Join WhatsApp

Join Now

ਮੌਸਮ ਵਿਭਾਗ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ!

On: ਸਤੰਬਰ 1, 2026 2:42 ਬਾਃ ਦੁਃ

 

ਮੌਸਮ ਵਿਭਾਗ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ!

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਆਸਾਰ

ਚੰਡੀਗੜ੍ਹ, 1 ਸਤੰਬਰ 2026: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ ਹੋਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਚਾਰ ਦਿਨਾਂ ਦੌਰਾਨ ਕਈ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ 5 ਸਤੰਬਰ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੰਗਲਵਾਰ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।

ਚੰਡੀਗੜ੍ਹ ਵਿੱਚ ਅੱਜ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ ਕੁਝ ਥਾਵਾਂ ’ਤੇ ਮੀਂਹ ਜਾਂ ਗਰਜ-ਤੂਫ਼ਾਨ ਵੀ ਆ ਸਕਦਾ ਹੈ। ਹਾਲਾਂਕਿ ਇਨ੍ਹੀਂ ਦਿਨੀਂ ਚੰਡੀਗੜ੍ਹ ਦਾ ਮੌਸਮ ਮੁਕਾਬਲਤਨ ਸੁਹਾਵਣਾ ਬਣਿਆ ਹੋਇਆ ਹੈ।

ਮੌਸਮ ਵਿੱਚ ਬਦਲਾਅ ਦੇ ਬਾਵਜੂਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਿਸ਼ ਦੇ ਪ੍ਰਭਾਵ ਕਾਰਨ ਸੂਬੇ ਦਾ ਔਸਤ ਤਾਪਮਾਨ 0.4 ਡਿਗਰੀ ਸੈਲਸੀਅਸ ਹੇਠਾਂ ਆਇਆ ਹੈ। ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 38.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਪੰਜਾਬ ਦੇ ਕਰੀਬ ਨੌਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ, ਪਰ ਪਠਾਨਕੋਟ ਨੂੰ ਛੱਡ ਕੇ ਹੋਰ ਕਿਤੇ ਬਾਰਿਸ਼ ਨਹੀਂ ਹੋਈ। ਪਠਾਨਕੋਟ ਵਿੱਚ ਸਿਰਫ਼ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

 

Leave a Comment