Join WhatsApp

Join Now

ਮੌਸਮ ਵਿਭਾਗ ਦੀ ਚੇਤਾਵਨੀ! ਪੰਜਾਬ ਵਿੱਚ ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਪੜ੍ਹੋ ਪੂਰੀ ਖ਼ਬਰ

On: ਜੁਲਾਈ 9, 2026 7:25 ਪੂਃ ਦੁਃ

 

ਮੌਸਮ ਵਿਭਾਗ ਦੀ ਚੇਤਾਵਨੀ! ਪੰਜਾਬ ਵਿੱਚ ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 9 ਜੁਲਾਈ 2026

ਭਾਰਤ ਸਰਕਾਰ ਦੇ ਪ੍ਰਿਥਵੀ ਵਿਗਿਆਨ ਮੰਤਰਾਲੇ ਅਧੀਨ ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੈੱਸ ਰਿਲੀਜ਼ ਜਾਰੀ ਕਰਕੇ ਅਗਲੇ 3 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਖੇਤਰ ਵਿੱਚ ਮਾਨਸੂਨ ਦੀ ਸਰਗਰਮੀ ਲਗਾਤਾਰ ਜਾਰੀ ਰਹੇਗੀ।

ਮੌਸਮ ਦੀ ਭਵਿੱਖਬਾਣੀ ਅਤੇ ਅਲਰਟ ਮੁਤਾਬਕ ਅਗਲੇ 2-3 ਦਿਨ ਦੋਵਾਂ ਰਾਜਾਂ (ਪੰਜਾਬ ਹਰਿਆਣਾ) ਵਿੱਚ ਬਹੁਤ ਸਾਰੀਆਂ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 11 ਤੋਂ 13 ਜੁਲਾਈ ਤੱਕ ਕੁਝ ਥਾਵਾਂ ‘ਤੇ ਅਤੇ 14 ਜੁਲਾਈ ਨੂੰ ਪੰਜਾਬ ਦੇ ਕੁਝ ਹਿੱਸੇ ਵਿੱਚ ਮੀਂਹ ਪੈ ਸਕਦਾ ਹੈ। ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੰਦਿਆਂ ਹੋਇਆ, ਮੌਸਮ ਵਿਭਾਗ ਨੇ ਕਿਹਾ ਕਿ, ਅਗਲੇ ਦਿਨਾਂ ਵਿੱਚ ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਹਰਿਆਣਾ ਵਿੱਚ ‘ਬਹੁਤ ਭਾਰੀ ਮੀਂਹ’ ਦਾ ਅਲਰਟ ਹੈ, ਜਿਸ ਤਹਿਤ 9 ਜੁਲਾਈ ਨੂੰ ਹਰਿਆਣਾ ਦੇ ਦੱਖਣੀ ਅਤੇ ਪੂਰਬੀ ਹਿੱਸਿਆਂ ਵਿੱਚ ਕੁਝ ਥਾਵਾਂ ‘ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 9 ਜੁਲਾਈ ਅਤੇ ਫਿਰ 10 ਤੋਂ 12 ਜੁਲਾਈ ਤੱਕ ਹਰਿਆਣਾ ਦੇ ਉੱਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਨਵਾਂਸ਼ਹਿਰ, ਫਰੀਦਕੋਟ ਅਤੇ ਸਮਾਣਾ ਵਿੱਚ ਰਿਕਾਰਡ ਤੋੜ ਮੀਂਹ ਦਰਜ ਕੀਤਾ ਗਿਆ। ਜਦਕਿ ਹਰਿਆਣਾ ਦੇ ਗੁੜਗਾਉਂ ਵਿਖੇ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਭਾਰੀ ਮੀਂਹ ਕਾਰਨ, ਖੇਤਾਂ ਵਿੱਚ ਖੜ੍ਹੀਆਂ ਫਸਲਾਂ ਅਤੇ ਖੁੱਲ੍ਹੇ ਵਿੱਚ ਪਈ ਕੱਟੀ ਹੋਈ ਫਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ (Water logging) ਅਤੇ ਅੰਡਰਪਾਸ ਬੰਦ ਹੋਣ ਦੀ ਸਮੱਸਿਆ ਆ ਸਕਦੀ ਹੈ। ਬਿਜਲੀ ਅਤੇ ਪਾਣੀ ਵਰਗੀਆਂ ਮਿਊਂਸੀਪਲ ਸੇਵਾਵਾਂ ਵਿੱਚ ਵਿਘਨ ਪੈ ਸਕਦਾ ਹੈ। ਸੜਕਾਂ ‘ਤੇ ਫਿਸਲਣ ਅਤੇ ਘੱਟ ਵਿਜ਼ੀਬਿਲਟੀ ਕਾਰਨ ਟ੍ਰੈਫਿਕ ਜਾਮ ਲੱਗ ਸਕਦਾ ਹੈ।

