Join WhatsApp

Join Now

Heavy Rain Alert: Punjab ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ!

On: ਜੂਨ 27, 2026 6:19 ਪੂਃ ਦੁਃ
Punjab Weather Warning

 

ਪੰਜਾਬ ‘ਚ ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ, ‘ਔਰੇਂਜ ਅਲਰਟ’ ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਚੇਤਾਵਨੀ!

ਚੰਡੀਗੜ੍ਹ, 27 ਜੂਨ 2026-

ਤੇਜ਼ ਗਰਮੀ ਅਤੇ ਨਮੀ ਤੋਂ ਪ੍ਰੇਸ਼ਾਨ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਗਲੇ 24 ਤੋਂ 48 ਘੰਟਿਆਂ ਦੌਰਾਨ ਭਾਰੀ ਮੀਂਹ ਅਤੇ ਤੇਜ਼ ਤੂਫਾਨ ਦੀ ਭਵਿੱਖਬਾਣੀ ਕੀਤੀ ਹੈ।

ਦੱਸਦੇ ਚੱਲੀਏ ਕਿ ਇਸ ਸਮੇਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਵਿਭਾਗ ਦਾ ਮੰਨਣਾ ਹੈ ਕਿ, ਬਾਰਿਸ਼ ਵਧਣ ਕਾਰਨ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ, ਪੰਜਾਬ ਵਾਸੀਆਂ ਲਈ ਇਹ ਚੰਗੀ ਖਬਰ ਹੈ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਭਾਰੀ ਮੀਂਹ ਅਤੇ ਤੇਜ ਹਵਾਵਾਂ ਚੱਲ ਸਕਦੀਆਂ ਹਨ। ਵਿਭਾਗ ਨੇ ਕਿਹਾ ਕਿ, ਅੱਜ 27 ਜੂਨ ਅਤੇ ਭਲਕੇ 28 ਜੂਨ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਦੌਰਾਨ ਮਾਨਸੂਨ ਸਭ ਤੋਂ ਵੱਧ ਸਰਗਰਮ ਰਹੇਗਾ। ਇਸੇ ਕਾਰਨ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ, ਅਗਲੇ 24 ਤੋਂ 48 ਘੰਟਿਆਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।

ਵਿਭਾਗ ਦੀ ਮੰਨੀਏ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰਨ ਅਤੇ ਆਵਾਜਾਈ ਵਿੱਚ ਵਿਘਨ ਪੈਣ ਦਾ ਖਦਸ਼ਾ ਹੈ। ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਘਰੋਂ ਬਾਹਰ ਨਿਕਲਦੇ ਸਮੇਂ ਮੌਸਮ ਵਿਭਾਗ ਦੀ ਅਧਿਕਾਰਿਤ ਵੈੱਬਸਾਈਟ ਦੇਖ ਲੈਣੀ ਚਾਹੀਦੀ ਹੈ ਕਿ ਅਗਲੇ ਸਮੇਂ ਵਿੱਚ ਮੌਸਮ ਕਿਵੇਂ ਦਾ ਰਹਿਣ ਵਾਲਾ ਹੈ।

ਉੱਥੇ ਹੀ ਦੂਜੇ ਪਾਸੇ ਖੇਤੀਬਾੜੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਾਰਿਸ਼ ਝੋਨੇ ਦੀ ਫ਼ਸਲ ਲਗਾਉਣ ਵਾਲੇ ਕਿਸਾਨਾਂ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗੀ।

 

Leave a Comment