Join WhatsApp

Join Now

ਪੰਜਾਬ ‘ਚ ਅਗਲੇ ਦਿਨਾਂ ‘ਚ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

On: ਜੁਲਾਈ 30, 2026 9:45 ਬਾਃ ਦੁਃ
Punjab Weather Warning

 

ਪੰਜਾਬ ‘ਚ ਅਗਲੇ ਦਿਨਾਂ ‘ਚ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ; ਮੌਸਮ ਵਿਭਾਗ ਨੇ ਕਿਸਾਨਾਂ ਲਈ ਜਾਰੀ ਕੀਤੀਆਂ ਜ਼ਰੂਰੀ ਹਦਾਇਤਾਂ

ਚੰਡੀਗੜ੍ਹ, 30 ਜੁਲਾਈ 2026- ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਮੌਸਮ ਬੁਲੇਟਿਨ ਅਨੁਸਾਰ ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਵਿਭਾਗ ਵੱਲੋਂ 31 ਜੁਲਾਈ ਤੋਂ 3 ਅਗਸਤ 2026 ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ (Weather Warning) ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ (IMD) ਅਨੁਸਾਰ 31 ਜੁਲਾਈ ਨੂੰ ਪੰਜਾਬ ਦੇ ਕਈ ਇਲਾਕਿਆਂ (ਖਾਸ ਕਰਕੇ ਉੱਤਰੀ ਤੇ ਮਾਝਾ/ਦੋਆਬਾ ਖੇਤਰਾਂ ਜਿਵੇਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ) ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 1 ਅਗਸਤ ਤੋਂ 3 ਅਗਸਤ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। 4 ਅਗਸਤ ਤੋਂ ਬਾਅਦ ਨੂੰ ਮੀਂਹ ਵਿੱਚ ਕੁਝ ਕਮੀ ਆਵੇਗੀ ਅਤੇ ਕੁਝ ਥਾਵਾਂ ‘ਤੇ ਹੀ ਹਲਕੀ ਬਾਰਿਸ਼ ਹੋਵੇਗੀ।

ਇਸ ਦੇ ਮੱਦੇਨਜ਼ਰ ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਖੇਤੀਬਾੜੀ ਮਾਹਿਰਾਂ ਨੇ ਅਗਲੇ 4-5 ਦਿਨਾਂ ਦੌਰਾਨ ਫਸਲਾਂ, ਸਬਜ਼ੀਆਂ ਅਤੇ ਬਾਗਾਂ ਵਿੱਚ ਸਿੰਚਾਈ (ਪਾਣੀ ਲਗਾਉਣਾ) ਬੰਦ ਰੱਖਣ ਦੀ ਸਲਾਹ ਦਿੱਤੀ ਗਈ ਹੈ। ਖਾਦਾਂ ਅਤੇ ਕੀਟਨਾਸ਼ਕਾਂ ਦਾ ਛਿੜਕਾਅ ਮੌਸਮ ਸਾਫ਼ ਹੋਣ ਤੋਂ ਬਾਅਦ ਹੀ ਕੀਤਾ ਜਾਵੇ।


 

More

ਪੰਜਾਬ ਨੂੰ ਸਿਆਸੀ ਡਰਾਮੇਬਾਜ਼ੀ ਨਹੀਂ, ਕੰਮ ਚਾਹੀਦਾ! AAP ਦੇ ਸਾਢੇ ਚਾਰ ਸਾਲਾਂ ‘ਚ 100 ਗੁਣਾ ਵਧਿਆ ਨਸ਼ਾ: ਕੇਵਲ ਢਿੱਲੋਂ

ਚਾਵਲਾ ਰੇਪ ਕੇਸ ਦੀ CBI ਜਾਂਚ ਕਰਵਾਏ ਪੰਜਾਬ ਸਰਕਾਰ, ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇਗਾ’- SGPC ਪ੍ਰਧਾਨ ਦਾ ਵੱਡਾ ਬਿਆਨ

Rabi Crops MSP 2027-28: ਕਿਸਾਨਾਂ ਦੇ ਹੱਕ ‘ਚ ਸਰਕਾਰ ਦਾ ਵੱਡਾ ਫ਼ੈਸਲਾ; ਹਾੜ੍ਹੀ ਦੀਆਂ ਫ਼ਸਲਾਂ ਦੀ MSP ‘ਚ ਵਾਧਾ, ਪੜ੍ਹੋ ਕਣਕ ਦਾ ਨਵਾਂ ਰੇਟ

Big Breaking: ਪੰਜਾਬ ਦੀ ਧਰਤੀ ਤੋਂ ਕੇਂਦਰੀ ਗ੍ਰਹਿ ਮੰਤਰੀ Amit Shah ਦਾ ਵੱਡਾ ਐਲਾਨ; ਦਸੰਬਰ 2029 ਤੱਕ ਚਿੱਟਾ ਮੁਕਤ ਹੋਵੇਗਾ ਸੂਬਾ

Akali-BJP ਗਠਜੋੜ ਸਮੇਂ ਹੀ ਪੰਜਾਬ ‘ਚ ਆਇਆ ‘ਚਿੱਟਾ’: ਅਮਨ ਅਰੋੜਾ ਨੇ ਸਬੂਤਾਂ ਸਮੇਤ ਕੀਤੇ ਵੱਡੇ ਖ਼ੁਲਾਸੇ

ਸੀਟੂ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 20 ਵਰਕਰਾਂ ਅਤੇ ਹੈਲਪਰਾਂ; ਸੂਬਾ ਪ੍ਰਧਾਨ ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ

Leave a Comment