Join WhatsApp

Join Now

ਅਹਿਮ ਖ਼ਬਰ: ਪੰਜਾਬ ‘ਚ ਕੱਲ੍ਹ ਹੋਵੇਗੀ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ; Exam ਕੇਂਦਰਾਂ ਦੁਆਲੇ ਲੱਗੀਆਂ ਪਾਬੰਦੀਆਂ

On: ਫਰਵਰੀ 6, 2026 2:29 ਬਾਃ ਦੁਃ

 

ਪੰਜਾਬ ‘ਚ ਕੱਲ੍ਹ ਹੋਵੇਗੀ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ; Exam ਕੇਂਦਰਾਂ ਦੁਆਲੇ ਲੱਗੀਆਂ ਪਾਬੰਦੀਆਂ

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 7 ਫਰਵਰੀ ਨੂੰ

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਅਧੀਨ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਲਗਾਈ ਪਾਬੰਦੀ

ਮੋਗਾ 6 ਫਰਵਰੀ 2026- ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਤਹਿਸੀਲ ਨਿਹਾਲ ਸਿੰਘ ਵਾਲਾ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਮਿਤੀ 07ਫਰਵਰੀ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 02 ਵਜੇ ਤੱਕ ਜ਼ਿਲ੍ਹਾ ਮੋਗਾ ਵਿਖੇ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ।

ਉਕਤ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ -ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 07-02-2026 ਲਈ ਲਾਗੂ ਰਹੇਗਾ।

 

 

More

ਪੰਜਾਬ ਸਰਕਾਰ ਦੀ ਲਾਪਰਵਾਹੀ! ਮੰਡੀਆਂ ‘ਚ ਝੋਨਾ ਪਹੁੰਚਿਆ ਅਤੇ ਕਣਕ ਦੇ ਲੱਗੇ ਢੇਰ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ‘ਚ ਫੇਲ੍ਹ ਹੋਈ AAP ਸਰਕਾਰ; ਮੁਫ਼ਤ ਬਿਜਲੀ ਦੇ ਬਾਵਜੂਦ ਆ ਰਹੇ ਲੱਖਾਂ ਰੁਪਏ ਦੇ ਬਿੱਲ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ‘ਚ ਪੰਜਾਬੀ (ਗੁਰਮੁਖੀ) ਬੋਰਡ ਲਗਾਉਣ ਦੇ ਹੁਕਮ

ਵੱਡੀ ਖ਼ਬਰ: ਪੰਜਾਬ ‘ਚ ਧਰਮ ਪਰਿਵਰਤਨ ਅਤੇ ਡਰੱਗ ਸਮੱਗਲਿੰਗ ਦਾ ਵਿਵਾਦ ਵਧਿਆ! ਗਿਆਨੀ ਹਰਪ੍ਰੀਤ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ- NIA-ED ਜਾਂਚ ਦੀ ਕੀਤੀ ਮੰਗ

ਵਿਦਿਆਰਥੀਆਂ ਲਈ ਅਹਿਮ ਖ਼ਬਰ; ਜਵਾਹਰ ਨਵੋਦਿਆ ਵਿਦਿਆਲਾ ’ਚ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ 30 ਸਤੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਸਿੱਖਿਆ ਕ੍ਰਾਂਤੀ ਦੀ ਖੁੱਲ੍ਹੀ ਪੋਲ! ਸਕੂਲਾਂ ‘ਚ ਅਧਿਆਪਕਾਂ ਦਾ ਪ੍ਰਬੰਧ ਕਰਨਾ ਭੁੱਲੀ ਸਰਕਾਰ?

Leave a Comment