Join WhatsApp

Join Now

Heatwave ਦਾ ਕਹਿਰ: ਭਿਆਨਕ ਗਰਮੀ ਵਿਚਾਲੇ ਸਰਕਾਰ ਵੱਲੋਂ ਸਾਰੇ ਸੂਬਿਆਂ ਲਈ ਸਖ਼ਤ ਐਡਵਾਈਜ਼ਰੀ ਜਾਰੀ

On: April 30, 2026 9:58 AM

 

Heatwave ਦਾ ਕਹਿਰ: ਭਿਆਨਕ ਗਰਮੀ ਵਿਚਾਲੇ ਸਰਕਾਰ ਵੱਲੋਂ ਸਾਰੇ ਸੂਬਿਆਂ ਲਈ ਸਖ਼ਤ ਐਡਵਾਈਜ਼ਰੀ ਜਾਰੀ

ਮਜ਼ਦੂਰਾਂ ਦੀ ਸੁਰੱਖਿਆ ਲਈ ਚੁੱਕੇ ਜਾਣਗੇ ਤੁਰੰਤ ਕਦਮ

ਨਵੀਂ ਦਿੱਲੀ 30 ਅਪ੍ਰੈਲ 2026: ਦੇਸ਼ ਵਿੱਚ ਵਧ ਰਹੀ ਭਿਆਨਕ ਗਰਮੀ ਅਤੇ ਲੂ (Heatwave) ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇੱਕ ਅਹਿਮ ਐਡਵਾਈਜ਼ਰੀ ਜਾਰੀ ਕੀਤੀ ਹੈ।

ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਕਰਮਚਾਰੀਆਂ ਅਤੇ ਖਾਸ ਕਰਕੇ ਖੁੱਲ੍ਹੇ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਮੰਤਰਾਲੇ ਨੇ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਪ੍ਰਸ਼ਾਸਕਾਂ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਬਾਹਰੀ ਅਤੇ ਸਖ਼ਤ ਮਿਹਨਤ ਵਾਲੇ ਖੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਸੁਰੱਖਿਆ ਲਈ ਇੱਕ ਤਾਲਮੇਲ ਵਾਲੇ ਅਤੇ ਬਹੁ-ਪੱਖੀ ਦ੍ਰਿਸ਼ਟੀਕੋਣ ਦੀ ਲੋੜ ਹੈ।

ਕੇਂਦਰੀ ਸਰਕਾਰ ਨੇ ਉਦਯੋਗਾਂ, ਨਿਰਮਾਣ ਕੰਪਨੀਆਂ ਅਤੇ ਮਾਲਕਾਂ ਨੂੰ ਮਜ਼ਦੂਰਾਂ ਦੀ ਭਲਾਈ ਲਈ ਜ਼ਰੂਰੀ ਸੁਰੱਖਿਆ ਉਪਾਅ ਤੁਰੰਤ ਲਾਗੂ ਕਰਨ ਲਈ ਕਿਹਾ ਹੈ।

ਕੇਂਦਰ ਸਰਕਾਰ ਨੇ ਰਾਜਾਂ ਨੂੰ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਹੈ ਕਿ, ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਕੰਮ ਦੇ ਸਮੇਂ ਨੂੰ ਮੁੜ ਨਿਰਧਾਰਿਤ (Rescheduling) ਕੀਤਾ ਜਾਵੇ ਤਾਂ ਜੋ ਦੁਪਹਿਰ ਦੀ ਸਖ਼ਤ ਗਰਮੀ ਤੋਂ ਬਚਿਆ ਜਾ ਸਕੇ। ਕਾਰਜ ਸਥਾਨਾਂ ‘ਤੇ ਪੀਣ ਵਾਲੇ ਸਾਫ਼ ਪਾਣੀ ਦੀ ਪੂਰੀ ਸਹੂਲਤ ਅਤੇ ਆਰਾਮ ਕਰਨ ਲਈ ਠੰਡੀਆਂ ਥਾਵਾਂ ਦਾ ਪ੍ਰਬੰਧ ਕੀਤਾ ਜਾਵੇ।

ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਐਮਰਜੈਂਸੀ ਬਰਫ਼ ਦੀਆਂ ਥੈਲੀਆਂ ਅਤੇ ਹੋਰ ਜ਼ਰੂਰੀ ਸਮੱਗਰੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਮਜ਼ਦੂਰਾਂ ਦੀ ਨਿਯਮਤ ਸਿਹਤ ਜਾਂਚ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਨਾਲ ਰਾਬਤਾ ਕਾਇਮ ਰੱਖਿਆ ਜਾਵੇ।

ਸਰਕਾਰ ਨੇ ਫੈਕਟਰੀ ਅਤੇ ਖਾਣਾਂ (Mines) ਦੇ ਪ੍ਰਬੰਧਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮਜ਼ਦੂਰਾਂ ਨੂੰ ਕੰਮ ਵਿੱਚ ਥੋੜ੍ਹੀ ਲਚਕਤਾ ਦੇਣ।

ਅਤਿ ਦੀ ਗਰਮੀ ਦੌਰਾਨ ਕੰਮ ਦੀ ਗਤੀ ਨੂੰ ਹੌਲੀ ਕਰਨਾ, ਲਗਾਤਾਰ ਕੰਮ ਵਾਲੀਆਂ ਥਾਵਾਂ ‘ਤੇ ਦੋ-ਮੈਂਬਰੀ ਟੀਮਾਂ ਨਿਯੁਕਤ ਕਰਨਾ ਅਤੇ ਹਵਾਦਾਰ (Ventilation) ਵਾਤਾਵਰਣ ਯਕੀਨੀ ਬਣਾਉਣਾ ਜ਼ਰੂਰੀ ਹੈ।

ਮੰਤਰਾਲੇ ਨੇ ਨਿਰਮਾਣ ਮਜ਼ਦੂਰਾਂ, ਇੱਟਾਂ ਦੇ ਭੱਠਿਆਂ ਦੇ ਕਾਮਿਆਂ ਅਤੇ ਦਿਹਾੜੀਦਾਰ ਮਜ਼ਦੂਰਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਸਿਫਾਰਸ਼ ਕੀਤੀ ਹੈ।

ਰਾਜਾਂ ਨੂੰ ਕਿਹਾ ਗਿਆ ਹੈ ਕਿ ਉਹ ਜਨਤਕ ਥਾਵਾਂ ਅਤੇ ਮਜ਼ਦੂਰ ਚੌਕਾਂ ‘ਤੇ ਲੂ ਤੋਂ ਬਚਾਅ ਦੇ ਸੰਦੇਸ਼ਾਂ ਵਾਲੇ ਪੋਸਟਰ ਅਤੇ ਬੈਨਰ ਲਗਾ ਕੇ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਐਮਰਜੈਂਸੀ ਸੰਪਰਕ ਵੇਰਵੇ ਸਾਂਝੇ ਕਰਨ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment