Holiday Alert: ਸਕੂਲਾਂ-ਕਾਲਜਾਂ ‘ਚ ਕੱਲ੍ਹ ਦੀ ਛੁੱਟੀ ਦਾ ਐਲਾਨ; DC ਵੱਲੋਂ ਹੁਕਮ ਜਾਰੀ

 

Holiday Alert: ਸਕੂਲਾਂ-ਕਾਲਜਾਂ ‘ਚ ਕੱਲ੍ਹ ਦੀ ਛੁੱਟੀ ਦਾ ਐਲਾਨ; DC ਵੱਲੋਂ ਹੁਕਮ ਜਾਰੀ

Holiday Alert: ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਮੌਕੇ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Holiday Alert: ਸਬ-ਡਵੀਜ਼ਨ ਕਪੂਰਥਲਾ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ; ਪ੍ਰੀਖਿਆਵਾਂ ਵਾਲੇ ਅਦਾਰਿਆਂ ‘ਤੇ ਲਾਗੂ ਨਹੀਂ ਹੋਵੇਗਾ ਛੁੱਟੀ ਦਾ ਹੁਕਮ

ਕਪੂਰਥਲਾ, 12 ਮਈ 2026: ਕਪੂਰਥਲਾ ਵਾਸੀਆਂ ਲਈ ਇੱਕ ਅਹਿਮ ਖ਼ਬਰ ਹੈ। ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ 13 ਮਈ (ਦਿਨ ਬੁੱਧਵਾਰ) ਨੂੰ ਸਬ-ਡਵੀਜ਼ਨ ਕਪੂਰਥਲਾ ਵਿੱਚ ਸਥਾਨਕ ਛੁੱਟੀ ਦਾ ਐਲਾਨ (Holiday Alert) ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਅਧਿਸੂਚਨਾ (Notification) ਅਨੁਸਾਰ, ਇਸ ਦਿਨ ਸਬ-ਡਵੀਜ਼ਨ ਕਪੂਰਥਲਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਛੁੱਟੀ ਰਹੇਗੀ।

May be an image of text

ਇਹ ਫੈਸਲਾ ਸ਼ਰਧਾਲੂਆਂ ਦੀ ਸਹੂਲਤ ਅਤੇ ਮੇਲੇ ਪ੍ਰਤੀ ਲੋਕਾਂ ਦੀ ਅਥਾਹ ਸ਼ਰਧਾ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਛੁੱਟੀ ਉਨ੍ਹਾਂ ਅਦਾਰਿਆਂ ਜਾਂ ਵਿੱਦਿਅਕ ਸੰਸਥਾਵਾਂ ‘ਤੇ ਲਾਗੂ ਨਹੀਂ ਹੋਵੇਗੀ, ਜਿੱਥੇ ਪਹਿਲਾਂ ਤੋਂ ਨਿਰਧਾਰਤ ਪ੍ਰੀਖਿਆਵਾਂ (Exams) ਚੱਲ ਰਹੀਆਂ ਹਨ।

ਪ੍ਰੀਖਿਆਵਾਂ ਵਾਲੇ ਸਾਰੇ ਸੈਂਟਰ ਅਤੇ ਸਬੰਧਤ ਸਟਾਫ਼ ਆਪਣੇ ਨਿਰਧਾਰਤ ਸਮੇਂ ਅਨੁਸਾਰ ਕੰਮ ਕਰਦੇ ਰਹਿਣਗੇ ਤਾਂ ਜੋ ਵਿਦਿਆਰਥੀਆਂ ਦਾ ਕੋਈ ਅਕਾਦਮਿਕ ਨੁਕਸਾਨ ਨਾ ਹੋਵੇ।

ਮਾਤਾ ਭੱਦਰਕਾਲੀ ਦਾ ਇਹ ਮੇਲਾ ਇਲਾਕੇ ਵਿੱਚ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ।