Heavy Rain Orange Alert! ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਦਾ ਅਲਰਟ!

On: ਜੁਲਾਈ 3, 2026 6:52 ਬਾਃ ਦੁਃ

 

Heavy Rain Orange Alert! ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਦਾ ਅਲਰਟ!

ਚੰਡੀਗੜ੍ਹ, 3 ਜੁਲਾਈ 2026: 

Heavy Rain Orange Alert! ਮੌਸਮ ਵਿਭਾਗ ਚੰਡੀਗੜ੍ਹ ਨੇ ਅਲਰਟ ਜਾਰੀ ਕਰਦਿਆਂ ਹੋਇਆ, ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁੱਝ ਘੰਟਿਆਂ ਦੌਰਾਨ ਮਾਲਵਾ ਅਤੇ ਦੁਆਬਾ ਖੇਤਰ ਦੇ ਬਹੁ-ਗਿਣਤੀ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨਵਿਭਾਗੀ ਅਲਰਟ ਦੇ ਮੁਤਾਬਿਕ, ਸੰਗਰੂਰ , ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ।

ਇੱਥੇ ਜ਼‍ਿਕਰ ਕਰਨਾ ਬਣਦਾ ਹੈ ਕਿ ਮੌਸਮ ਵਿਭਾਗ ਵੱਲੋਂ ਕੁੱਝ ਥਾਵਾਂ ਉੱਤੇ ‘ਯੈਲੋ ਅਲਰਟ’ ਅਤੇ 5 ਤੋਂ 8 ਜੁਲਾਈ ਤੱਕ ਭਾਰੀ ਬਾਰਿਸ਼ ਦੀ ‘ਓਰੇਂਜ ਚੇਤਾਵਨੀ’ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਲਕੇ ਪੰਜਾਬ ‘ਚ ਭਾਰੀ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਗਰਜ-ਚਮਕ ਦੀ ਸੰਭਾਵਨਾ ਹੈ।

Heavy Rain Orange Alert! ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਹੋਰ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਉਂਦੇ ਹੋਏ Yellow Alert ਜਾਰੀ ਕੀਤਾ ਹੈ।

Image

ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਖੇਤਰ ਵਿੱਚ ਮੌਸਮ ਅਜਿਹਾ ਹੀ ਬਣਿਆ ਰਹੇਗਾ। ਮੌਸਮ ਵਿਭਾਗ ਦੇ ਅਨੁਸਾਰ, 4 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਗਰਜ-ਤੂਫ਼ਾਨ ਦੇ ਨਾਲ ਬਿਜਲੀ ਡਿੱਗਣ ਦੇ ਆਸਾਰ ਹਨ।

ਇਸ ਤੋਂ ਬਾਅਦ, 5 ਜੁਲਾਈ ਤੋਂ 8 ਜੁਲਾਈ ਤੱਕ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ, ਜਿਸ ਲਈ Orange Alert ਜਾਰੀ ਕੀਤੀ ਗਈ ਹੈ। ਇਸ ਸਮੇਂ ਦੌਰਾਨ ਕਈ ਥਾਵਾਂ ‘ਤੇ ਮੋਹਲੇਧਾਰ ਮੀਂਹ, ਤੇਜ਼ ਤੂਫ਼ਾਨ ਅਤੇ ਬਿਜਲੀ ਚਮਕਣ ਦੀ ਤੇਜ਼ ਸੰਭਾਵਨਾ ਹੈ।

Heavy Rain Orange Alert! ਦੇਰੀ ਨਾਲ ਪਹੁੰਚਿਆ ਮਾਨਸੂਨ, ਪਰ ਮਿਲੀ ਵੱਡੀ ਰਾਹਤ

ਜ਼ਿਕਰਯੋਗ ਹੈ ਕਿ ਇਸ ਵਾਰ ਮਾਨਸੂਨ ਨੇ 1 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਸਤਕ ਦਿੱਤੀ ਸੀ। ਪਿਛਲੇ ਸਾਲ ਦੇ ਮੁਕਾਬਲੇ, ਇਹ ਪੰਜਾਬ ਵਿੱਚ 9 ਦਿਨ ਅਤੇ ਚੰਡੀਗੜ੍ਹ ਵਿੱਚ 7 ਦਿਨ ਦੇਰੀ ਨਾਲ ਪਹੁੰਚਿਆ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਦੌਰਾਨ ਹੋਈ ਲਗਾਤਾਰ ਬਾਰਿਸ਼ ਨੇ ਲੋਕਾਂ ਨੂੰ ਚਿਪਚਿਪੀ ਅਤੇ ਨਮੀ ਵਾਲੀ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਪਾਰਾ ਆਮ ਨਾਲੋਂ ਕਾਫ਼ੀ ਹੇਠਾਂ ਆ ਗਿਆ ਹੈ।

ਮਾਨਸੂਨ ਦੀ ਇਸ ਬਾਰਿਸ਼ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ, ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਲਗਭਗ 2.5 ਡਿਗਰੀ ਸੈਲਸੀਅਸ ਘੱਟ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਰੋਪੜ ਵਿੱਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਬਠਿੰਡਾ ਵਿੱਚ ਸਭ ਤੋਂ ਘੱਟ 20.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ, ਜੋ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਰਿਹਾ। ਜਦੋਂਕਿ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਲਗਭਗ 3.4 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ, ਜਿਸ ਸਦਕਾ ਲੋਕਾਂ ਨੂੰ ਦਿਨ ਦੇ ਨਾਲ-ਨਾਲ ਹੁਣ ਰਾਤ ਵੇਲੇ ਵੀ ਗਰਮੀ ਤੋਂ ਵੱਡੀ ਰਾਹਤ ਮਹਿਸੂਸ ਹੋ ਰਹੀ ਹੈ।

 

Join WhatsApp

Join Now

Leave a Comment