Heavy Rain in Punjab! ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ!

 

Heavy Rain in Punjab! ਮੌਸਮ ਵਿਭਾਗ ਵੱਲੋਂ ਪੰਜਾਬ ਚ ਭਾਰੀ ਮੀਂਹ ਦੀ ਚੇਤਾਵਨੀ!

Punjab Network

Heavy Rain in Punjab, 01 April 2026- ਪੰਜਾਬ ਦੇ ਅੰਦਰ ਮੌਸਮ ਅਚਾਨਕ ਬਦਲ ਗਿਆ ਹੈ। ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਪੱਕ  ਚੁੱਕੀਆਂ ਹਨ, ਉੱਥੇ ਹੀ ਦੂਜੇ ਪਾਸੇ ਸੂਬੇ ਦੇ ਅੰਦਰ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਹੋਰ ਚਿੰਤਾਵਾਂ ਵਧਾ ਦਿੱਤੀਆਂ ਹਨ। ਜਾਣਕਾਰੀ ਅਨੁਸਾਰ, ਪੰਜਾਬ ਦੇ ਲਈ ਮੌਸਮ ਵਿਭਾਗ ਨੇ ਤਾਜ਼ਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ ਅੰਦਰ ਤਿੰਨ ਅਤੇ ਚਾਰ ਅਪ੍ਰੈਲ ਨੂੰ ਬਹੁਤ ਭਾਰੀ ਮੀਂਹ ਪੈ ਸਕਦਾ ਹੈ ਅਤੇ ਇਸ ਦੇ ਨਾਲ ਗੜ੍ਹੇਮਾਰੀ ਅਤੇ ਤੇਜ਼ ਤੂਫ਼ਾਨ ਵੀ ਚੱਲ ਸਕਦਾ ਹੈ।

ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਚਾਰ ਅਪ੍ਰੈਲ ਤੋਂ ਬਾਅਦ ਮੌਸਮ ਥੋੜ੍ਹਾ ਖੁਸ਼ਕ ਹੋ ਜਾਵੇਗਾ, ਪਰ ਇਹ ਨਹੀਂ ਕਿਹਾ ਜਾ ਸਕਦਾ ਕਿ, ਇਸ ਤੋਂ ਬਾਅਦ ਮੀਂਹ ਜਾਂ ਫਿਰ ਹਨ੍ਹੇਰੀ ਨਹੀਂ ਆਵੇਗੀ।

ਮੌਸਮ ਵਿਭਾਗ ਨੇ ਪੰਜਾਬ ਦੇ ਤਕਰੀਬਨ ਸਾਰੇ ਜਿਲ੍ਹਿਆਂ ਦੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੰਦਿਆਂ ਹੋਇਆ ਯੈਲੋ ਅਤੇ ਆਰੇਂਜ਼ ਅਲਰਟ ਜਾਰੀ ਕੀਤਾ ਹੈ।

May be an image of ‎map, christmas tree and ‎text that says "‎शदीविश पिসा मंभातव भाऊताम ।िरनहिक् वमान weather warnings for Punjab Date April 2026 पंजाव កមូ जिलेवार मौँसम येतारानी Note: Waming day from0 0hours dsyn06 lue 0830 3G. Day1 01 April Govemmentof India Hinstrya Sciences KRnCRS Metoorplecical Focte eetre αTε letoorologicalCortre, Chandgarti day বलই 2026 лиmoT วงพูะ Day 3April 2026 있뚜 Day 4.April 20261 שא সমা Day 비도 April 2026 wooT Legend Phenomenon Thunderstorm/Lightning/Hail Gusty Wind (40-50 ΚΜΡΗ) Thunderstorm/ lightning/ gusty (30-40 No Warning कोई वेतावनी नहीं Warning Level वेतावनी प्रेणी Be Updated Be Prepared निमरानी सवेत(तैयार रहे) Take Action वेतावनी(कारवाई करें)‎"‎‎

ਦੱਸਣਾ ਬਣਦਾ ਹੈ ਕਿ ਇਸ ਵੇਲੇ ਉੱਤਰ ਭਾਰਤ ਦੇ ਤਕਰੀਬਨ ਸਾਰੇ ਸੂਬਿਆਂ ਦੇ ਵਿੱਚ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ।

ਪਰ ਇਸ ਬੇਮੌਸਮੀ ਬਰਸਾਤ ਨੇ ਜਿੱਥੇ ਬਿਮਾਰੀਆਂ ਦੇ ਵਿੱਚ ਵਾਧਾ ਕੀਤਾ ਹੈ, ਉੱਥੇ ਹੀ ਗਰਮੀ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਠੰਢ ਨੇ ਦੁਬਾਰਾ ਦਸਤਕ ਦੇ ਦਿੱਤੀ ਹੈ।

ਮੌਸਮ ਵਿਭਾਗ ਦਾ ਮੰਨਣਾ ਹੈ ਕਿ ਇਸ ਵਾਰ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਪਿਛਲੇ ਸਾਲ ਦੇ ਨਾਲੋਂ ਜਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।

ਹਾਲਾਂਕਿ ਪਿਛਲੇ ਸਾਲ ਭਾਰੀ ਮੀਂਹ ਦੇ ਨਾਲ ਨਾਲ ਹੜ੍ਹਾਂ ਨੇ ਪੰਜਾਬ ਅੰਦਰ ਤਬਾਹੀ ਮਚਾਈ ਸੀ ਅਤੇ ਲੱਖਾਂ ਏਕੜ ਫਸਲਾਂ ਅਤੇ ਦਰਜਨਾਂ ਲੋਕਾਂ ਦੀ ਇਸ ਦੌਰਾਨ ਮੌਤ ਹੋ ਗਈ ਸੀ।

ਜੇਕਰ ਇਸ ਵਾਰ ਵੀ ਮੀਂਹ ਇਸੇ ਤਰ੍ਹਾਂ ਜਾਰੀ ਰਹਿੰਦੇ ਹਨ ਤਾਂ, ਕਿਸਾਨਾਂ ਦੀਆਂ ਫ਼ਸਲਾਂ ਉੱਤੇ ਤਾਂ ਮਾਰ ਪਵੇਗੀ ਹੀ, ਨਾਲ ਹੀ ਜਾਨੀ-ਮਾਲੀ ਨੁਕਸਾਨ ਦਾ ਵੀ ਖ਼ਦਸ਼ਾ ਹੈ।