Join WhatsApp

Join Now

Holiday Tomorrow: ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 18 ਸਤੰਬਰ ਦੀ ਛੁੱਟੀ ਦਾ ਐਲਾਨ, ਪੜ੍ਹੋ ਪੱਤਰ

On: September 17, 2026 4:43 PM

 

Holiday Tomorrow: ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 18 ਸਤੰਬਰ ਦੀ ਛੁੱਟੀ ਦਾ ਐਲਾਨ, ਪੜ੍ਹੋ ਪੱਤਰ

ਪੰਜਾਬ ਨੈਟਵਰਕ, ਚੰਡੀਗੜ੍ਹ/ ਗੁਰਦਾਸਪੁਰ-

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਅੰਦਰ 18 ਸਤੰਬਰ 2026 (ਸ਼ੁਕਰਵਾਰ) ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੌਕੇ 18 ਸਤੰਬਰ 2026 ਦਿਨ ਸ਼ੁਕਰਵਾਰ ਨੂੰ ਗੁਰਦਾਸਪੁਰ ਦੇ ਸਾਰੇ ਸਰਕਾਰੀ ਦਫਤਰਾਂ ਬੋੜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਤੋਂ ਇਲਾਵਾ ਗੈਰ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਆਪਣੇ ਜਾਰੀ ਹੁਕਮਾਂ ਵਿੱਚ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੱਲ੍ਹ ਯਾਨੀ ਕਿ 18 ਸਤੰਬਰ ਨੂੰ ਬੋਰਡ ਜਾਂ ਫਿਰ ਯੂਨੀਵਰਸਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ, ਉੱਥੇ ਕੋਈ ਵੀ ਛੁੱਟੀ ਨਹੀਂ ਹੋਵੇਗੀ।

ਦੱਸਣਾ ਇਹ ਵੀ ਮੰਨਦਾ ਹੈ ਕਿ, ਬਾਬੇ ਨਾਨਕ ਦਾ ਵਿਆਹ ਪੂਰਬ ਗੁਰਦਾਸਪੁਰ ਦੇ ਬਟਾਲਾ ਵਿਖੇ ਤਿੰਨ ਦਿਨ 16, 17 ਅਤੇ 18 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵਿਆਹ ਪੂਰਬ ਵਿੱਚ ਪਹੁੰਚ ਰਹੀਆਂ ਹਨ।

 

Leave a Comment