Holiday News: ਪੰਜਾਬ ‘ਚ ਬੁੱਧਵਾਰ ਦੀ ਸਰਕਾਰੀ ਛੁੱਟੀ; ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

Holiday News: Wednesday is a government holiday in Punjab; Schools, colleges and offices will remain closed

ਪੰਜਾਬ ‘ਚ ਬੁੱਧਵਾਰ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿੱਚ 4 ਮਾਰਚ ਨੂੰ ਛੁੱਟੀ ਦਾ ਐਲਾਨ; ਹੋਲੀ ਮੌਕੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸੂਬਾ ਸਰਕਾਰ ਨੇ ਜਾਰੀ ਕੀਤੇ ਹੁਕਮ; ਹੋਲਿਕਾ ਦਹਿਨ 3 ਮਾਰਚ ਨੂੰ ਅਤੇ ਰੰਗਾਂ ਵਾਲੀ ਹੋਲੀ 4 ਮਾਰਚ ਨੂੰ ਮਨਾਈ ਜਾਵੇਗੀ

Punjab Network

ਚੰਡੀਗੜ੍ਹ 21 ਫਰਵਰੀ 2026: ਪੰਜਾਬ ਸਰਕਾਰ ਵੱਲੋਂ ਰੰਗਾਂ ਦੇ ਤਿਉਹਾਰ ਹੋਲੀ ਦੇ ਮੱਦੇਨਜ਼ਰ ਸੂਬੇ ਵਿੱਚ 4 ਮਾਰਚ (ਬੁੱਧਵਾਰ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਸਕੂਲ ਅਤੇ ਕਾਲਜ ਵੀ ਮੁਕੰਮਲ ਤੌਰ ‘ਤੇ ਬੰਦ ਰਹਿਣਗੇ।

ਜਾਣਕਾਰੀ ਅਨੁਸਾਰ, ਇਸ ਸਾਲ ਹੋਲੀ ਦਾ ਤਿਉਹਾਰ ਮਾਰਚ ਦੇ ਪਹਿਲੇ ਹਫ਼ਤੇ ਮਨਾਇਆ ਜਾ ਰਿਹਾ ਹੈ। ਹੋਲਿਕਾ ਦਹਿਨ 3 ਮਾਰਚ ਦੀ ਸ਼ਾਮ ਨੂੰ ਕੀਤਾ ਜਾਵੇਗਾ। ਜਦੋਂਕਿ 4 ਮਾਰਚ ਨੂੰ ਰੰਗਾਂ ਵਾਲੀ ਹੋਲੀ ਮਨਾਈ ਜਾਵੇਗੀ।

ਸਰਕਾਰ ਦੇ ਇਸ ਫੈਸਲੇ ਨਾਲ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਨਾਲ ਤਿਉਹਾਰ ਮਨਾਉਣ ਦਾ ਸਮਾਂ ਮਿਲੇਗਾ। ਪ੍ਰਸ਼ਾਸਨ ਵੱਲੋਂ ਤਿਉਹਾਰ ਦੇ ਦਿਨਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ।

ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