Holiday News: ਸਰਕਾਰੀ ਸਕੂਲ ‘ਚ 7 ਫਰਵਰੀ ਦੀ ਛੁੱਟੀ ਦਾ ਐਲਾਨ- DC ਹੁਸ਼ਿਆਰਪੁਰ

On: ਫਰਵਰੀ 6, 2026 7:49 ਬਾਃ ਦੁਃ

 

ਸਰਕਾਰੀ ਸਕੂਲ ‘ਚ 7 ਫਰਵਰੀ ਦੀ ਛੁੱਟੀ ਦਾ ਐਲਾਨ- ਡੀਸੀ ਹੁਸ਼ਿਆਰਪੁਰ

ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨ

– ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ‘ਚ ਧਾਰਾ 163 ਲਾਗੂ

– ਸਕੂਲ ‘ਚ ਇੱਕ ਦਿਨ ਦੀ ਛੁੱਟੀ – ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ

ਹੁਸ਼ਿਆਰਪੁਰ, 6 ਫਰਵਰੀ:

ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 9ਵੀਂ ਜਮਾਤ ਵਿੱਚ ਦਾਖਲੇ ਲਈ ਜੇ.ਐਨ.ਵੀ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ-2026 7 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ, 7 ਫਰਵਰੀ, 2026 ਨੂੰ ਉਕਤ ਸਕੂਲ/ਕੇਂਦਰ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰੀਖਿਆ ਦੇ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਸੰਚਾਲਨ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਆਮ ਤੌਰ ‘ਤੇ ਇਹ ਦੇਖਿਆ ਗਿਆ ਹੈ ਕਿ ਪ੍ਰੀਖਿਆ ਦੌਰਾਨ, ਉਮੀਦਵਾਰਾਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੁੰਦੇ ਹਨ, ਜਿਸ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੰਭਾਵਨਾ ਵੱਧ ਜਾਂਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਦੀ ਉਲੰਘਣਾ ਹੋ ਸਕਦੀ ਹੈ।

ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਸਿਵਲ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਹੁਕਮ ਜਾਰੀ ਕੀਤੇ ਗਏ ਹਨ ਕਿ 7 ਫਰਵਰੀ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਦੇ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਹੋਵੇਗੀ।

 

 

Join WhatsApp

Join Now

Leave a Comment