Join WhatsApp

Join Now

Heavy Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ

On: September 15, 2026 7:51 AM

 

Heavy Rain Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ

ਸੂਬੇ ‘ਚ ਫਿਰ ਬਦਲੇਗਾ ਮੌਸਮ! ਚੰਡੀਗੜ੍ਹ ਸਮੇਤ 10+ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਤਾਪਮਾਨ ਡਿੱਗਣ ਨਾਲ ਮਿਲੇਗੀ ਰਾਹਤ

ਚੰਡੀਗੜ੍ਹ 15 ਸਤੰਬਰ 2026

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ‘ਚ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ (IMD) ਨੇ ਸੂਬੇ ਦੇ ਮੌਸਮ ‘ਚ ਵੱਡੇ ਬਦਲਾਅ ਦੀ ਭਵਿੱਖਬਾਣੀ ਕਰਦਿਆਂ ਕਈ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ, ਜਿਸ ਨਾਲ ਦਿਨ ਦੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਜਾਵੇਗੀ।

ਮੌਸਮ ਵਿਭਾਗ ਮੁਤਾਬਕ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮੋਹਾਲੀ, ਰੂਪਨਗਰ, ਮੋਗਾ, ਫਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਸਮੇਤ ਪੂਰੇ ਟਰਾਈਸਿਟੀ ਇਲਾਕੇ ‘ਚ ਅਸਮਾਨ ਵਿੱਚ ਸੰਘਣੇ ਬੱਦਲ ਛਾਏ ਰਹਿਣਗੇ। ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਪਏਗਾ ਮੀਂਹ, ਜਿਸ ਨਾਲ ਪਾਰਾ ਹੇਠਾਂ ਆਵੇਗਾ ਅਤੇ ਲੋਕਾਂ ਨੂੰ ਸੁਹਾਵਣੇ ਮੌਸਮ ਦਾ ਅਹਿਸਾਸ ਹੋਵੇਗਾ।

ਮੌਸਮ ‘ਚ ਅਚਾਨਕ ਆ ਰਹੇ ਇਸ ਬਦਲਾਅ ਨੂੰ ਦੇਖਦਿਆਂ ਵਿਭਾਗ ਨੇ ਆਮ ਜਨਤਾ ਅਤੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ ਕਿ, ਫ਼ਸਲਾਂ ਦੀ ਸਿੰਚਾਈ ਅਤੇ ਕੀਟਨਾਸ਼ਕਾਂ ਦੇ ਛਿੜਕਾਅ ਲਈ ਮੌਸਮ ਦੇ ਅਪਡੇਟ ਅਨੁਸਾਰ ਹੀ ਯੋਜਨਾ ਬਣਾਉਣ। ਸਫ਼ਰ ‘ਤੇ ਨਿਕਲਣ ਤੋਂ ਪਹਿਲਾਂ ਸਥਾਨਕ ਮੌਸਮ ਚੇਤਾਵਨੀਆਂ ਦੀ ਸਮੇਂ-ਸਮੇਂ ‘ਤੇ ਜਾਣਕਾਰੀ ਲੈਂਦੇ ਰਹਿਣ।

Leave a Comment