IND vs AUS: ਆਸਟ੍ਰੇਲੀਆ ਨੇ ਭਾਰਤ ਨੂੰ ਪਹਿਲੇ ਟੀ-20 ‘ਚ ਹਰਾਇਆ

285

 

India vs aus-T20

ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਆਸਟਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ।

ਮੋਹਾਲੀ ਦੇ ਇਸ ਰੋਮਾਂਚਕ ਮੈਚ ‘ਚ ਆਸਟ੍ਰੇਲੀਆ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 209 ਦੌੜਾਂ ਦਾ ਵੱਡਾ ਟੀਚਾ 6 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਆਸਟ੍ਰੇਲੀਆ ਲਈ ਕੈਮਰੂਮ ਗ੍ਰੀਨ ਨੇ 30 ਗੇਂਦਾਂ ‘ਤੇ 8 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਤੂਫਾਨੀ ਪਾਰੀ ਖੇਡੀ।

ਇਸ ਦੇ ਨਾਲ ਹੀ ਮੈਚ ਦੇ ਅੰਤ ‘ਚ ਮੈਥਿਊ ਵੇਡ ਨੇ 21 ਗੇਂਦਾਂ ‘ਚ 6 ਚੌਕਿਆਂ ਅਤੇ 2 ਚੌਕਿਆਂ ਦੀ ਮਦਦ ਨਾਲ 45 ਦੌੜਾਂ ਦੀ ਤੂਫਾਨੀ ਪਾਰੀ ਖੇਡੀ ਅਤੇ ਇਹ ਟੀਚਾ ਹਾਸਲ ਕੀਤਾ।