IMD Weather Alert: ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ! ਪੜ੍ਹੋ ਮੌਸਮ ਵਿਭਾਗ ਦਾ ਅਲਰਟ

 

IMD Weather Alert: ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ! ਪੜ੍ਹੋ ਮੌਸਮ ਵਿਭਾਗ ਦਾ ਅਲਰਟ

IMD Weather Alert: ਮਈ ਮਹੀਨੇ ‘ਚ ਮਿਲੇਗੀ ਗਰਮੀ ਤੋਂ ਰਾਹਤ; ਪੰਜਾਬ ਸਣੇ ਉੱਤਰ-ਪੱਛਮੀ ਭਾਰਤ ‘ਚ ਭਾਰੀ ਬਾਰਿਸ਼ ਦਾ ਅਲਰਟ

ਨਵੀਂ ਦਿੱਲੀ/ਚੰਡੀਗੜ੍ਹ, 6 ਮਈ 2026 – IMD Weather Alert: ਇਸ ਵਾਰ ਮਈ ਦਾ ਮਹੀਨਾ ਉਮੀਦ ਤੋਂ ਕਿਤੇ ਵੱਧ ‘ਕੂਲ-ਕੂਲ’ ਰਹਿਣ ਵਾਲਾ ਹੈ।

ਭਾਰਤ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦਕਿ ਪੱਛਮੀ ਰਾਜਸਥਾਨ ਵਿੱਚ ਤੇਜ਼ ਗਰਮੀ ਪੈਣ ਦੇ ਆਸਾਰ ਹਨ। IMD ਦੇ ਤਾਜ਼ਾ ਅਨੁਮਾਨ ਮੁਤਾਬਕ ਵੱਖ-ਵੱਖ ਰਾਜਾਂ ਵਿੱਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲਣਗੇ।

May be an image of map and text that says "13,6 12.1 10.6 9.0 7.5 6.0 4.5 3.0 1.5 DWR-PATIALA Max with panels MAK_Z ask: IMD-B Min Hgt:0.0 kn Max Hgt:15.0 km Max Range:300 km 12:52:23Z :23Z 6 MAY 2026 18:22:23 IST >60.0 44, 電 Ln 49. 16. 4. BJR B.7 22.7"

ਮੌਸਮ ਵਿਭਾਗ ਦੇ ਅਲਰਟ ਮੁਤਾਬਿਕ, ਸੰਗਰੂਰ, ਧੂਰੀ, ਮਲੇਰਕੋਟਲਾ, ਸਮਾਣਾ, ਪਟਿਆਲਾ, ਨਾਭਾ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਚੰਡੀਗੜ੍ਹ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਜਲੰਧਰ 2, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਤੂਫਾਨ (ਹਵਾ ਦੀ ਗਤੀ 50- 60 ਕਿਲੋਮੀਟਰ) ਬਿਜਲੀ ਅਤੇ ਗੜੇ ਦੇ ਨਾਲ ਦੀ ਸੰਭਾਵਨਾ ਹੈ।

ਸੁਨਾਮ, ਸੰਗਰੂਰ, ਬਰਨਾਲਾ, ਧੂਰੀ, ਮਲੇਰਕੋਟਲਾ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਚੰਡੀਗੜ੍ਹ, ਖਰੜ, ਲੁਧਿਆਣਾ ਪੂਰਬੀ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਜਲੰਧਰ 1, ਕਪੂਰਥਲਾ, ਜਲੰਧਰ 2, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ, ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

May be a graphic of map and text that says "13,6 12.1 10.6 9.0 7,5 6.0 4.5 3.0 1.5 DAR-PATIALA Max with panels MAK_Z ask: IMD-B Min Hgt:0.0 kn Max Hgt:15.0 km Max Range:300 km 13:32:22Z 22Z 6 MAY 2026 19:02:22 IST 44. 1. BJR >60.0 57.3 14. 30 6.7 mam in 22.7 33.3"

ਕਿਤੇ ਬਾਰਿਸ਼ ਤੇ ਕਿਤੇ ਬਰਫ਼ਬਾਰੀ

ਮੌਸਮ ਵਿਭਾਗ ਅਨੁਸਾਰ ਉੱਤਰਾਖੰਡ ਵਿੱਚ 6 ਤੋਂ 8 ਮਈ ਦੌਰਾਨ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਪੂਰਬੀ ਰਾਜਸਥਾਨ ਵਿੱਚ 6 ਅਤੇ 7 ਮਈ ਨੂੰ ਬਿਜਲੀ ਗਰਜਣ ਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

