ਅਹਿਮ ਖ਼ਬਰ: ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਤਨਖ਼ਾਹ ਕਟੌਤੀ ਬੰਦ ਨਾ ਕਰਨ ਅਤੇ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਧਰਨਾ

207

 

Important news: Protest by raw Employees of education department for not stopping salary cuts and regularization

  • 19 ਅਕਤੂਬਰ 2023 ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਲਈ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਦਿੱਤਾ ਅਲਟੀਮੇਟਮ
  • ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 7 ਜੁਲਾਈ 2023 ਨੂੰ ਮੀਟਿੰਗ ਕਰਕੇ ਮੰਗਾਂ ਤੇ ਸਹਿਮਤੀ ਦਿੰਦੇ ਹੋਏ ਕਰਮਚਾਰੀਆ ਦੀ ਹੜਤਾਲ ਖਤਮ ਕਰਵਾਈ ਸੀ ਪ੍ਰੰਤੂ 3 ਮਹੀਨੇ ਦਾ ਸਮਾਂ ਬੀਤਣ ਤੇ ਵੀ ਮੰਗਾਂ ਦਾ ਨਹੀ ਹੋਇਆ ਹੱਲ: ਆਗੂ

ਪੰਜਾਬ ਨੈੱਟਵਰਕ, ਫਿਰੋਜ਼ਪੁਰ

ਸੂਬੇ, ਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲਾ ਲੈਣ ਦੇ ਬਾਵਜੂਦ ਵੀ 17 ਮਹੀਨਿਆ ਦੋਰਾਨ ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ।

ਮੋਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੋਰਾਨ ਦੋਵੇ ਸਿੱਖਿਆ ਮੰਤਰੀ ਪਹਿਲਾਂ ਮੀਤ ਹੇਅਰ ਅਤੇ ਹੁਣ ਹਰਜੋਤ ਸਿੰਘ ਬੈਂਸ ਵਿਭਾਗੀ ਅਧਿਕਾਰੀਆ ਨੂੰ ਦਫਤਰੀ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਨੂੰ ਦੂਰ ਕਰਨ ਲਈ ਮੀਟਿੰਗਾਂ ਵਿਚ ਆਦੇਸ਼ ਦੇ ਚੁੱਕੇ ਹਨ ਪਰੰਤੂ 17 ਮਹੀਨਿਆ ਤੋਂ ਸਿੱਖਿਆ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਵੀ ਕਰਮਚਾਰੀਆ ਦੀ ਤਨਖਾਹ ਕਟੋਤੀ ਦੂਰ ਨਹੀ ਕੀਤੀ ਜਾ ਰਹੀ ਹੈ। ਆਗੂਆ ਨੇ ਕਿਹਾ ਕਿ 17 ਮਹੀਨਿਆ ਦੋਰਾਨ ਵਿਭਾਗ ਨੇ ਨਾ ਤਾਂ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਦਾ ਹੱਲ ਕੀਤਾ ਅਤੇ ਨਾ ਹੀ ਰੈਗੂਲਰ ਦਾ ਮਸਲਾ ਹੱਲ ਕੀਤਾ ਹੋਰ ਤਾਂ ਹੋਰ ਹੁਣ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਨੂੰ ਸਤੰਬਰ 2023 ਦੀ ਤਨਖਾਹ ਵੀ ਨਸੀਬ ਨਹੀ ਹੋਈ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਅਤੇ ਆਈ ਈ ਆਰ ਟੀ ਯੂਨੀਅਨ ਦੇ ਆਗੂ ਵਰਿੰਦਰ ਸਿੰਘ,ਪਵਨ ਮਦਾਨ, ਰਜਿੰਦਰ ਸਿੰਘ, ਰਾਜੇਸ਼ ਕੁਮਾਰ ਗੁਰਪਾਲ ਸਿੰਘ ਗੁਰਬਚਨ ਸਿੰਘ ਨੇ ਕਿਹਾ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ।

ਆਗੂਆ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਵੱਲੋਂ 6 ਜੁਲਾਈ 2023 ਨੂੰ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸ ਦੋਰਾਨ 7 ਜੁਲਾਈ ਨੂੰ ਡੀ ਜੀ ਐਸ ਈ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆ ਗਈਆ ਅਤੇ 11 ਜੁਲਾਈ ਨੂੰ ਮੁਲਾਜ਼ਮ ਮੰਗਾਂ ਤੇ ਸਹਿਮਤੀ ਬਨਣ ਤੇ ਕਲਮ ਛੋੜ ਹੜਤਾਲ ਖਤਮ ਕਰ ਦਿੱਤੀ ਗਈ ਸੀ ਪ੍ਰੰਤੂ 3 ਮਹੀਨੇ ਦਾ ਸਮਾਂ ਬੀਤਣ ਤੇ ਵੀ ਕੱਚੇ ਦਫਤਰੀ ਮੁਲਾਜ਼ਮਾਂ ਦੀਆ ਮੰਗਾਂ ਦਾ ਕੋਈ ਹੱਲ ਨਹੀ ਹੋਇਆ।

ਆਗੂਆ ਨੇ ਕਿਹਾ ਕਿ ਤਨਖਾਹ ਕਟੋਤੀ ਦੂਰ ਨਾ ਹੋਣ, ਸਤੰਬਰ ਮਹੀਨੇ ਦੀਆਂ ਤਨਖਾਹਾਂ ਰੁਕਣ ਅਤੇ ਰੈਗੂਲਰ ਨਾ ਕਰਨ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਦਫਤਰੀ ਮੁਲਜ਼ਮ ਅਤੇ ਆਈ ਈ ਆਰ ਟੀ ਮੁਲਾਜ਼ਮਾਂ ਨੇ ਰੋਸ ਜ਼ਾਹਿਰ ਕਰਨ ਲਈ ਅੱਜ ਜ਼ਿਲ੍ਹਾ ਦਫਤਰ ਵਿਖੇ ਇਕੱਤਰ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਤੇ ਜਿਲਾ ਸਿੱਖਿਆ ਅਫ਼ਸਰ ਸ਼ਤੀਸ਼ ਕੁਮਾਰ ਨੂੰ 17 ਤੋਂ 18 ਅਕਤੂਬਰ ਤੱਕ ਸੂਬੇ ਭਰ ਵਿਚ ਕਾਲੇ ਬਿੱਲੇ ਲਾ ਕੇ ਕੰਮ ਕਰਨ ਤੇ 19 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਇਕੱਠ ਕਰਕੇ ਰੋਸ ਪਰਦਰਸ਼ਨ ਕਰਨ ਸਬੰਧੀ ਅਲਟੀਮੇਟਮ ਦਿੱਤਾ।

ਆਗੂਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗੂੰ ਲਾਰੇ ਲਗਾ ਰਹੀ ਹੈ ਇਸ ਲਈ ਮੁਲਾਜਮ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋ ਰਹੇ ਹਨ ਅਤੇ 19 ਅਕਤੂਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵੱਡਾ ਇਕੱਠ ਕਰਕੇ ਰੋਸ ਮਾਰਚ ਕਰਨਗੇ। ਇਸ ਮੋਕੇ ਸਮੂਹ ਬਾਲਕਾਂ ਦੇ ਦਫਤਰੀ ਕਾਮੇ ਅਤੇ ਆਈ ਈ ਆਰ ਟੀ ਮੋਜੂਦ ਰਹੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)