Join WhatsApp

Join Now

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ; ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਵੀ ਚੇਤਾਵਨੀ ਜਾਰੀ

On: August 1, 2026 9:01 AM

 

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ; ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਵੀ ਚੇਤਾਵਨੀ ਜਾਰੀ

ਚੰਡੀਗੜ੍ਹ, 1 ਅਗਸਤ 2026

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਦੇ ਚਲਦਿਆਂ ਮੌਸਮ ਵਿਭਾਗ (IMD) ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਖ਼ਰਾਬ ਮੌਸਮ ਦੇ ਮੱਦੇਨਜ਼ਰ ਵਿਭਾਗ ਵੱਲੋਂ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ‘ਆਰੇਂਜ ਅਲਰਟ’ ਅਤੇ 6 ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਆਰੇਂਜ ਅਲਰਟ ਲਾਗੂ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਤਜ਼ ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੇ ਨਾਲ-ਨਾਲ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੇ ਆਸਾਰ ਹਨ।

ਇਸ ਤੋਂ ਇਲਾਵਾ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੁਹਾਲੀ) ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਵਿੱਚ ਵੀ ਬੱਦਲ ਗਰਜਣ ਅਤੇ ਬਿਜਲੀ ਚਮਕਣ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਅਨੁਸਾਰ ਅੱਜ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਮੱਧਮ ਬਾਰਿਸ਼ ਦੇਖਣ ਨੂੰ ਮਿਲੇਗੀ।

ਮੌਸਮ ਵਿਭਾਗ ਅਨੁਸਾਰ 2 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੁਹਾਲੀ) ਵਿੱਚ ਯੈਲੋ ਅਲਰਟ ਰਹੇਗਾ। ਇੱਥੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਭਾਰੀ ਬਾਰਿਸ਼ ਦੇ ਨਾਲ ਗਰਜ-ਚਮਕ ਦੀ ਸੰਭਾਵਨਾ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਮੱਧਮ ਮੀਂਹ ਦੇ ਆਸਾਰ ਹਨ।

ਇਸੇ ਤਰ੍ਹਾਂ 3 ਅਗਸਤ ਨੂੰ ਬਾਰਿਸ਼ ਦਾ ਦਾਇਰਾ ਹੋਰ ਵੱਧ ਸਕਦਾ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ (ਮੁਹਾਲੀ) ਦੇ ਨਾਲ-ਨਾਲ ਮਾਲਵਾ ਪੱਟੀ ਦੇ ਜ਼ਿਲ੍ਹਿਆਂ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 4 ਅਗਸਤ ਨੂੰ ਵੀ ਮੌਸਮ ਦਾ ਮਿਜ਼ਾਜ ਅਜਿਹਾ ਹੀ ਬਣਿਆ ਰਹੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਅਤੇ ਮੁਹਾਲੀ ਵਿੱਚ ਯੈਲੋ ਅਲਰਟ ਤਹਿਤ ਭਾਰੀ ਮੀਂਹ ਅਤੇ ਬਿਜਲੀ ਚਮਕਣ ਦੀ ਪੂਰੀ ਸੰਭਾਵਨਾ ਹੈ।

ਮੀਂਹ ਅਤੇ ਖ਼ਰਾਬ ਮੌਸਮ ਦੇ ਚਲਦਿਆਂ ਹੇਠਲੇ ਇਲਾਕਿਆਂ ਵਿੱਚ ਜਲ-ਭਰਾਅ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬਿਜਲੀ ਦੇ ਖੰਭਿਆਂ, ਰੁੱਖਾਂ ਹੇਠ ਖੜ੍ਹੇ ਹੋਣ ਤੋਂ ਬਚਣ ਅਤੇ ਨਦੀਆਂ-ਨਾਲਿਆਂ ਤੋਂ ਦੂਰੀ ਬਣਾ ਕੇ ਰੱਖਣ ਦੀ ਸਲਾਹ ਦਿੱਤੀ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment