Join WhatsApp

Join Now

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਿੱਲੀ ਵਿਖੇ ‘ਅੰਤਰਰਾਸ਼ਟਰੀ ਮਾਤਭਾਸ਼ਾ ਦਿਵਸ’ ਉਤਸ਼ਾਹ ਨਾਲ ਮਨਾਇਆ

On: March 5, 2026 11:20 AM

 

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਿੱਲੀ ਵਿਖੇ ‘ਅੰਤਰਰਾਸ਼ਟਰੀ ਮਾਤਭਾਸ਼ਾ ਦਿਵਸ’ ਉਤਸ਼ਾਹ ਨਾਲ ਮਨਾਇਆ

Punjab Network

ਦਿੱਲੀ 21 ਫਰਵਰੀ 2026- ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਵੱਲੋਂ ਆਈ.ਕਿਊ.ਏ.ਸੀ. ਦੀ ਸਰਪ੍ਰਸਤੀ ਅਧੀਨ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ “ਫਿਰਦੌਸ” ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਸੈਮੀਨਾਰ ਹਾਲ ਵਿੱਚ ਅੰਤਰਰਾਸ਼ਟਰੀ ਮਾਤਭਾਸ਼ਾ ਦਿਵਸ ਮਨਾਇਆ ਗਿਆ।

ਕਾਲਜ ਦੀ ਰਿਵਾਇਤ ਅਨੁਸਾਰ ਅਨਹਦ ਸੋਸਾਇਟੀ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਰਾਹੀਂ ਪ੍ਰੋਗਰਾਮ ਦੀ ਅਰੰਭਤਾ ਹੋਈ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਪ੍ਰੋ. ਗੁਰਮੋਹਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਪ੍ਰੋ. ਗੁਰਿੰਦਰ ਸਿੰਘ ਨੇ ਸਮਾਗਮ ਦੀ ਯੋਜਨਾਬੰਦੀ ਅਤੇ ਸੁਚੱਜੇ ਸੰਚਾਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਇਸ ਮੌਕੇ ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਦੇ ਪ੍ਰਸਿੱਧ ਵਿਦਵਾਨ ਪ੍ਰੋ. ਰਵਿੰਦਰ ਸਿੰਘ ਅਤੇ ਪ੍ਰੋ. ਬਲਜਿੰਦਰ ਨਸਰਾਲੀ ਨੇ ਵਿਸ਼ੇਸ਼ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਮਾਤਭਾਸ਼ਾ ਦੀ ਮਹੱਤਤਾ, ਸੱਭਿਆਚਾਰਕ ਪਛਾਣ ਅਤੇ ਸਾਹਿਤਕ ਵਿਰਾਸਤ ਦੀ ਸੰਭਾਲ ਦੀ ਲੋੜ ਉੱਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਬੱਚਿਆਂ ਨੂੰ ਕਿਤਾਬਾਂ ਅਤੇ ਆਪਣੀ ਮਾਂ-ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।

ਸਮੂਹ ਪੰਜਾਬੀ ਵਿਭਾਗ ਨੇ ਇਸ ਸਮਾਗਮ ਦੀ ਸਫਲਤਾ ਲਈ ਸਰਗਰਮ ਯੋਗਦਾਨ ਪਾਇਆ। ਵਿਭਾਗ ਕਨਵੀਨਰ ਡਾ. ਗੁਰਪ੍ਰੀਤ ਕੌਰ ਦੇ ਨੇਤ੍ਰਤਵ ਹੇਠ ਡਾ. ਰਵਿੰਦਰ ਕੌਰ ਬੇਦੀ, ਡਾ. ਪਰਮਜੀਤ ਕੌਰ, ਡਾ. ਗੁਰਦੀਪ ਕੌਰ ਸੂਰਾ, ਡਾ. ਕਵਲਜੀਤ ਕੌਰ ਅਤੇ ਡਾ. ਗੁਰਪ੍ਰੀਤ ਕੌਰ ਆਹੂਜਾ ਨੇ ਸਮਾਗਮ ਦੀ ਯੋਜਨਾਬੰਦੀ ਅਤੇ ਕਾਰਗੁਜ਼ਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਵਿਭਾਗ ਦੀ ਮਿਹਨਤ ਅਤੇ ਸਮਰਪਣ ਨਾਲ ਇਹ ਪ੍ਰੋਗਰਾਮ ਬਹੁਤ ਹੀ ਸਫਲ ਅਤੇ ਯਾਦਗਾਰ ਬਣਿਆ। ਅੰਤ ਵਿੱਚ ਡਾ. ਪਰਮਜੀਤ ਕੌਰ ਵੱਲੋਂ ਧੰਨਵਾਦ ਪ੍ਰਸਤਾਵ ਰਾਹੀਂ ਸਮੂਹ ਵਕਤਾਵਾਂ, ਵਿਦਿਆਰਥੀਆਂ ਅਤੇ ਆਏ ਹੋਏ ਮਹਿਮਾਨਾਂ ਸਮੇਤ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।

 

More

Punjab Shops Opening Hours! ਵੱਡੀ ਖ਼ਬਰ: ਪੰਜਾਬ ‘ਚ ਹੁਣ 24 ਘੰਟੇ ਖੁੱਲ੍ਹ ਸਕਣਗੀਆਂ ਦੁਕਾਨਾਂ! ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਜਾਣੋ ਕੀ ਹਨ ਸ਼ਰਤਾਂ

ਚੋਣ ਕਮਿਸ਼ਨਰ ਅਸਤੀਫ਼ਾ ਦਿਓ! INDIA ਗੱਠਜੋੜ ਦਾ ਚੋਣ ਕਮਿਸ਼ਨ ਦਫ਼ਤਰ ਵੱਲ ਵਿਰੋਧ ਮਾਰਚ; ਰਾਹੁਲ-ਪ੍ਰਿਅੰਕਾ ਸਮੇਤ ਕਈ ਦਿੱਗਜ ਆਗੂ ਹਿਰਾਸਤ ‘ਚ, ਪੁਲਿਸ ਨਾਲ ਹੋਈ ਤਕਰਾਰ

ਵੱਡੀ ਖ਼ਬਰ: ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਠੱਪ! ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਸ਼ੁਰੂ, IAS ਅਫ਼ਸਰ ਦੀ ਹੈਂਕੜਬਾਜ਼ੀ ਨਾਲ ਜੁੜਿਆ ਮਾਮਲਾ

ਭਾਜਪਾ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਜ਼ਿਲ੍ਹਾ ਯੂਥ ਪ੍ਰਧਾਨ AAP ‘ਚ ਸ਼ਾਮਲ

ਬਲਤੇਜ ਪੰਨੂ ਨੇ SGPC ਪ੍ਰਧਾਨ ਨੂੰ ਪੁੱਛਿਆ ਸਵਾਲ- ‘ਕੀ CM ਮਾਨ ਵਲੋਂ ਸੌਂਪਿਆ ਬੈਗ ਖੋਲ੍ਹਿਆ ਗਿਆ?’

Purchased Paddy: ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਦਾ ਮਾਮਲਾ! ਪਹਿਲਾਂ ਕੱਟ ਲਵਾਓ… ਫਿਰ ਖ਼ਰੀਦਾਂਗੇ ਝੋਨਾ! ਤਾਨਾਸ਼ਾਹੀ ਤੋਂ ਅੱਗੇ ਕਿਸਾਨਾਂ ਨੇ ਕੀਤਾ ਨੈਸ਼ਨਲ ਹਾਈਵੇ ਜਾਮ

Leave a Comment