Holiday News: ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਦਫ਼ਤਰ ਰਹਿਣਗੇ ਬੰਦ
ਅੱਤ ਦੀ ਗਰਮੀ ਅਤੇ ‘ਹੀਟ ਵੇਵ’ ਦੇ ਕਹਿਰ ਦਰਮਿਆਨ ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ
ਸੂਬਾ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਪੰਜਾਬ ‘ਚ ਭਿਆਨਕ ਗਰਮੀ ਦਰਮਿਆਨ ਰਾਹਤ ਦੀ ਖ਼ਬਰ: 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ 25 ਅਪ੍ਰੈਲ 2026: ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਅਤੇ ‘ਹੀਟ ਵੇਵ’ ਦੇ ਕਹਿਰ ਦਰਮਿਆਨ ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ।
ਸੂਬਾ ਸਰਕਾਰ ਵੱਲੋਂ 1 ਮਈ (ਸ਼ੁੱਕਰਵਾਰ) ਨੂੰ ਸਰਕਾਰੀ ਛੁੱਟੀ (Govt Holiday News) ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਦਰਅਸਲ, 1 ਮਈ ਨੂੰ ‘ਮਈ ਦਿਵਸ’ (ਮਜ਼ਦੂਰ ਦਿਵਸ) ਵਜੋਂ ਸਰਕਾਰੀ ਕੈਲੰਡਰ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਸ਼ੁੱਕਰਵਾਰ ਨੂੰ ਛੁੱਟੀ ਹੋਣ ਕਾਰਨ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਲਗਾਤਾਰ ਤਿੰਨ ਦਿਨ (ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ) ਦੀ ਰਾਹਤ ਮਿਲੇਗੀ, ਜੋ ਗਰਮੀ ਦੇ ਇਸ ਮੌਸਮ ਵਿੱਚ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।
ਹੀਟ ਵੇਵ (Heat Wave) ਨੂੰ ਲੈ ਕੇ ਅਲਰਟ ਜਾਰੀ
ਉੱਤਰੀ ਭਾਰਤ ਸਮੇਤ ਪੰਜਾਬ ਵਿੱਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਪਾਰਾ 44 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ।
ਡਾਕਟਰਾਂ ਨੇ ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਬੀਮਾਰ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।
ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ, ਨਿੰਬੂ ਪਾਣੀ ਅਤੇ ਲੱਸੀ ਦੀ ਵਰਤੋਂ ਕਰਨ ਅਤੇ ਬਾਹਰ ਨਿਕਲਣ ਸਮੇਂ ਸਿਰ ਢੱਕ ਕੇ ਰੱਖਣ ਲਈ ਕਿਹਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ, ਅਗਲੇ ਹਫ਼ਤੇ ਗਰਮੀ ਹੋਰ ਪ੍ਰਚੰਡ ਹੋ ਸਕਦੀ ਹੈ, ਹਾਲਾਂਕਿ 26 ਤੋਂ 30 ਅਪ੍ਰੈਲ ਦਰਮਿਆਨ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜੋ ਅਸਥਾਈ ਰਾਹਤ ਦੇ ਸਕਦੀ ਹੈ।






