Join WhatsApp

Join Now

ਮੌਸਮ ਵਿਭਾਗ ਦਾ ਅਲਰਟ! ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ!

On: ਅਗਸਤ 29, 2026 11:28 ਪੂਃ ਦੁਃ

 

ਮੌਸਮ ਵਿਭਾਗ ਦਾ ਅਲਰਟ! ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ!

ਪੰਜਾਬ ਵਾਸੀਆਂ ਨੂੰ ਮਿਲੇਗੀ ਹੁੰਮਸ ਤੋਂ ਰਾਹਤ; 1 ਸਤੰਬਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੇ ਆਸਾਰ- ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਚੰਡੀਗੜ੍ਹ, 29 ਅਗਸਤ 2026:

ਪੰਜਾਬ ਵਿੱਚ ਭਾਵੇਂ ਪਿਛਲੇ ਕੁਝ ਦਿਨਾਂ ਤੋਂ ਕੁਝ ਇਲਾਕਿਆਂ ਵਿੱਚ ਮੌਸਮ ਛਾਂਦਾਰ ਅਤੇ ਖੁਸ਼ਕ ਬਣਿਆ ਹੋਇਆ ਹੈ, ਪਰ ਹੁਣ ਜਲਦ ਹੀ ਲੋਕਾਂ ਨੂੰ ਚਿਪਚਿਪੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਜਾਗ ਪਈ ਹੈ। ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੀ ਗਈ ਤਾਜ਼ਾ ਰਿਪੋਰਟ ਅਤੇ ਅਲਰਟ ਅਨੁਸਾਰ, ਸੂਬੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦੇ ਮਿਜ਼ਾਜ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। 1 ਸਤੰਬਰ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਦੀਆਂ ਗਤੀਵਿਧੀਆਂ ਇੱਕ ਵਾਰ ਫਿਰ ਤੋਂ ਜ਼ੋਰ ਫੜ ਸਕਦੀਆਂ ਹਨ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ, 29 ਅਗਸਤ ਤੋਂ ਲੈ ਕੇ 31 ਅਗਸਤ ਤੱਕ ਸੂਬੇ ਦੇ ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਜਾਂ ਛਿੱਟੇ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦੌਰਾਨ ਮੈਦਾਨੀ ਅਤੇ ਦੱਖਣੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਸਾਫ਼ ਅਤੇ ਖੁਸ਼ਕ ਹੀ ਰਹੇਗਾ।

29 ਅਗਸਤ (ਅੱਜ), ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਵਰਖਾ ਜਾਂ ਬੁੰਦਾ-ਬਾਂਦੀ ਹੋ ਸਕਦੀ ਹੈ। 30 ਅਗਸਤ ਨੂੰ ਇਨ੍ਹਾਂ ਹੀ ਪਹਾੜੀ ਅਤੇ ਕੰਢੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਦੇ ਆਸਾਰ ਬਣੇ ਰਹਿਣਗੇ, ਜਦਕਿ ਬਾਕੀ ਪੰਜਾਬ ਵਿੱਚ ਧੁੱਪ ਖਿੜੀ ਰਹਿ ਸਕਦੀ ਹੈ। 31 ਅਗਸਤ ਨੂੰ ਮਹੀਨੇ ਦੇ ਆਖਰੀ ਦਿਨ ਗੁਰਦਾਸਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਛਿੱਟੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

1 ਸਤੰਬਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ!

ਮੌਸਮ ਵਿਭਾਗ ਦੇ ਅਨੁਸਾਰ, 1 ਸਤੰਬਰ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਤੇਜ਼ ਅਤੇ ਚੰਗਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮਾਝਾ, ਦੋਆਬਾ ਅਤੇ ਮਾਲਵਾ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਸੰਗਰੂਰ ਅਤੇ ਪਟਿਆਲਾ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਇੱਕ ਪਾਸੇ ਜਿੱਥੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ, ਉੱਥੇ ਹੀ ਦੱਖਣੀ-ਪੱਛਮੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਅਜੇ ਮੀਂਹ ਵਾਸਤੇ ਇੰਤਜ਼ਾਰ ਕਰਨਾ ਪੈ ਸਕਦਾ ਹੈ। ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਹੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 1 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਇਸ ਬਾਰਿਸ਼ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਰਾਤਾਂ ਅਤੇ ਸਵੇਰ ਦੇ ਸਮੇਂ ਮੌਸਮ ਸੁਹਾਵਣਾ ਹੋ ਜਾਵੇਗਾ।

ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀਆਂ ਫਸਲਾਂ ਦੀ ਸਿੰਚਾਈ ਅਤੇ ਕੀਟਨਾਸ਼ਕਾਂ ਦੇ ਛਿੜਕਾਅ ਦਾ ਪ੍ਰਬੰਧ ਮੌਸਮ ਦੀ ਭਵਿੱਖਬਾਣੀ ਨੂੰ ਧਿਆਨ ਵਿੱਚ ਰੱਖ ਕੇ ਹੀ ਕਰਨ, ਤਾਂ ਜੋ ਮੀਂਹ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment