Join WhatsApp

Join Now

ਚੰਡੀਗੜ੍ਹ ਮੋਰਚੇ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ!

On: ਅਗਸਤ 25, 2026 9:29 ਬਾਃ ਦੁਃ

 

1 ਸਤੰਬਰ ਤੋਂ ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋ ਤਿਆਰੀਆਂ ਜਾਰੀ, ਜਗਜੀਤ ਸਿੰਘ ਕਾਦਾਬੋੜਾ ਨੂੰ ਜਿਲ੍ਹਾ ਪ੍ਰੈਸ ਸਕੱਤਰ ਨਿਯੁਕਤ ਕੀਤਾ

ਚੰਡੀਗੜ੍ਹ, 25 ਅਗਸਤ 2026- ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਇਸ ਮੋਰਚੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਸੰਕਟ ਦਾ ਪੱਕਾ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ। ਇਸ ਮੋਰਚੇ ਦੀਆਂ ਤਿਆਰੀਆਂ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂ ਜਗਜੀਤ ਸਿੰਘ ਕਾਦਾਬੋੜਾ ਨੂੰ ਸਰਬਸੰਮਤੀ ਜਿਲ੍ਹਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ |

ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਕਰਜ਼ੇ, ਵਧ ਰਹੀਆਂ ਖੇਤੀ ਲਾਗਤਾਂ, ਫ਼ਸਲਾਂ ਦੇ ਵਾਜਬ ਭਾਅ ਅਤੇ ਪਾਣੀਆਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸਰਕਾਰਾਂ ਵੱਲੋਂ ਵਾਰ-ਵਾਰ ਕੀਤੇ ਜਾਂਦੇ ਵਾਅਦਿਆਂ ਦੇ ਬਾਵਜੂਦ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਮੋਰਚੇ ਦੀਆਂ ਪ੍ਰਮੁੱਖ ਮੰਗਾਂ ਵਿੱਚ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਰਾਹਤ/ਮੁਆਫ਼ੀ, ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਾਗੂ ਕਰਨਾ, ਕਿਸਾਨ ਵਿਰੋਧੀ ਟਰੇਡ ਡੀਲਾਂ ਰੱਦ ਕਰਨਾ, ਖੇਤੀ ਲਾਗਤਾਂ ਘਟਾਉਣਾ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਯਕੀਨੀ ਬਣਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ, ਧਰਤੀ ਹੇਠਲੇ ਪਾਣੀ ਅਤੇ ਸਿੰਚਾਈ ਨਾਲ ਸਬੰਧਤ ਸਮੁੱਚੇ ਮਸਲਿਆਂ ਦਾ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਥਾਈ ਹੱਲ ਕਰਨ ਦੀ ਮੰਗ ਵੀ ਮੋਰਚੇ ਦੌਰਾਨ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਕਿਸਾਨੀ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ , ਜਿਲ੍ਹਾ ਖਾਜਾਨਚੀ ਰਣਜੀਤ ਸਿੰਘ ਝੋਕ, ਗੁਰਜੱਜ ਸਿੰਘ ਸਾਂਦੇ ਹਾਸ਼ਮ ਵਿਕਰਮ ਬਾਰੇਕੇ ਬਖਸ਼ੀਸ ਨੰਬਰਦਾਰ ਗੁਰਸੇਵਕ ਸਿੰਘ ਸੁਰਸਿੰਘ ਜਸਵੀਰ ਸਿੰਘ ਮਲਵਾਲ ਗੁਰਮੁਖ ਸਿੰਘ ਯਾਰੇਸ਼ਾਹ ਗੁਰਬਖ਼ਸ਼ ਸਿੰਘ ਬਾਜ਼ੀਦਪੁਰ ਸੁਖਦੇਵ ਸਿੰਘ ਮੱਲਵਾਲ ਨਛੱਤਰ ਸਿੰਘ ਧੱਲੇਕੇ ਹਰਪ੍ਰੀਤ ਸਿੰਘ ਯਾਰੇਸ਼ਾਹ ਕੁਲਵੰਤ ਸਿੰਘ ਕਾਦਾਬੋੜਾ ਆਦਿ ਆਗੂ ਹਾਜਰ ਸਨ |

 

Leave a Comment