Holiday Demand: ਪੰਜਾਬ ਸਰਕਾਰ 5 ਜਨਵਰੀ ਦੀ ਛੁੱਟੀ ਐਲਾਨੇ- ਡੀਸੀ ਦਫ਼ਤਰ ਯੂਨੀਅਨ ਦੀ ਮੰਗ
ਪੰਜਾਬ ਨੈੱਟਵਰਕ
ਚੰਡੀਗੜ੍ਹ, 4 ਜਨਵਰੀ 2025- ਦ ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਯੂਨੀਅਨ ਵੱਲੋਂ ਸੂਬਾ ਸਰਕਾਰ ਦੇ ਨਾਂ ਇੱਕ ਮੰਗ ਪੱਤਰ ਜਾਰੀ ਕਰਦਿਆਂ ਹੋਇਆਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੀ ਗਜ਼ਟਿਡ ਛੁੱਟੀ ਐਲਾਨਣ ਦੀ ਮੰਗ (Holiday Demand) ਕੀਤੀ ਹੈ।
ਜਾਰੀ ਇੱਕ ਮੰਗ ਪੱਤਰ ਵਿੱਚ ਜਥੇਬੰਦੀ ਵੱਲੋਂ ਕਿਹਾ ਗਿਆ ਹੈ ਕਿ ਪਰਸੋਨਲ ਵਿਭਾਗ ਪੰਜਾਬ ਨੇ ਜਿਹੜੀ ਗਜ਼ਟਿਡ ਛੁੱਟੀਆਂ 2026 ਦੀ ਲਿਸਟ ਜਾਰੀ ਕੀਤੀ ਹੈ, ਉਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀ ਛੁੱਟੀ (Holiday Demand) ਦੀ ਤਰੀਕ ਬਾਅਦ ਵਿੱਚ ਐਲਾਨੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ।
ਜਥੇਬੰਦੀ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 5 ਜਨਵਰੀ 2026 ਨੂੰ ਮਨਾਇਆ ਜਾ ਰਿਹਾ ਹੈ, ਇਸ ਲਈ ਸਮੂਹ ਮੁਲਾਜ਼ਮ ਜਥੇਬੰਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਸਰਕਾਰ ਨੂੰ ਅਪੀਲ ਕਰਦੀਆਂ ਹਨ ਕਿ 5 ਜਨਵਰੀ 2026 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗਜ਼ਟਿਡ ਛੁੱਟੀ (Holiday Demand) ਕਰਨ ਦੀ ਕਿਰਪਾਲਤਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਮੀਡੀਆ ਸਲਾਹਕਾਰ ਬਹਾਦਰ ਸਿੰਘ, ਕਾਨੂੰਨੀ ਸਲਾਹਕਾਰ ਸੁਖਪਾਲ ਸਿੰਘ ਪੰਧੇਰ, ਪ੍ਰਬੰਧਕ ਸਕੱਤਰ ਬਲਵਿੰਦਰ ਅੱਤਰੀ, ਪ੍ਰੈਸ ਸਕੱਤਰ ਜਸਵੰਤ ਸਿੰਘ ਅਤੇ ਹੋਰ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਸਨ।







