ਼ਤ ਸਰੀਰਕ ਮਿਹਨਤ ਜਾਂ ਖਾਣਾ ਬਣਾਉਣ ਤੋਂ ਬਚੋ।

ਸਿਹਤ ਅਧਿਕਾਰੀਆਂ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਲੂ ਲੱਗਣ ਦੇ ਗੰਭੀਰ ਲੱਛਣ ਦਿਖਾਈ ਦੇਣ, ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਸੰਪਰਕ ਕੀਤਾ ਜਾਵੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment