- ਕਿਸਾਨਾਂ ਦੀਆਂ ਮੰਗਾ ਪੂਰੀਆਂ ਹੋਣ ਤੱਕ ਸੰਘਰਸ਼ ਰੱਖਾਂਗੇ ਜਾਰੀ – ਅਵਤਾਰ ਮਹਿਮਾ
ਪੰਜਾਬ ਨੈੱਟਵਰਕ, ਫਿਰੋਜ਼ਪੁਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਕਿਸਾਨਾਂ ਵਲੋਂ ਰਹਿੰਦੀਆਂ ਮੰਗਾਂ ਲਈ ਕੱਲ ਨੂੰ ਹਰਿਆਣਾ ਦੇ ਜੀੰਦ ਵਿੱਚ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਸ਼ਾਮਲ ਹੋਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੈਕੜੇ ਕਿਸਾਨਾਂ ਦਾ ਜਥਾ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਦੀ ਅਗਵਾਈ ਵਿੱਚ ਰੇਲਗੱਡੀ ਰਾਹੀ ਫਿਰੋਜ਼ਪੁਰ ਤੋਂ ਰਵਾਨਾ ਹੋਇਆ। ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਹਰੇਬਾਜ਼ੀ ਕੀਤੀ ਅਤੇ ਸੰਯੁਕਤ ਮੋਰਚੇ ਦੇ ਏਕੇ ਨੂੰ ਪ੍ਰਗਟ ਕੀਤਾ।
ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਉੱਤਰੀ ਭਾਰਤ ਦੇ ਛੇ ਸੂਬਿਆਂ ਦੇ ਕਿਸਾਨਾਂ ਵਲੋਂ ਜੀੰਦ ਵਿੱਚ ਕਿਸਾਨਾਂ ਦੀ ਰਹਿੰਦੀਆਂ ਮੰਗਾਂ ਜਿਵੇ ਕਿ ਸਾਰੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਤੇ ਖਰੀਦ ਗਾਰੰਟੀ ਕਾਨੂੰਨ ਬਣਾਉਣਾ, ਕਿਸਾਨਾਂ ਸਿਰ ਚੜੇ ਕਰਕੇ ਉੱਪਰ ਲੀਕਰ ਮਰਵਾਉਣਾ, ਲਖੀਮਪੁਰ ਖੀਰੀ ਦੇ ਕਿਸਾਨਾਂ ਦਾ ਕਤਿਲੇਆਮ ਕਰਨ ਵਾਲੇ ਕੇੰਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਗਿਰਫਤਾਰ ਕਰਵਾਉਣਾ, ਬਿਜਲੀ ਸੋਧ ਬਿੱਲ ਰੱਦ ਕਰਵਾਉਣਾ, ਡੈਮ ਸੇਫਟੀ ਐਕਟ ਰੱਦ ਕਰਵਾਉਣਾ, ਫਸਲੀ ਬੀਮਾ ਅਤੇ ਕਿਸਾਨ ਪੈਨਸ਼ਨ ਲਾਗੂ ਕਰਵਾਉਣਾ ਆਦਿ ਮੰਗਾਂ ਹਨ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ, ਜੋ ਕਿਸਾਨਾਂ ਦੀਆਂ ਰਹਿੰਦੀਆਂ ਬਾਕੀ ਸਾਰੀਆਂ ਮੰਗਾਂ ਨੂੰ ਪੂਰਾ ਕਰਵਾਉਣ ਤੱਕ ਜਾਰੀ ਰਹੇਗੀ। ਇਸ ਮੌਕੇ ਹੋਰਨਾ ਤੋਂ ਇਲਾਵਾ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ, ਬਲਾਕ ਪ੍ਰਧਾਨ ਨਿਰਮਲ ਸਿੰਘ ਰੱਜੀਵਾਲਾ, ਗੁਰਭੇਜ ਸਿੰਘ ਟਿੱਬੀ, ਪਰਸ਼ੋਤਮ ਬਾਜੇਕੇ , ਪਰਤਾਪ ਸਿੰਘ ਲਖਮੀਰਪੁਰਾ, ਵਿਕਰਮਜੀਤ ਬਾਰੇਕੇ, ਸੁਖਦੇਵ ਸਿੰਘ ਮਹਿਮਾ , ਦੇਸ ਸਿੰਘ ਸੰਤੋਖਾ ਆਦਿ ਆਗੂ ਹਾਜਰ ਸਨ ।