Join WhatsApp

Join Now

ਸਕੂਲ ਮੁਖੀਆਂ ਨੂੰ DEOs ਵੱਲੋਂ ਅਹਿਮ ਹੁਕਮ ਜਾਰੀ; ਸਫ਼ਾਈ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ

On: ਸਤੰਬਰ 29, 2026 9:46 ਪੂਃ ਦੁਃ

 

ਸਕੂਲ ਮੁਖੀਆਂ ਨੂੰ DEOs ਵੱਲੋਂ ਅਹਿਮ ਹੁਕਮ ਜਾਰੀ; ਸਫ਼ਾਈ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ

ਪਠਾਨਕੋਟ, 29 ਸਤੰਬਰ 2026– ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਾਫ਼-ਸੁਥਰਾ, ਸਿਹਤਮੰਦ, ਸੁਰੱਖਿਅਤ ਅਤੇ ਸੁਖਾਵਾਂ ਵਾਤਾਵਰਣ ਯਕੀਨੀ ਬਣਾਉਣ ਲਈ ਸਫ਼ਾਈ ਪ੍ਰਬੰਧਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ ਸਫ਼ਾਈ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।

ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਸ੍ਰੀਮਤੀ ਕਮਲਦੀਪ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਡੀ.ਜੀ. ਸਿੰਘ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਸਕੂਲ ਪਰਿਸਰ ਵਿੱਚ ਸਫ਼ਾਈ ਅਤੇ ਵਿਦਿਆਰਥੀਆਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਕੂਲ ਮੁਖੀਆਂ ਅਤੇ ਸਟਾਫ਼ ਨੂੰ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚੱਜੇ ਢੰਗ ਨਾਲ ਬਣਾਈ ਰੱਖਣ ਅਤੇ ਸਕੂਲਾਂ ਵਿੱਚ ਸਾਫ਼-ਸੁਥਰਾ ਵਾਤਾਵਰਣ ਕਾਇਮ ਰੱਖਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੂਰ, ਬੇਲੀ ਚੰਗਾ, ਸਰਕਾਰੀ ਪ੍ਰਾਇਮਰੀ ਸਕੂਲ ਐੱਮ.ਸੀ. ਬਾਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਮਲਿਕਪੁਰ, ਸਰਕਾਰੀ ਪ੍ਰਾਇਮਰੀ ਸਕੂਲ ਬਧਾਨੀ, ਐੱਸ.ਐੱਮ.ਐੱਸ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਦੌਰੇ ਦੌਰਾਨ ਸਕੂਲਾਂ ਦੇ ਮਿਡ-ਡੇ ਮੀਲ ਖੇਤਰ, ਪਖਾਨਿਆਂ, ਪੀਣ ਵਾਲੇ ਪਾਣੀ ਦੇ ਸਥਾਨ, ਬਰਤਨ ਧੋਣ ਵਾਲੇ ਖੇਤਰ, ਵਾਸ਼ ਬੇਸਿਨ, ਕੂੜਾ ਪ੍ਰਬੰਧਨ ਅਤੇ ਸਮੁੱਚੇ ਸਕੂਲ ਪਰਿਸਰ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸਕੂਲ ਮੁਖੀਆਂ ਨੂੰ ਸਫ਼ਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰਦੇ ਹੋਏ ਵਿਦਿਆਰਥੀਆਂ ਲਈ ਸੁਚੱਜੀਆਂ ਅਤੇ ਸੁਵਿਧਾਜਨਕ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਸਫ਼ਾਈ ਦੇ ਨਾਲ-ਨਾਲ ਹੱਥ ਧੋਣ ਦੀ ਆਦਤ, ਸਾਫ਼ ਪਾਣੀ ਦੀ ਵਰਤੋਂ, ਕੂੜੇ ਦੇ ਢੁੱਕਵੇਂ ਪ੍ਰਬੰਧਨ ਅਤੇ ਸਫ਼ਾਈ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਸਕੂਲ ਮੁਖੀਆਂ ਅਤੇ ਸਟਾਫ਼ ਨੂੰ ਕਿਹਾ ਗਿਆ ਕਿ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਸਫ਼ਾਈ ਨੂੰ ਰੋਜ਼ਾਨਾ ਸਕੂਲੀ ਜੀਵਨ ਦਾ ਹਿੱਸਾ ਬਣਾਇਆ ਜਾਵੇ।

ਸਕੂਲ ਪਰਿਸਰ ਦੀ ਸੁੰਦਰਤਾ, ਹਰਿਆਵਲ ਅਤੇ ਸੁਚੱਜੇ ਵਾਤਾਵਰਣ ਨੂੰ ਬਣਾਈ ਰੱਖਣ ਲਈ ਵੀ ਲਗਾਤਾਰ ਉਪਰਾਲੇ ਕਰਨ ’ਤੇ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸੁੰਦਰ ਅਤੇ ਸਾਫ਼ ਸਕੂਲੀ ਵਾਤਾਵਰਣ ਵਿਦਿਆਰਥੀਆਂ ਵਿੱਚ ਚੰਗੀਆਂ ਆਦਤਾਂ ਦੇ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੇ ਸਿੱਖਣ ਦੇ ਮਾਹੌਲ ਨੂੰ ਵੀ ਹੋਰ ਸੁਖਾਵਾਂ ਬਣਾਉਂਦਾ ਹੈ।

ਵਿਭਾਗ ਵੱਲੋਂ ਸਕੂਲਾਂ ਵਿੱਚ ਸਫ਼ਾਈ ਪ੍ਰਬੰਧਾਂ ਦੀ ਭੌਤਿਕ ਅਤੇ ਵਰਚੁਅਲ ਨਿਗਰਾਨੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰ ’ਤੇ ਵੀ ਸਕੂਲਾਂ ਦਾ ਨਿਰੰਤਰ ਦੌਰਾ ਕਰਕੇ ਸਫ਼ਾਈ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਅਧਿਕਾਰੀਆਂ ਨੇ ਸਮੂਹ ਸਕੂਲ ਮੁਖੀਆਂ ਅਤੇ ਸਟਾਫ਼ ਵੱਲੋਂ ਸਫ਼ਾਈ ਅਤੇ ਵਿਦਿਆਰਥੀ-ਅਨੁਕੂਲ ਵਾਤਾਵਰਣ ਬਣਾਈ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਸਕੂਲਾਂ ਵਿੱਚ ਸਫ਼ਾਈ, ਸੁੰਦਰਤਾ ਅਤੇ ਹਰਿਆਵਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕਦਾ ਹੈ। ਇਸ ਮੌਕੇ ਸਮਾਰਟ ਸਕੂਲ ਕੋਆਰਡੀਨੇਟਰ ਸ੍ਰੀ ਸੰਜੀਵ ਮਨੀ, ਸੀਐਚਟੀ ਅਮਰਤੀ ਦੇਵੀ, ਸੀਐਚਟੀ ਸੁਖਜੀਤ ਕੌਰ, ਪ੍ਰਿੰਸੀਪਲ ਜੋਤੀ ਪ੍ਰਾਸ਼ਰ, ਪ੍ਰਿੰਸੀਪਲ ਮੀਨਮ ਸਿਖਾ, ਸੀਐਚਟੀ ਮਾਧਵੀ, ਸ਼ਮਾ, ਸਮਰਿਤੀ, ਕੁਸੁਮ, ਬਲਕਾਰ ਅੱਤਰੀ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।

 

 

Leave a Comment