ਖੇਤਾਂ ਵਿੱਚ ਫਿਲਹਾਲ ਸਿੰਚਾਈ (ਪਾਣੀ ਦੇਣ) ਅਤੇ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਕੀਟਨਾਸ਼ਕਾਂ ਦੇ ਛਿੜਕਾਅ ਤੋਂ ਪਰਹੇਜ਼ ਕਰੋ। ਖੇਤਾਂ ਵਿੱਚੋਂ ਵਾਧੂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਰੱਖੋ ਅਤੇ ਕੱਟੀ ਹੋਈ ਫਸਲ ਨੂੰ ਖੁੱਲ੍ਹੇ ਵਿੱਚ ਨਾ ਰੱਖੋ। ਮੀਂਹ ਦੌਰਾਨ ਗੱਡੀ ਬਹੁਤ ਸਾਵਧਾਨੀ ਨਾਲ ਚਲਾਓ। ਪਾਣੀ ਨਾਲ ਭਰੇ ਇਲਾਕਿਆਂ ਅਤੇ ਨਦੀਆਂ-ਨਾਲਿਆਂ ਦੇ ਨੇੜੇ ਜਾਣ ਤੋਂ ਬਚੋ। ਅਸਮਾਨੀ ਬਿਜਲੀ ਚਮਕਣ ਵੇਲੇ ਕਮਜ਼ੋਰ ਇਮਾਰਤਾਂ ਹੇਠਾਂ ਪਨਾਹ ਨਾ ਲਓ।

 

More

ਪੰਜਾਬ ਨੂੰ ਸਿਆਸੀ ਡਰਾਮੇਬਾਜ਼ੀ ਨਹੀਂ, ਕੰਮ ਚਾਹੀਦਾ! AAP ਦੇ ਸਾਢੇ ਚਾਰ ਸਾਲਾਂ ‘ਚ 100 ਗੁਣਾ ਵਧਿਆ ਨਸ਼ਾ: ਕੇਵਲ ਢਿੱਲੋਂ

ਚਾਵਲਾ ਰੇਪ ਕੇਸ ਦੀ CBI ਜਾਂਚ ਕਰਵਾਏ ਪੰਜਾਬ ਸਰਕਾਰ, ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇਗਾ’- SGPC ਪ੍ਰਧਾਨ ਦਾ ਵੱਡਾ ਬਿਆਨ

Rabi Crops MSP 2027-28: ਕਿਸਾਨਾਂ ਦੇ ਹੱਕ ‘ਚ ਸਰਕਾਰ ਦਾ ਵੱਡਾ ਫ਼ੈਸਲਾ; ਹਾੜ੍ਹੀ ਦੀਆਂ ਫ਼ਸਲਾਂ ਦੀ MSP ‘ਚ ਵਾਧਾ, ਪੜ੍ਹੋ ਕਣਕ ਦਾ ਨਵਾਂ ਰੇਟ

Big Breaking: ਪੰਜਾਬ ਦੀ ਧਰਤੀ ਤੋਂ ਕੇਂਦਰੀ ਗ੍ਰਹਿ ਮੰਤਰੀ Amit Shah ਦਾ ਵੱਡਾ ਐਲਾਨ; ਦਸੰਬਰ 2029 ਤੱਕ ਚਿੱਟਾ ਮੁਕਤ ਹੋਵੇਗਾ ਸੂਬਾ

Akali-BJP ਗਠਜੋੜ ਸਮੇਂ ਹੀ ਪੰਜਾਬ ‘ਚ ਆਇਆ ‘ਚਿੱਟਾ’: ਅਮਨ ਅਰੋੜਾ ਨੇ ਸਬੂਤਾਂ ਸਮੇਤ ਕੀਤੇ ਵੱਡੇ ਖ਼ੁਲਾਸੇ

ਸੀਟੂ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 20 ਵਰਕਰਾਂ ਅਤੇ ਹੈਲਪਰਾਂ; ਸੂਬਾ ਪ੍ਰਧਾਨ ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ

Leave a Comment