- ਚੇਤਾਵਨੀ! H3N2 ਮਾਮਲਿਆਂ ‘ਚ ਲਗਾਤਾਰ ਵਾਧਾ, ਸਕੂਲ ਬੰਦ ਕਰਨ ਦੇ ਹੁਕਮ
ਨਵੀਂ ਦਿੱਲੀ-
ਦੇਸ਼ ਵਿੱਚ H3N2 ਇਨਫਲੂਐਂਜ਼ਾ ਵਾਇਰਸ ਲਗਾਤਾਰ ਵੱਧ ਰਿਹਾ ਹੈ। ਜਿਸ ਕਾਰਨ ਪੁਡੂਚੇਰੀ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 8ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ 26 ਮਾਰਚ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
ਜਾਣਕਾਰੀ ਮੁਤਾਬਕ ਸਰਕਾਰ ਨੇ ਇਹ ਹੁਕਮ ਸਾਰੇ ਚਾਰ ਖੇਤਰਾਂ ਪੁਡੂਚੇਰੀ, ਕਰਾਈਕਲ, ਮਾਹੇ ਅਤੇ ਯਾਨਮ ਦੇ ਸਕੂਲਾਂ ਲਈ ਲਾਗੂ ਕਰ ਦਿੱਤਾ ਹੈ।
ਸਿਫ਼ਰ ਕਾਲ ਦੌਰਾਨ ਵਿਧਾਨ ਸਭਾ ਵਿੱਚ ਬੋਲਦਿਆਂ ਗ੍ਰਹਿ ਅਤੇ ਸਿੱਖਿਆ ਮੰਤਰੀ ਏ ਨਮਾਸ਼ਿਵਯਮ ਨੇ ਕਿਹਾ ਕਿ ਇਨਫਲੂਐਂਜ਼ਾ ਦੇ ਮਾਮਲੇ ਵਧ ਰਹੇ ਹਨ, ਖਾਸ ਕਰਕੇ ਬੱਚਿਆਂ ਵਿੱਚ।
ਜਿਸ ਦੇ ਮੱਦੇਨਜ਼ਰ ਸਰਕਾਰ ਨੇ 8ਵੀਂ ਜਮਾਤ ਤੱਕ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ।
ਇਸ ਤੋਂ ਇਲਾਵਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਿਹਤ ਵਿਭਾਗ ਨੇ 11 ਮਾਰਚ ਨੂੰ ਕਿਹਾ ਸੀ ਕਿ 4 ਮਾਰਚ ਤੱਕ ਪੁਡੂਚੇਰੀ ਵਿੱਚ ਐਚ3ਐਨ2 ਇਨਫਲੂਐਂਜ਼ਾ ਵਾਇਰਸ ਦੇ 79 ਮਾਮਲੇ ਸਾਹਮਣੇ ਆਏ ਹਨ। ABP
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)
[…] […]