Join WhatsApp

Join Now

Holiday Alert: ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 26 ਜੂਨ ਨੂੰ ਛੁੱਟੀ ਦਾ ਐਲਾਨ, DC ਵੱਲੋਂ ਹੁਕਮ ਜਾਰੀ

On: June 24, 2026 3:22 PM

 

Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ‘ਚ 26 ਜੂਨ ਨੂੰ ਛੁੱਟੀ ਦਾ ਐਲਾਨ, DC ਵੱਲੋਂ ਹੁਕਮ ਜਾਰੀ

ਮੁਹੱਰਮ (ਯੋਮ-ਏ-ਅਸੂਰਾ) ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਕੀਤਾ ਲੋਕਲ ਛੁੱਟੀ ਦਾ ਐਲਾਨ

ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਅਤੇ ਸਾਰੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਬੋਰਡ ਅਤੇ ਯੂਨੀਵਰਸਿਟੀ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ‘ਤੇ ਲਾਗੂ ਨਹੀਂ ਹੋਣਗੇ ਛੁੱਟੀ ਦੇ ਹੁਕਮ

ਮਾਲੇਰਕੋਟਲਾ, 24 ਜੂਨ 2026: ਮੁਹੱਰਮ (ਯੋਮ-ਏ-ਅਸੂਰਾ) ਦੇ ਪਵਿੱਤਰ ਮੌਕੇ ਨੂੰ ਮੁੱਖ ਰੱਖਦਿਆਂ ਮਾਲੇਰਕੋਟਲਾ ਜ਼ਿਲ੍ਹੇ ਵਿੱਚ 26 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 26 ਜੂਨ (ਦਿਨ ਸ਼ੁੱਕਰਵਾਰ) ਨੂੰ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਪੈਂਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਸਮੇਤ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ (ਪ੍ਰਾਈਵੇਟ) ਵਿੱਦਿਅਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ।

ਪ੍ਰੀਖਿਆਵਾਂ ਵਾਲੇ ਅਦਾਰਿਆਂ ਨੂੰ ਵਿਸ਼ੇਸ਼ ਛੋਟ

ਡਿਪਟੀ ਕਮਿਸ਼ਨਰ ਨੇ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਲੋਕਲ ਛੁੱਟੀ ਉਨ੍ਹਾਂ ਸਕੂਲਾਂ, ਕਾਲਜਾਂ ਜਾਂ ਵਿੱਦਿਅਕ ਸੰਸਥਾਵਾਂ ‘ਤੇ ਲਾਗੂ ਨਹੀਂ ਹੋਵੇਗੀ, ਜਿੱਥੇ ਪਹਿਲਾਂ ਤੋਂ ਹੀ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਅਜਿਹੇ ਅਦਾਰਿਆਂ ਵਿੱਚ ਪ੍ਰੀਖਿਆਵਾਂ ਆਪਣੇ ਨਿਰਧਾਰਿਤ ਸ਼ਡਿਊਲ ਮੁਤਾਬਕ ਹੀ ਲਈਆਂ ਜਾਣਗੀਆਂ।

 

Leave a Comment