ਉੱਤਰ ਪ੍ਰਦੇਸ਼ ਵਿੱਚ 7 ਮਈ ਨੂੰ ਬਾਰਿਸ਼ ਦਾ ਅਨੁਮਾਨ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਵੀ ਸੰਭਾਵਨਾ ਹੈ।

ਹਾਲਾਂਕਿ, 10 ਮਈ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ 5-7°C ਦਾ ਵਾਧਾ ਹੋ ਸਕਦਾ ਹੈ, ਜਦਕਿ 11-12 ਮਈ ਦੌਰਾਨ ਕੋਈ ਖਾਸ ਬਦਲਾਅ ਨਹੀਂ ਹੋਵੇਗਾ।

10 ਤੋਂ 12 ਮਈ ਦੌਰਾਨ ਮੁੜ ਬਾਰਿਸ਼ ਤੇ ਤੂਫ਼ਾਨ ਦਾ ਅਲਰਟ

IMD ਅਨੁਸਾਰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 10 ਤੋਂ 12 ਮਈ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 11 ਅਤੇ 12 ਮਈ ਨੂੰ ਭਾਰੀ ਬਾਰਿਸ਼ ਦੇ ਨਾਲ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਉੱਤਰ-ਪੂਰਬੀ ਅਤੇ ਪੂਰਬੀ ਭਾਰਤ ਵਿੱਚ ਭਾਰੀ ਬਾਰਿਸ਼

ਉੱਤਰ-ਪੂਰਬੀ ਰਾਜਾਂ ਜਿਵੇਂ ਅਸਾਮ ਅਤੇ ਮੇਘਾਲਿਆ ਵਿੱਚ 6 ਤੋਂ 10 ਮਈ ਦੌਰਾਨ ਅਤੇ ਨਾਗਾਲੈਂਡ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਵਿੱਚ 6 ਤੋਂ 8 ਮਈ ਦੌਰਾਨ ਗਰਜ-ਚਮਕ ਨਾਲ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਪੂਰਬੀ ਭਾਰਤ ਵਿੱਚ ਪੱਛਮੀ ਬੰਗਾਲ, ਸਿੱਕਮ, ਬਿਹਾਰ, ਝਾਰਖੰਡ ਅਤੇ ਓਡੀਸ਼ਾ ਵਿੱਚ ਅਗਲੇ 7 ਦਿਨਾਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਵੀ 6 ਤੋਂ 10 ਮਈ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੱਧ ਭਾਰਤ ਵਿੱਚ ਗੜ੍ਹੇਮਾਰੀ ਦੀ ਸੰਭਾਵਨਾ

ਮੱਧ ਪ੍ਰਦੇਸ਼ ਵਿੱਚ 6 ਅਤੇ 7 ਮਈ ਨੂੰ ਅਤੇ ਛੱਤੀਸਗੜ੍ਹ ਵਿੱਚ ਅਗਲੇ 5 ਦਿਨਾਂ ਦੌਰਾਨ ਹਲਕੀ ਬਾਰਿਸ਼ ਹੋ ਸਕਦੀ ਹੈ। ਵਿਦਰਭ ਵਿੱਚ 6 ਮਈ ਨੂੰ ਕਿਤੇ-ਕਿਤੇ ਗੜ੍ਹੇਮਾਰੀ (ਓਲਾਵ੍ਰਿਸ਼ਟੀ) ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਤਾਮਿਲਨਾਡੂ, ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਅਗਲੇ 5 ਦਿਨਾਂ ਦੌਰਾਨ ਤੇਜ਼ ਹਵਾਵਾਂ ਅਤੇ ਬਿਜਲੀ ਕੜਕਣ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੇਰਲ ਅਤੇ ਤਾਮਿਲਨਾਡੂ ਵਿੱਚ ਅਗਲੇ 7 ਦਿਨਾਂ ਦੌਰਾਨ ਕਿਤੇ-ਕਿਤੇ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਦੱਖਣੀ ਅੰਦਰੂਨੀ ਕਰਨਾਟਕ ਵਿੱਚ 7 ਅਤੇ 8 ਮਈ ਨੂੰ ਭਾਰੀ ਬਾਰਿਸ਼ ਦਾ ਅਨੁਮਾਨ ਹੈ।