Join WhatsApp

Join Now

ਅਗਲੇ 24 ਘੰਟਿਆਂ ਦੌਰਾਨ ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

On: ਸਤੰਬਰ 11, 2026 5:40 ਬਾਃ ਦੁਃ

 

ਅਗਲੇ 24 ਘੰਟਿਆਂ ਦੌਰਾਨ ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਦੇ 5 ਜ਼ਿਲ੍ਹਿਆਂ ਲਈ ਬਾਰਿਸ਼ ਦਾ ਅਲਰਟ, ਅਗਲੇ 24 ਤੋਂ 48 ਘੰਟਿਆਂ ਦੌਰਾਨ ਵਰ੍ਹ ਸਕਦਾ ਹੈ ਭਾਰੀ ਮੀਂਹ

ਚੰਡੀਗੜ੍ਹ 11 ਸਤੰਬਰ 2026

ਪੰਜਾਬ ਵਿੱਚ ਮੌਸਮ ਇੱਕ ਵਾਰ ਮੁੜ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 24 ਤੋਂ 48 ਘੰਟਿਆਂ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਕੁਝ ਥਾਵਾਂ ’ਤੇ ਭਾਰੀ ਮੀਂਹ ਵੀ ਪੈ ਸਕਦਾ ਹੈ।

ਮੌਸਮ ਵਿਭਾਗ ਦੇ ਅਲਰਟ ਮੁਤਾਬਕ ਰੂਪਨਗਰ (ਰੋਪੜ), ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੀਂਹ ਕਾਰਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵੀ ਕੁਝ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਸੜਕਾਂ ’ਤੇ ਪਾਣੀ ਇਕੱਠਾ ਹੋਣ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਵਿਭਾਗ ਨੇ ਲੋਕਾਂ ਨੂੰ ਮੌਸਮ ਦੀ ਸਥਿਤੀ ’ਤੇ ਨਜ਼ਰ ਰੱਖਣ ਅਤੇ ਲੋੜ ਪੈਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ। ਖਾਸ ਤੌਰ ’ਤੇ ਨੀਵੇਂ ਇਲਾਕਿਆਂ ਅਤੇ ਪਾਣੀ ਭਰਨ ਵਾਲੀਆਂ ਸੜਕਾਂ ਤੋਂ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਡੀ ਤਬਦੀਲੀ ਦੇ ਸੰਕੇਤ ਵੀ ਦਿੱਤੇ ਹਨ। ਵਿਭਾਗ ਮੁਤਾਬਕ 15 ਸਤੰਬਰ ਤੋਂ ਬਾਅਦ ਸੂਬੇ ਦੇ ਮੌਸਮ ਵਿੱਚ ਕਾਫੀ ਬਦਲਾਅ ਆ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਸ ਤਬਦੀਲੀ ਨਾਲ ਸੂਬੇ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

 

Leave a Comment