Holiday Alert: ਸਕੂਲਾਂ-ਕਾਲਜਾਂ ‘ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਵੱਲੋਂ ਹੁਕਮ ਜਾਰੀ

 

Holiday Alert: ਸਕੂਲਾਂ-ਕਾਲਜਾਂ ‘ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਵੱਲੋਂ ਹੁਕਮ ਜਾਰੀ

Punjab Network

ਪਠਾਨਕੋਟ, 3 April 2026- 

ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡੀਸੀ ਪਠਾਨਕੋਟ ਡਾ. ਪਲਵੀ ਦੇ ਵੱਲੋਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 7 ਅਪ੍ਰੈਲ 2026 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਰੀ ਕੀਤੇ ਗਏ ਪ੍ਰੈੱਸ ਬਿਆਨ ਵਿੱਚ ਡੀਸੀ ਡਾ. ਪਲਵੀ ਵੱਲੋਂ ਦੱਸਿਆ ਗਿਆ ਹੈ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 7 ਅਪ੍ਰੈਲ ਨੂੰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ ਪਠਾਨਕੋਟ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਟਰੈਫਿਕ ਰੂਟਾਂ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ।

ਇਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਿਆਂ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

ਡੀਸੀ ਮੁਤਾਬਿਕ, ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 7 ਅਪ੍ਰੈਲ 2026 ਨੂੰ ਦੁਪਹਿਰੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।