Join WhatsApp

Join Now

Punjab News: ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ!

On: November 9, 2026 8:37 PM

 

Punjab News: ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ!

ਸੰਗਰੂਰ, 9 ਨਵੰਬਰ 2026- ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦੀ ਮੀਟਿੰਗ ਅੱਜ ਸੂਬਾ ਪ੍ਰਧਾਨ ਬਲਬੀਰ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ। ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਪ੍ਰਸਿੱਧ ਇਤਿਹਾਸਕਾਰ ਰਾਕੇਸ਼ ਕੁਮਾਰ ਸੁਨਾਮ ਨੇ ਦੱਸਿਆ ਕਿ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਉਹਨਾਂ ਦੱਸਿਆ ਕਿ ਮੰਚ ਦੇ ਆਗੂ ਅਤੇ ਕਾਰਕੁਨ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਤੇ ਉਸ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ‘ਤੇ ਦੇਸ਼ ਭਗਤ ਯਾਦਗਾਰ ਲੌਂਗੋਵਾਲ ਵੱਲੋਂ ਮਨਾਏ ਜਾ ਰਹੇ ਦੇਸ਼ ਭਗਤਾਂ ਦੇ ਮੇਲੇ ਵਿੱਚ ਸ਼ਮੂਲੀਅਤ ਕਰਨਗੇ।

ਮੰਚ ਵੱਲੋਂ ਬੱਬਰ ਅਕਾਲੀ ਲਹਿਰ ਦਾ ਸ਼ਤਾਬਦੀ ਵਰ੍ਹਾ ਮਨਾਉਂਦੇ ਹੋਏ ਇੱਕ ਸੈਮੀਨਾਰ ਲਹਿਰਾਗਾਗਾ ਵਿਖੇ ਆਉਂਦੀ 25 ਦਸੰਬਰ ਨੂੰ ਕਰਵਾਇਆ ਜਾਵੇਗਾ ਜਿਸ ਵਿੱਚ ਇਤਿਹਾਸਕਾਰ ਸੀਤਾ ਰਾਮ ਬਾਂਸਲ ਬੱਬਰ ਅਕਾਲੀ ਲਹਿਰ ਬਾਰੇ ਮੁੱਖ ਬੁਲਾਰੇ ਵਜੋਂ ਜਾਣਕਾਰੀ ਦੇਣਗੇ ਅਤੇ ਮੰਚ ਵੱਲੋਂ ਬੱਬਰ ਅਕਾਲੀ ਲਹਿਰ ਸਬੰਧੀ ਇੱਕ 16 ਸਫਿਆਂ ਦਾ ਕਿਤਾਬਚਾ ਵੀ ਜਾਰੀ ਕੀਤਾ ਜਾਵੇਗਾ।

ਨੌਜਵਾਨ ਭਾਰਤ ਸਭਾ ਸਬੰਧੀ ਇੱਕ ਸੈਮੀਨਾਰ 31 ਜਨਵਰੀ 2027 ਨੂੰ ਸੰਗਰੂਰ ਵਿਖੇ ਕਰਵਾਇਆ ਜਾਵੇਗਾ ਅਤੇ ਇਸ ਸਬੰਧੀ ਇੱਕ ਕਿਤਾਬਚਾ ਵੀ ਜਾਰੀ ਕੀਤਾ ਜਾਵੇਗਾ। ਮੀਟਿੰਗ ਵਿੱਚ ਉਕਤ ਤੋਂ ਇਲਾਵਾ ਮੰਚ ਦੇ ਮੀਤ ਪ੍ਰਧਾਨ ਜੁਝਾਰ ਲੌਂਗੋਵਾਲ, ਹਰਭਗਵਾਨ ਗੁਰਨੇ, ਪ੍ਰੇਮ ਸਰੂਪ ਛਾਜਲੀ, ਨਿਰਭੈ ਸਿੰਘ,ਪਵਨ ਸ਼ਰਮਾ, ਜਗਦੇਵ ਵਰਮਾ ਅਤੇ ਗੁਰਦੀਪ ਲਹਿਰਾ ਸ਼ਾਮਿਲ ਸਨ।

 

Leave a Comment