ਦੱਖਣੀ ਅਫ਼ਰੀਕਾ ਹੱਥੋਂ ਭਾਰਤ ਮੈਚ ਹਾਰਿਆ

429

ਜੋਹਾਨਸਬਰਗ- 

ਦੱਖਣੀ ਅਫਰੀਕਾ ਤੇ ਭਾਰਤ ਵਿਚਾਲੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜੇ ਟੈਸਟ ਮੈਚ ਜੋਹਾਨਸਬਰਗ ਦੇ ਵਾਂਡਰੱਸ ਸਟੇਡੀਅਮ ‘ਚ ਖੇਡਿਆ ਗਿਆ । ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਜਿੱਤ ਲਈ ਭਾਰਤ ਤੋਂ ਮਿਲੇ 240 ਦੌੜਾਂ ਦੇ ਟੀਚੇ ਨੂੰ ਦੱਖਣੀ ਅਫਰੀਕਾ ਦੀ ਟੀਮ ਨੇ 3 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ।

ਇਸ ਦੇ ਨਾਲ ਹੀ ਦੱਖਣੀ ਅਫਰੀਕਾ ਟੀਮ ਨੇ ਟੈਸਟ ਸੀਰੀਜ਼ ‘ਚ 1-1 ਦੀ ਬਰਾਬਰੀ ਕਰ ਲਈ ਹੈ। ਟੈਸਟ ਸੀਰੀਜ਼ ਦਾ ਤੀਜਾ ਤੇ ਆਖਰੀ ਮੁਕਾਬਲਾ 11 ਜਨਵਰੀ ਤੋਂ ਖੇਡਿਆ ਜਾਵੇਗਾ। ਮੈਚ ‘ਚ ਇਸ ਤੋਂ ਪਹਿਲਾਂ ਭਾਰਤ ਨੇ ਆਪਣੀ ਦੂਜੀ ਪਾਰੀ ‘ਚ 10 ਵਿਕਟਾਂ ਦੇ ਨੁਕਸਾਨ ‘ਤੇ 266 ਦੌੜਾਂ ਬਣਾਈਆਂ।

ਇਸ ਤਰ੍ਹਾਂ ਭਾਰਤ ਨੇ ਦੱਖਣੀ ਅਫਰੀਕਾ ਨੂੰ ਜਿੱਤ ਲਈ 240 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਤੋਂ ਪਹਿਲਾਂ ਆਪਣੀ ਪਹਿਲੀ ਪਾਰੀ ‘ਚ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 10 ਵਿਕਟਾਂ ਦੇ ਨੁਕਸਾਨ ‘ਤੇ 202 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ‘ਚ ਦੱਖਣੀ ਅਫਰੀਕਾ ਨੇ ਆਪਣੀ ਪਹਿਲੀ ਪਾਰੀ ‘ਚ 10 ਵਿਕਟਾਂ ਦੇ ਨੁਕਸਾਨ ‘ਤੇ 229 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਦੀ ਇਸ ਪਾਰੀ ‘ਚ ਭਾਰਤੀ ਆਲਰਾਊਂਡਰ ਸ਼ਾਰਦੁਲ ਠਾਕੁਰ ਨੇ 7 ਵਿਕਟਾਂ ਝਟਕਾਈਆਂ ਸਨ।

ਪਲੇਇੰਗ ਇਲੈਵਨ

ਦੱਖਣੀ ਅਫ਼ਰੀਕਾ : ਡੀਨ ਐਲਗਰ (ਕਪਤਾਨ), ਐਡੇਨ ਮਾਰਕਰਾਮ, ਕੀਗਨ ਪੀਟਰਸਨ, ਰੱਸੀ ਵੈਨ ਡੇਰ ਡੁਸਨ, ਟੇਂਬਾ ਬਾਵੁਮਾ, ਕਾਇਲ ਵੇਰੇਨ (ਵਿਕਟਕੀਪਰ), ਮਾਰਕੋ ਜੈਨਸਨ, ਕਾਗਿਸੋ ਰਬਾਡਾ, ਕੇਸ਼ਵ ਮਹਾਰਾਜ, ਡੁਆਨੇ ਓਲੀਵੀਅਰ, ਲੁੰਗੀ ਐਨਗਿਡੀ

ਭਾਰਤ : ਕੇ. ਐਲ. ਰਾਹੁਲ (ਕਪਤਾਨ), ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਅਜਿੰਕਯ ਰਹਾਣੇ, ਹਨੁਮਾ ਵਿਹਾਰੀ, ਰਿਸ਼ਭ ਪੰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।