IMD Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ!

 

IMD Alert: ਮੌਸਮ ਵਿਭਾਗ ਵੱਲੋਂ ਪੰਜਾਬ ਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ!

IMD Alert: ਪੰਜਾਬ ‘ਚ ਅੱਜ ਮੀਂਹ ਅਤੇ ਗੜੇਮਾਰੀ ਦੇ ਆਸਾਰ: ਗਰਮੀ ਤੋਂ ਮਿਲੇਗੀ ਰਾਹਤ, ਪਹਾੜਾਂ ‘ਚ ਬਰਫ਼ਬਾਰੀ ਦਾ ਦਿਖੇਗਾ ਅਸਰ

Weather Update, 12 May 2026-

IMD Alert: ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਮੌਸਮ ਕਾਫ਼ੀ ਸੁਹਾਵਣਾ ਬਣਿਆ ਹੋਇਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਕਾਰਨ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਅੱਜ ਸਵੇਰ ਤੋਂ ਹੀ ਮੋਹਾਲੀ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ ਹੈ।

May be a graphic of map and text that says "पिज्रा संরाহत नमतीम ायगान ごま巧 weather warnings for Punjab Date May 2026 पंजाव িয় जिलेवार गौगग कोत्ावानी Mote: Waming orad எனாதி from03 Ministrgat Day1 11 May India Ecienons Meteamlecical Pat αυTeι haagarh 15Taf AGRIt Day 12 2026 Day 13 May 2026 Day 14 May 202 AMnTΣAR A えげ PADLIOY Day y5 15-May 2026- Legend Phenomenon Thunderstorm /lightning/ Gusty Winds(40-50 (40-50 kmph) Gusting up to 60kmph Thunderstorm/ ghtning/ Gusty Winds(50-60 kmph) Gusting up 70kmph No NoWarning कोई येतावनी नहीं Warning Level तेतावनी प्रेणी Be Updated Be Prepared निगरानी सवेत(तिैयार रहे) TakeAction Take Action वेतावली(कारवाई करे)"

ਇਸ ਕਾਰਨ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.8 ਡਿਗਰੀ ਦੀ ਗਿਰਾਵਟ ਆਈ ਹੈ, ਜੋ ਕਿ ਆਮ ਨਾਲੋਂ ਲਗਭਗ 2.9 ਡਿਗਰੀ ਹੇਠਾਂ ਬਣਿਆ ਹੋਇਆ ਹੈ। ਪਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ।

ਭਾਰਤ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ (Be Updated) ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ ਬਿਜਲੀ ਕੜਕਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਹਵਾਵਾਂ ਦੀ ਰਫ਼ਤਾਰ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ।

IMD ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸਾਸ ਨਗਰ (ਮੋਹਾਲੀ) ਵਰਗੇ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ, 13 ਮਈ ਨੂੰ ਮੌਸਮ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਜਾਵੇਗਾ ਅਤੇ ਜ਼ਿਆਦਾਤਰ ਇਲਾਕਿਆਂ ਵਿੱਚ ਕੋਈ ਵਿਸ਼ੇਸ਼ ਚੇਤਾਵਨੀ ਨਹੀਂ ਹੈ (ਗ੍ਰੀਨ ਜ਼ੋਨ)। 14-15 ਮਈ ਨੂੰ ਸੂਬੇ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਗਰਮੀ ਮੁੜ ਜ਼ੋਰ ਫੜ ਸਕਦੀ ਹੈ।