Join WhatsApp

Join Now

ਅਹਿਮ ਖ਼ਬਰ: ਪੰਜਾਬ ‘ਚ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ

On: ਸਤੰਬਰ 16, 2026 9:00 ਬਾਃ ਦੁਃ

 

ਅਹਿਮ ਖ਼ਬਰ: ਪੰਜਾਬ ‘ਚ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ

ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ ਲਾਗਤ ਨਾਲ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ- ਖੁੱਡੀਆਂ

ਜਲਾਲਾਬਾਦ ਤੇ ਅਰਨੀਵਾਲਾ ਮਾਰਕੀਟ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਸੰਭਾਲਿਆ ਅਹੁਦਾ

ਜਲਾਲਾਬਾਦ/ਅਰਨੀਵਾਲਾ, 16 ਸਤੰਬਰ 2026: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਰਨੀਵਾਲਾ ਵਿਖੇ ਫਰੂਟ ਮਾਰਕੀਟ-ਸ੍ਰੀ ਸੰਤ ਬਾਬਾ ਤਾਰਾ ਸਿੰਘ ਜੀ ਖੁਸ਼ਦਿਲ ਗ੍ਰੇਨ, ਫਰੂਟ ਐਂਡ ਵੈਜੀਟੇਬਲ ਜਾਮਣ ਮੰਡੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਮੰਡੀ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਦੇ ਹੋਂਦ ਵਿੱਚ ਆਉਣ ਨਾਲ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਖਪਤਕਾਰਾਂ ਨੂੰ ਆਪਣੀ ਉਪਜ ਦੀ ਖਰੀਦ-ਫਰੋਖ਼ਤ ਲਈ ਬਿਹਤਰ ਮੰਚ ਮਿਲੇਗਾ।

ਉਹਨਾਂ ਕਿਹਾ ਕਿ ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ ਲਾਗਤ ਨਾਲ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ ਬਣੇਗੀ ਜਿਸ ਦਾ ਅੱਜ ਨੀਹ ਪੱਥਰ ਰੱਖ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਨਵੀਂ ਮੰਡੀ ਖੇਤੀਬਾੜੀ ਉਤਪਾਦਾਂ ਦੀ ਮਾਰਕੀਟਿੰਗ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਇਲਾਕੇ ਦੀ ਆਰਥਿਕ ਗਤੀਵਿਧੀ ਨੂੰ ਵੀ ਹੁਲਾਰਾ ਦੇਵੇਗੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਮੰਡੀਕਰਨ ਸਹੂਲਤਾਂ ਦੇਣ, ਸਿੰਚਾਈ ਪ੍ਰਬੰਧ ਮਜ਼ਬੂਤ ਕਰਨ, ਪੇਂਡੂ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ਦੀ ਮਜ਼ਬੂਤੀ ਅਤੇ ਆਧੁਨਿਕੀਕਰਨ ਨਾਲ ਸਬੰਧਤ ਕੰਮ ਵੀ ਜਾਰੀ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਸੁਚੱਜੀਆਂ ਅਤੇ ਆਧੁਨਿਕ ਮੰਡੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੀ ਉਪਜ ਦਾ ਉਚਿਤ ਮੁੱਲ ਪ੍ਰਾਪਤ ਕਰਨ ਵਿੱਚ ਸਹੂਲਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਸਰਕਾਰ ਵੱਲੋਂ ਵੱਖ-ਵੱਖ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

ਮੰਤਰੀ ਖੁੱਡੀਆਂ ਨੇ ਕਿਹਾ ਕਿ ਨਵੀਆਂ ਮੰਡੀ ਸਹੂਲਤਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮਕਸਦ ਸਿਰਫ਼ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਕਿਸਾਨਾਂ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਤਰਜੀਹ ਦੇ ਕੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਸੁਚੱਜੀਆਂ ਅਤੇ ਆਧੁਨਿਕ ਮੰਡੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੀ ਉਪਜ ਦਾ ਉਚਿਤ ਮੁੱਲ ਪ੍ਰਾਪਤ ਕਰਨ ਵਿੱਚ ਸਹੂਲਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਸਰਕਾਰ ਵੱਲੋਂ ਵੱਖ-ਵੱਖ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

 

More

ਪੰਜਾਬ ਸਰਕਾਰ ਦੀ ਲਾਪਰਵਾਹੀ! ਮੰਡੀਆਂ ‘ਚ ਝੋਨਾ ਪਹੁੰਚਿਆ ਅਤੇ ਕਣਕ ਦੇ ਲੱਗੇ ਢੇਰ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ‘ਚ ਫੇਲ੍ਹ ਹੋਈ AAP ਸਰਕਾਰ; ਮੁਫ਼ਤ ਬਿਜਲੀ ਦੇ ਬਾਵਜੂਦ ਆ ਰਹੇ ਲੱਖਾਂ ਰੁਪਏ ਦੇ ਬਿੱਲ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ‘ਚ ਪੰਜਾਬੀ (ਗੁਰਮੁਖੀ) ਬੋਰਡ ਲਗਾਉਣ ਦੇ ਹੁਕਮ

ਵੱਡੀ ਖ਼ਬਰ: ਪੰਜਾਬ ‘ਚ ਧਰਮ ਪਰਿਵਰਤਨ ਅਤੇ ਡਰੱਗ ਸਮੱਗਲਿੰਗ ਦਾ ਵਿਵਾਦ ਵਧਿਆ! ਗਿਆਨੀ ਹਰਪ੍ਰੀਤ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ- NIA-ED ਜਾਂਚ ਦੀ ਕੀਤੀ ਮੰਗ

ਵਿਦਿਆਰਥੀਆਂ ਲਈ ਅਹਿਮ ਖ਼ਬਰ; ਜਵਾਹਰ ਨਵੋਦਿਆ ਵਿਦਿਆਲਾ ’ਚ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ 30 ਸਤੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਸਿੱਖਿਆ ਕ੍ਰਾਂਤੀ ਦੀ ਖੁੱਲ੍ਹੀ ਪੋਲ! ਸਕੂਲਾਂ ‘ਚ ਅਧਿਆਪਕਾਂ ਦਾ ਪ੍ਰਬੰਧ ਕਰਨਾ ਭੁੱਲੀ ਸਰਕਾਰ?

Leave a Comment